Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਸ਼ੀਹ ਚਠਿਆਲ ਦੇ ਲੋੜਵੰਦ ਪਰਿਵਾਰ ਦੀ ਮਦਦ ਲਈ ਮਨਜੀਤ ਦਸੂਹਾ ਅੱਗੇ ਆਏ

ਪਿੰਡ ਸ਼ੀਹ ਚਠਿਆਲ ਦੇ ਲੋੜਵੰਦ ਪਰਿਵਾਰ ਦੀ ਮਦਦ ਲਈ ਮਨਜੀਤ ਦਸੂਹਾ ਅੱਗੇ ਆਏ

ਗੜ੍ਹਦੀਵਾਲਾ (ਚੌਧਰੀ) 

ਪਿੰਡ ਸ਼ੀਹ ਚਠਿਆਲ ਦੇ ਲੋੜਵੰਦ ਪਰਿਵਾਰ ਦੀ ਮਦਦ ਲਈ ਮਨਜੀਤ ਦਸੂਹਾ ਅੱਗੇ ਆਏ 

13 ਅਕਤੂਬਰ : ਹਲਕਾ ਉੜਮੁੜ ਟਾਂਡਾ ਵਿੱਚ ਲੋੜਵੰਦ ਗਰੀਬ ਪਰਿਵਾਰਾ ਦੀ ਭਲਾਈ ਲਈ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋ ਪਿੱਛਲੇ ਲੰਮੇ ਸਮੇ ਤੋ ਚਲਾਈਆਂ ਲੋਕ ਭਲਾਈ ਦੀਆ ਸਕੀਮਾਂ ਤਹਿਤ ਅੱਜ ਪਿੰਡ ਸ਼ੀਹ ਚਠਿਆਲ ਦੇ ਬਹੁਤ ਹੀ ਲੋੜਵੰਦ ਪਰਿਵਾਰ ਬੀਬੀ ਪ੍ਰਕਾਸ਼ ਕੌਰ ਤੇ ਉਨ੍ਹਾਂ ਦੀ ਨੂੰਹ ਗੁਰਮੀਤ ਕੌਰ ਜੋ ਦੋਵੇਂ ਹੀ ਵਿਧਵਾ ਹਨ। ਜਿਹਨਾ ਦਾ ਕੋਈ ਆਮਦਨ ਦਾ ਸਾਧਨ ਵੀ ਨਹੀਂ ਹੈ। ਸਿਰਫ ਵਿਧਵਾ ਪੈਨਸ਼ਨ ਨਾਲ ਗੁਜਾਰਾ ਕਰਨ ਲਈ ਮਜਬੂਰ ਹਨ। ਇਸ ਸਬੰਧੀ ਪਿੰਡ ਦੇ ਹੀ ਗੁਰਬਿੰਦਰ ਸਿੰਘ ਮੰਡਲ ਪ੍ਰਧਾਨ ਨੇ ਮਨਜੀਤ ਸਿੰਘ ਦਸੂਹਾ ਨਾਲ ਗੱਲ ਕੀਤੀ ਤਾਂ ਮਨਜੀਤ ਸਿੰਘ ਦਸੂਹਾ ਨੇ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਂਟ ਕਰਦਿਆਂ ਕਿਹਾ ਕਿ ਅੱਜ ਗਰੀਬ ਦਾ ਜਿਉਣਾ ਬਹੁਤ ਔਖਾ ਹੋਇਆ ਪਿਆ ਹੈ। ਸਰਕਾਰਾਂ ਵੱਡੀਆਂ ਵੱਡੀਆਂ ਗੱਲਾਂ ਕਰ ਰਹੀਆਂ ਹਨ। ਪਰ ਗਰੀਬ ਲੋੜਵੰਦ ਲੋਕ ਬਿਨਾਂ ਇਲਾਜ ਦੇ ਮਰਨ ਨੂੰ ਮਜਬੂਰ ਹੋ ਰਹੇ ਹਨ। ਮਨਜੀਤ ਸਿੰਘ ਦਸੂਹਾ ਨੇ ਪਰਿਵਾਰ ਨੂੰ ਵਿਸਵਾਸ਼ ਦਿਵਾਇਆ ਕਿ ਸਰਕਾਰ ਪਰਿਵਾਰ ਦੀ ਮਦਦ ਕਰੇ ਜਾ ਨਾ ਕਰੇ ਉਹ ਪਰਿਵਾਰ ਦੀ ਅੱਗੇ ਹੋ ਬਾਂਹ ਫੜਨਗੇ। ਕਿਉਂਕਿ ਮਨੁੱਖਤਾ ਦੀ ਸੇਵਾ ਹੀ ਅਸਲ ਲੋਕ ਭਲਾਈ ਦਾ ਕਾਰਜ ਹੈ। ਇਸ ਮੌਕੇ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਜਿਸ ਤਰੀਕੇ ਨਾਲ ਮਨਜੀਤ ਸਿੰਘ ਦਸੂਹਾ ਗਰੀਬਾਂ ਦੇ ਮਸੀਹਾ ਬਣ ਕੇ ਵਿਚਰ ਰਹੇ ਹਨ। ਉਸ ਨਾਲ ਗਰੀਬ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਪਰਿਵਾਰ ਤੇ ਪਿੰਡ ਵੱਲੋ ਮਨਜੀਤ ਸਿੰਘ ਦਸੂਹਾ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ,ਮੰਡਲ ਪ੍ਰਧਾਨ ਗੁਰਵਿੰਦਰ ਸਿੰਘ,ਰੇਸ਼ਮ ਸਿੰਘ, ਕੁਲਦੀਪ ਸਿੰਘ, ਸਮਸ਼ੇਰ ਸਿੰਘ ਫੌਜੀ, ਅਮੀ ਚੰਦ ਆਦਿ ਹਾਜ਼ਰ ਸਨ।