Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਕੰਢੀ ਖੇਤਰ ਦੇ ਪਿੰਡ ਭੰਬੋਵਾਲ ਵਿਖੇ ਖੁੱਲ੍ਹਾ ਦਰਬਾਰ ਲਗਾਕੇ….

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਕੰਢੀ ਖੇਤਰ ਦੇ ਪਿੰਡ ਭੰਬੋਵਾਲ ਵਿਖੇ ਖੁੱਲ੍ਹਾ ਦਰਬਾਰ ਲਗਾਕੇ….

ਗੜ੍ਹਦੀਵਾਲਾ (ਚੌਧਰੀ) 
ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਕੰਢੀ ਖੇਤਰ ਦੇ ਪਿੰਡ ਭੰਬੋਵਾਲ ਵਿਖੇ ਖੁੱਲ੍ਹਾ ਦਰਬਾਰ ਲਗਾਕੇ ਅਨੇਕਾਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
10 ਅਕਤੂਬਰ : ਹਲਕਾ ਵਿਧਾਇਕ  ਜਸਵੀਰ ਸਿੰਘ ਰਾਜਾ ਵਲੋਂ ਕੰਢੀ ਖੇਤਰ ਦੇ ਪਿੰਡ ਭੰਬੋਵਾਲ ਵਿਖੇ ਖੁੱਲ੍ਹਾ ਦਰਬਾਰ ਲਗਾਕੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਪਿੰਡ ਭੰਬੋਵਾਲ ਦੇ ਵਸਨੀਕਾਂ ਵਲੋਂ ਪਿੰਡ ਦੇ ਸ਼ਮਸਾਨਘਾਟ,ਗਲੀਆਂ ਨਾਲੀਆਂ, ਪਾਣੀ ਦੀ ਨਿਕਾਸੀ ਤੇ ਹੋਰ ਅਨੇਕਾਂ ਸਮੱਸਿਆਵਾਂ ਸਬੰਧੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਜਾਣੂ ਕਰਵਾਇਆ। ਇਸ ਮੌਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਉੱਕਤ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਐਕਸ ਸਰਵਿਸਮੈਨ ਕੰਢੀ ਖੇਤਰ ਇੰਚਾਰਜ ਸਤੀਸ਼ ਕੁਮਾਰ ਨੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਦਾ ਜਨਰਲ ਵਰਗ ਦਾ 97 ਫੀਸਦੀ ਬਿਜਲੀ ਬਿੱਲ ਜ਼ੀਰੋ ਆਉਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਬਹੁਤ ਸਾਰੇ ਪਿੰਡ ਵਾਸੀਆਂ ਦੇ ਬਿੱਲ ਨਾ ਮਾਤਰ ਆਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਤੇ ਹਰ ਵਰਗ ਨੂੰ ਸਮਾਨਤਾ ਦਿੱਤੀ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸਮੇਤ ਪੁੱਜੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਕਲ ਗੜ੍ਹਦੀਵਾਲਾ ਪ੍ਰਧਾਨ ਮਾਸਟਰ ਰਛਪਾਲ ਸਿੰਘ, ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਵਪਾਰ ਸੈਲ ਦੇ ਜਿਲ੍ਹਾ ਵਾਈਸ ਪ੍ਰਧਾਨ ਸਵਤੰਤਰ ਕੁਮਾਰ ਬੰਟੀ, ਐਕਸ ਸਰਵਿਸਮੈਨ ਕੰਢੀ ਖੇਤਰ ਇੰਚਾਰਜ ਸਤੀਸ਼ ਕੁਮਾਰ, ਮੇਜਰ ਬਰੂਹੀ, ਕੰਢੀ ਏਰੀਆ ਸਰਕਲ ਪ੍ਰਧਾਨ ਕੈਪਟਨ ਤਰਸੇਮ ਸਿੰਘ, ਕਮਲਪਾਲ ਸਿੰਘ ਪਾਲਾ ਕੇਸੋਪੁਰ, ਪਰਮਿੰਦਰ ਸਿੰਘ ਹੈਪੀ, ਨਰਿੰਦਰ ਸਿੰਘ, ਨੰਬਰਦਾਰ ਰਣਜੀਤ ਸਿੰਘ, ਸੁਖਦੇਵ ਸਿੰਘ, ਰਣਧੀਰ ਸਿੰਘ, ਓਂਕਾਰ ਸਿੰਘ, ਅਸ਼ਵਨੀ ਕੁਮਾਰ , ਵਿਜੈ ਪਾਲ , ਰਕੇਸ਼ ਕੁਮਾਰ, ਪੰਮਾ, ਮੈਂਬਰ ਪੰਚਾਇਤ ਪੂਰਨ ਚੰਦ, ਕੇਸ਼ਵ ਸਿੰਘ, ਗੁਰਮੇਲ ਸਿੰਘ , ਮੈਂਬਰ ਪੰਚਾਇਤ ਪਰਵੀਨ ਕੁਮਾਰੀ, ਮਮਤਾ ਰਾਣੀ ਪਿਰਥੀ ਸਿੰਘ ਗੁਰਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਚ ਲੋਕ ਹਾਜ਼ਰ ਸਨ।