Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ

ਹੁਸ਼ਿਆਰਪੁਰ(ਬਿਊਰੋ) 

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ

12 ਅਕਤੂਬਰ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ,ਐਸ.ਏ.ਐਸ.ਨਗਰ, ਮੁਹਾਲੀ ਦੇ  ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਮਰਜੋਤ ਭੱਟੀ,  ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ  ਅੱਜ ਚੇਅਰਮੈਨ, ਸਥਾਈ ਲੋਕ ਅਦਾਲਤ ( ਜਨ ਉਪਯੋਗੀ ਸੇਵਾਵਾਂ), ਹੁਸ਼ਿਆਰਪੁਰ ਅਤੇ ਜਿਲ੍ਹਾ ਕੰਜ਼ਿਊਮਰ ਕਮਿਸ਼ਨ,  ਹੁਸ਼ਿਆਰਪੁਰ ਦੇ ਮੈਂਬਰ ਨਾਲ ਮੀਟਿੰਗ ਕੀਤੀ ਗਈ ।                

ਇਸ ਮੀਟਿੰਗ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੇਅਰਮੈਨ ਅਤੇ ਮੈਬਰਾਂ ਨੂੰ ਕਿਹਾ ਕਿ ਉਹ ਆਪਣੇ ਕੋਰਟਾਂ ਵਿੱਚ ਲੱਗੇ ਕੇਸਾਂ ਨੂੰ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 12 ਨਵੰਬਰ 2022 ਨੂੰ ਲਗਾਈ ਜਾਣੀ ਹੈ,  ਵਿੱਚ ਰੱਖਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਇਸ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਚੇਅਰਮੈਨ ਅਤੇ ਮੈਬਰਾਂ ਨੂੰ ਕਿਹਾ ਕਿ ਆਪ ਦੀ ਅਦਾਲਤ ਵਿੱਚ ਬੈਕਾਂ,ਇੰਨਸੋਰੈਸ ਕੰਪਨੀਆਂ, ਪੀ.ਐਸ.ਪੀ.ਸੀ.ਐਲ, ਅਤੇ ਹੋਰ ਵਿਭਾਗਾਂ ਦੇ ਕੇਸ ਚੱਲ ਰਹੇ ਹਨ, ਇਨ੍ਹਾਂ ਸਾਰੇ ਅਦਾਰਿਆਂ ਨੂੰ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲੈ ਕੇ ਆਉਣ ਲਈ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਨਪੇਰੇ ਚੜ੍ਹਾਇਆ ਜਾ ਸਕੇ।

ਉਪਰੋਕਤ ਤੋਂ ਇਲਾਵਾ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਵੱਲੋਂ ਅੱਜ ਜੁਡੀਸ਼ੀਅਲ ਮਜਿਸਟ੍ਰੇਟ, ਹੁਸ਼ਿਆਰਪੁਰ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਕੌਮੀ ਲੋਕ ਅਦਾਲਤ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਚਾਰਾਂ ਕੀਤੀਆਂ ਗਈਆਂ ।ਇਸ ਦੇ ਨਾਲ ਹੀ ਜੁਡੀਸ਼ੀਅਲ ਮੈਜਿਸਟ੍ਰੇਟ, ਹੁਸ਼ਿਆਰਪੁਰ ਨੂੰ ਕਿਹਾ ਗਿਆ ਕਿ ਉਹ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿੱਚ ਰੱਖਣ ਅਤੇ ਵੱਧ ਤੋਂ ਵੱਧ ਪਾਰਟੀਆਂ ਵਿੱਚ ਰਾਜ਼ੀਨਾਮਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਨਾਲਸਾ ਵਲੋਂ ਜਾਰੀ ਕੀਤੀਆਂ ਗਈਆ ਸਕੀਮਾਂ ਬਾਰੇ ਵੀ ਵਿਚਾਰ ਵਟਾਦਰਾ ਕੀਤਾ ਗਿਆ।