Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੰਨੇ ਦੇ ਰੇਟ ‘ਚ 20 ਰੁਪਏ ਦੇ ਵਾਧੇ ਨਾਲ ਕਿਸਾਨਾਂ ‘ਚ ਖੁਸ਼ੀ ਦੀ ਲਹਿਰ : ਦੀਪ ਬਰਿਆਣਾ

ਗੰਨੇ ਦੇ ਰੇਟ ‘ਚ 20 ਰੁਪਏ ਦੇ ਵਾਧੇ ਨਾਲ ਕਿਸਾਨਾਂ ‘ਚ ਖੁਸ਼ੀ ਦੀ ਲਹਿਰ : ਦੀਪ ਬਰਿਆਣਾ

ਗੜ੍ਹਦੀਵਾਲਾ (ਚੌਧਰੀ) 

ਗੰਨੇ ਦੇ ਰੇਟ ‘ਚ 20 ਰੁਪਏ ਦੇ ਵਾਧੇ ਨਾਲ ਕਿਸਾਨਾਂ ‘ਚ ਖੁਸ਼ੀ ਦੀ ਲਹਿਰ : ਦੀਪ ਬਰਿਆਣਾ

4 ਅਕਤੂਬਰ : ਬੀਤੇ ਦਿਨੀ ਜੋ ਮੁੱਖਮੰਤਰੀ  ਪੰਜਾਬ ਭਗਵੰਤ ਸਿੰਘ ਮਾਨ ਵਲੋਂ ਗੰਨੇ ਦੀ ਫਸਲ ਤੇ 20 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕੀਤਾ ਉਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ 28 ਸਤੰਬਰ ਨੂੰ ਮੀਟਿੰਗ ਦੇ ਦੌਰਾਨ ਖੇਤੀਬਾੜੀ ਮੰਤਰੀ ਤੇ  ਹਲਕਾ ਵਿਧਾਇਕ ਉੜਮੁੜ ਟਾਂਡਾ, ਦਸੂਹਾ,ਮੁਕੇਰੀਆਂ ਵਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਚਲਦੇ ਸ਼ੈਸਨ 3 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਗੰਨੇ ਦੇ ਰੇਟ ਵਿਚ ਵਾਧਾ ਕਰਕੇ ਐਲਾਨ ਕਰਨਗੇ। ਮੁੱਖ ਮੰਤਰੀ ਮਾਨ ਵਲੋਂ  ਗੰਨੇ ਦੇ ਰੇਟ ਵਿਚ 20 ਰੁਪਏ ਦਾ ਵਾਧਾ ਕਰਕੇ ਹੁਣ ਗੰਨੇ ਦੀ ਫਸਲ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਗਿਆ ਹੈ। ਜਿਸਦਾ ਕਿਸਾਨ ਪੂਰਨ ਸਮਰਥਨ ਕਰਦੇ ਹਨ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਕਿਸਾਨ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਤੇ ਮਨਜੋਤ ਸਿੰਘ ਤਲਵੰਡੀ,ਰਾਜਵੀਰ ਰਾਜਾ,ਕੁਲਵੀਰ ਸਹੋਤਾ, ਸਿਮਰਜੀਤ ਸਿੰਘ ਸਿਮੂ,ਓਂਕਾਰ ਸਿੰਘ,ਅਵਤਾਰ ਸਿੰਘ,ਸੋਨੂ ਦਾਰਾ ਪੁਰ,ਸ਼ਿੰਦਾ ਦਾਰਾਪੁਰ,ਵਿਕੀ ਠਾਕੁਰ ਆਦਿ ਹਾਜਰ ਸਨ।