Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਤੈਅ ਸਮੇਂ ’ਚ ਕੀਤਾ ਜਾ..

ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਤੈਅ ਸਮੇਂ ’ਚ ਕੀਤਾ ਜਾ..

ਹੁਸ਼ਿਆਰਪੁਰ(ਬਿਊਰੋ) 

ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਤੈਅ ਸਮੇਂ ’ਚ ਕੀਤਾ ਜਾ ਰਿਹੈ ਪੂਰਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 25.50 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 8 ’ਚ ਬਣਨ ਵਾਲੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ

7 ਅਕਤੂਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਸਾਰੀਆਂ ਬੁਨਿਆਦੀ ਜ਼ਰੂਰਤਾਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਚ ਹਰ ਉਸ ਹਲਕੇ ਵਿਚ ਟਿਊਬਵੈੱਲ ਲਗਵਾਏ ਜਾ ਰਹੇ ਹਨ, ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਪੀਣ ਦਾ ਸਾਫ਼ ਪਾਣੀ ਉਪਲਬੱਧ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 8 ਵਿਚ 25.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ ਤੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਜ਼ਰੂਰਤ ਹੋਵੇਗੀ, ਉਥੇ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਿਊਬਵੈੱਲ ਲਗਾਉਣ ਨਾਲ ਵਾਰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਦਿੱਕਤ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਗਿਆ ਹੈ।
ਇਸ ਮੌਕੇ ਕੌਂਸਲਰ ਮੁਖੀ ਰਾਮ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਕਮਲਜੀਤ ਕੰਮਾ, ਮਨਜੀਤ ਕੌਰ, ਮੋਨਿਕਾ ਕਤਨਾ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸਿਮਰਨਜੀਤ ਸਿੰਘ ਖਾਂਬਾ, ਸਤਵੰਤ ਸਿੰਘ ਸਿਆਣ, ਐਸ.ਡੀ.ਓ. ਸੁਖਵਿੰਦਰ ਸਿੰਘ, ਜੇ ਏ ਗੁਰਪ੍ਰੀਤ ਸਿੰਘ, ਜਗਮੀਤ ਸਿੰਘ ਸੇਠੀ, ਜਗੀਰ ਸਿੰਘ, ਖਰੈਤੀ ਲਾਲ ਕਤਨਾ, ਤੀਰਥ ਰਾਮ, ਗੰਗਾ ਪ੍ਰਸਾਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।