Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਧਾਰ ਨੂੰ ਵੋਟਰ ਨਾਲ…

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਧਾਰ ਨੂੰ ਵੋਟਰ ਨਾਲ…

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਧਾਰ ਨੂੰ ਵੋਟਰ ਨਾਲ ਜੋੜ੍ਹਨ ਲਈ ਸਵੀਪ ਮੁਹਿੰਮ

3 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਵਿਸੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਨੋਡਲ ਅਧਿਕਾਰੀ ਸ੍ਰੀ ਦਵਿੰਦਰ ਕੁਮਾਰ ਨੇ ਸਵੀਪ ਮੁਹਿੰਮ ਨਾਲ ਸੰਬੰਧਿਤ ਕਾਲਜ ਦੇ ਵਿਦਿਅਰਥੀਆਂ ਵਿੱਚ ‘ਵਾਦ-ਵਿਵਾਦ’ ਅਤੇ ‘ਸਲੋਗਣ’ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਲਵਦੀਪ ਕੌਰ (ਬੀ.ਏ. ਸਮੈਸਟਰ ਪੰਜਵਾ) ਨੇ ਪਹਿਲਾ, ਅਨਮੋਲ ਚੰਦਰ ਸ਼ਰਮਾ (ਬੀ.ਏ. ਸਮੈਸਟਰ ਤੀਜਾ) ਨੇ ਦੂਜਾ ਅਤੇ ਸ਼ਰਨਜੀਤ ਕੌਰ (ਬੀ.ਏ. ਸਮੈਸਟਰ ਤੀਜਾ) ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਣ ਲੇਖਣ ਮੁਕਾਬਲਿਆਂ ਵਿੱਚ ਜਸਲੀਨ , ਹਰਮਨ ਕੌਰ ਅਤੇ ਅਮਨਦੀਪ ਕੌਰ ਬੀ.ਏ. ਸਮੈਸਟਰ ਪੰਜਵਾਂ ਦੀਆਂ ਵਿਦਿਆਰਥਣਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਨੋਡਲ ਅਧਿਕਾਰੀ ਸ੍ਰੀ ਦਵਿੰਦਰ ਕੁਮਾਰ ਨੇ ਇਸ ਮੁਹਿੰਮ ਨੁੰ ਜਾਗਰੂਕ ਕਰਦਿਆਂ ਕਿਹਾ ਕਿ ਨਵਾਂ ਵੋਟਰ ਕਾਰਡ ਬਣਾਉਣ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰਬਰ 6 ਬੀ ਭਰਨਾ ਜ਼ਰੁਰੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਚੋਣ ਅਯੋਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੇ। ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।