Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਖੂਨਦਾਨੀ ਜਤਿੰਦਰ ਕੌਰ ਸਿੱਧੂ ਨੂੰ ਮਿਲਿਆ ਸਟੇਟ ਅਵਾਰਡ

ਖੂਨਦਾਨੀ ਜਤਿੰਦਰ ਕੌਰ ਸਿੱਧੂ ਨੂੰ ਮਿਲਿਆ ਸਟੇਟ ਅਵਾਰਡ

ਦਸੂਹਾ (ਚੌਧਰੀ) 

ਖੂਨਦਾਨੀ ਜਤਿੰਦਰ ਕੌਰ ਸਿੱਧੂ ਨੂੰ ਮਿਲਿਆ ਸਟੇਟ ਅਵਾਰਡ

3 ਅਕਤੂਬਰ : ਕੌਮੀ ਸਵੈ-ਇਛੁੱਕ ਖੂਨਦਾਨ ਦਿਵਸ ਮੌਕੇ ਪਟਿਆਲਾ ਦੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਬੁੱਲੋਵਾਲ ਦੀ ਵਸਨੀਕ ਅਧਿਆਪਕਾ ਜਤਿੰਦਰ ਕੌਰ ਸਿੱਧੂ ਨੂੰ ਖੂਨਦਾਨ ਮੁਹਿੰਮ ਵਿੱਚ ਅਹਿਮ ਯੋਗਦਾਨ ਦੇਣ ਲਈ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਸ ਚੇਤਨ ਸਿੰਘ ਜੋੜਾ ਮਾਜਰਾ ਸਿਹਤ ਅਤੇ ਪਰਿਵਾਰ ਭਲਾਈ,ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਪੰਜਾਬ ਵੱਲੋਂ ਆਪਣੇ ਕਰ ਕਮਲਾਂ ਨਾਲ ਦਿੱਤਾ ਗਿਆ।ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਮਾਨ, ਵਿਧਾਇਕ ਡਾ ਬਲਵੀਰ ਸਿੰਘ ਕਲਸੀ ਵੀ ਹਾਜ਼ਰ ਸਨ।ਵਰਨਣਯੋਗ ਹੈ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਜਤਿੰਦਰ ਕੌਰ ਸਿੱਧੂ ਹੁਣ ਤੱਕ 24 ਵਾਰ ਖੂਨਦਾਨ ਕਰ ਚੁੱਕੀ ਹੈ ਅਤੇ ਉੱਘੇ ਸਮਾਜ ਸੇਵਕ ਅਤੇ ਸਟੇਟ ਅਵਾਰਡੀ ਬਹਾਦਰ ਸਿੰਘ ਸਿੱਧੂ ਦੀ ਧਰਮ ਪਤਨੀ ਹੈ।

 

error: copy content is like crime its probhihated