Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਬਦਲੀ….

ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਬਦਲੀ….

ਹੁਸ਼ਿਆਰਪੁਰ(ਬਿਊਰੋ) 

ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ ’ਤੇ ਲੁਕ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

 6 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਸ਼ਹਿਰ ਦੇ ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ ’ਤੇ 7.58 ਲੱਖ ਰੁਪਏ ਲਾਗਤ ਨਾਲ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਅਤੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਮੁੱਚੇ ਇਲਾਕਾ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੰਦੀਪ ਲਿਬੜਾ, ਮਾਸਟਰ ਬਲਦੇਵ ਸ਼ਰਮਾ, ਐਕਸੀਅਨ ਕੁਲਦੀਪ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।