Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਦਾਣਾ ਮੰਡੀ ਵਿਖੇ….

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਦਾਣਾ ਮੰਡੀ ਵਿਖੇ….

ਗੜ੍ਹਦੀਵਾਲਾ (ਚੌਧਰੀ) 

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਜਸਵੀਰ ਸਿੰਘ ਰਾਜਾ 

1 ਅਕਤੂਬਰ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਮੌਜੂਦ ਸਨ।ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁਕੰਮਲ ਪ੍ਰਬੰਧ ਹੋਣ ਦੇ ਬਾਵਜੂਦ ਵੀ ਜੇਕਰ ਕਿਸੇ ਨੂੰ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਜਲਦ ਦੂਰ ਕੀਤੀ ਜਾਵੇਗੀ। ਇਸ ਆੜ੍ਹਤੀਆ ਐਸੋਸੀਏਸ਼ਨ ਗੜ੍ਹਦੀਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ,ਜੇਈ ਅਵਤਾਰ ਸਿੰਘ, ਇੰਸਪੈਕਟਰ ਜਸਵੀਰ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਕੁਲਦੀਪ ਸਿੰਘ ਮਿੰਟੂ, ਮਾਸਟਰ ਰਛਪਾਲ ਸਿੰਘ,ਦੀਪ ਬਰਿਆਣਾ, ਰਾਜਾ ਗੋਂਦਪੁਰ, ਸਿਮਰਨਜੀਤ ਸਿੰਘ ਸਿੰਮਾ, ਸਵਤੰਤਰ ਬੰਟੀ ਸਮੇਤ ਹੋਰ ਪਾਰਟੀ ਵਰਕਰ ਅਤੇ ਆੜ੍ਹਤੀਆਂ ਐਸੋਸੀਏਸ਼ਨ ਯੂਨੀਅਨ ਗੜਦੀਵਾਲਾ ਦੇ ਮੈਂਬਰ ਤੇ ਕਿਸਾਨ ਹਾਜਰ ਸਨ।

 

error: copy content is like crime its probhihated