Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ,(ਬਿਊਰੋ) 

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

ਕੱਚੇ ਗੰਨੇ ਦੀ ਪਿੜਾਈ ਤੋਂ ਕੀਤਾ ਜਾਵੇ ਗੁਰੇਜ਼ : ਮੁੱਖ ਖੇਤੀਬਾੜੀ ਅਫ਼ਸਰ

30 ਸਤੰਬਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰਨ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ ’ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।