Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਬਟਾਲਾ ‘ਚ ਦਿਨ ਦਿਹਾੜੇ ਡਾਕਟਰ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ….

ਬਟਾਲਾ ‘ਚ ਦਿਨ ਦਿਹਾੜੇ ਡਾਕਟਰ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ….

ਬਟਾਲਾ (ਅਵਿਨਾਸ਼) 

ਬਟਾਲਾ ‘ਚ ਦਿਨ ਦਿਹਾੜੇ ਡਾਕਟਰ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕਤਲ,ਇਲਾਕੇ ਦੇ ਲੋਕਾਂ ਚ ਸਹਿਮ ਦਾ ਮਾਹੌਲ, ਪੁਲਿਸ ਵਲੋਂ ਮਾਮਲਾ ਦਰਜ 

9 ਅਕਤੂਬਰ : ਸਟਾਫ ਰੋਡ ਬਟਾਲਾ ਵਿਖੇ ਐਤਵਾਰ ਸ਼ਾਮ ਨੂੰ ਦੋ ਨੌਜਵਾਨਾਂ ਵੱਲੋਂ ਆਰਐਮਪੀ ਡਾਕਟਰ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਲੁੱਟਖੋਹ ਦੀ ਨੀਯਤ ਨਾਲ ਆਏ ਸਨ।ਮ੍ਰਿਤਕ ਡਾਕਟਰ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ।ਪੁਲਿਸ ਨੇ ਦੋ ਹਮਲਾਵਰਾਂ ਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਦੋ ਨੌਜਵਾਨਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਗੁਰਮੀਤ ਸਿੰਘ( 62) ਬਟਾਲਾ ਦੇ ਸਟਾਫ ਰੋਡ ‘ਤੇ ਸਥਿਤ  ਘਰ ਦੇ ਬਿਲਕੁਲ ਨਾਲ ਹੀ ਕਲੀਨਿਕ ਚਲਾ ਰਿਹਾ ਸੀ। ਉਹ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ ਜੋ ਕਿ ਦੋ ਸਾਲ ਪਹਿਲਾਂ ਪੰਜਾਬ ਪੁਲੀਸ ਵਿੱਚ ਏਐਸਆਈ ਵਜੋਂ ਸੇਵਾ ਨਿਭਾਅ ਚੁੱਕੀ ਸੀ, ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਪੁੱਤਰ ਤੇ ਨੂੰਹ ਵਿਦੇਸ਼ ਵਿੱਚ ਰਹਿੰਦੇ ਹਨ। ਐਤਵਾਰ ਸ਼ਾਮ ਨੂੰ ਜਦੋਂ ਮਰੀਜ਼ ਡਾਕਟਰ ਗੁਰਮੀਤ ਸਿੰਘ ਦੇ ਕਲੀਨਿਕ ਤੇ ਡਾਕਟਰ ਸਾਹਿਬ ਨਾ ਹੋਣ ਤੇ ਵਾਪਸ ਜਾ ਰਹੇ ਸਨ ਤਾਂ ਜਦੋਂ ਉਹ ਡਾਕਟਰ ਦੇ ਘਰ ਪਹੁੰਚੇ ਤਾਂ ਡਾਕਟਰ ਗੁਰਮੀਤ ਸਿੰਘ ਦੀ ਲਾਸ਼ ਖੂਨ ਨਾਲ ਲੱਥ ਪੱਥ ਸੀ। ਇਸ ਬੇਰਹਿਮੀ ਨਾਲ ਕਤਲ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਦੋ ਨੌਜਵਾਨਾਂ ਨੇ ਡਾ: ਗੁਰਮੀਤ ਸਿੰਘ ਦਾ  ਕਤਲ ਕੀਤਾ ਹੈ । ਦੋਵੇਂ ਹਮਲਾਵਰਾਂ ਵਿੱਚੋਂ ਇੱਕ ਨੂੰ ਪੁਲੀਸ ਨੇ ਦਬੋਚ ਲਿਆ ਹੈ, ਜਿਸ ਦੀ ਪਛਾਣ ਜੋਬਨ ਵਾਸੀ ਬਟਾਲਾ ਵਜੋਂ ਹੋਈ ਹੈ। ਦੂਜਾ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

 

error: copy content is like crime its probhihated