Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਥਾਣਾ ਮੇਹਟੀਆਣਾ ਦੀ ਐਸ.ਐਚ.ਓ. ਪ੍ਰਭਜੋਤ ਕੌਰ ਦੀ ਢਿੱਲੀ ਕਾਰਗੁਜ਼ਾਰੀ ਤੋਂ ਇਲਾਕੇ ਲੋਕ ਡਾਢੇ ਪ੍ਰੇਸ਼ਾਨ 

ਥਾਣਾ ਮੇਹਟੀਆਣਾ ਦੀ ਐਸ.ਐਚ.ਓ. ਪ੍ਰਭਜੋਤ ਕੌਰ ਦੀ ਢਿੱਲੀ ਕਾਰਗੁਜ਼ਾਰੀ ਤੋਂ ਇਲਾਕੇ ਲੋਕ ਡਾਢੇ ਪ੍ਰੇਸ਼ਾਨ 

ਹੁਸ਼ਿਆਰਪੁਰ,(ਤਰਸੇਮ ਦੀਵਾਨਾ)

ਥਾਣਾ ਮੇਹਟੀਆਣਾ ਦੀ ਐਸ.ਐਚ.ਓ. ਪ੍ਰਭਜੋਤ ਕੌਰ ਦੀ ਢਿੱਲੀ ਕਾਰਗੁਜ਼ਾਰੀ ਤੋਂ ਇਲਾਕੇ ਲੋਕ ਡਾਢੇ ਪ੍ਰੇਸ਼ਾਨ 

 15 ਅਕਤੂਬਰ :  ਥਾਣਾ ਮੇਹਟੀਆਣਾ ਦੀ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਇਲਾਕਾ ਨਿਵਾਸੀ ਬਹੁਤ ਪ੍ਰੇਸ਼ਾਨ ਹੋ ਰਹੇ ਹਨ। ਇਲਾਕਾ ਮੇਹਟੀਆਣਾ ਦੀ ਜਨਤਾ ਦਾ ਕਹਿਣਾ ਹੈ ਕਿ ਮੇਹਟੀਆਣਾ ਪੁਲੀਸ ਵੱਲੋਂ ਆਮ ਜਨਤਾ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵਿੱਚ ਬਿਨਾਂ ਵਜ੍ਹਾ ਦੇਰੀ ਕਰ ਕੇ ਆਮ ਜਨਤਾ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਹੋਰ ਤਾਂ ਹੋਰ ਆਪਣੀਆਂ ਸਮੱਸਿਆਵਾਂ ਲੈ ਕੇ ਥਾਣੇ ਪਹੁੰਚਣ ਵਾਲੇ ਇਲਾਕਾ ਨਿਵਾਸੀਆਂ ਨਾਲ ਵੀ ਛੋਟੇ ਪੱਧਰ ਦੇ ਮੁਲਾਜ਼ਮਾਂ ਵੱਲੋਂ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਗੇਟ ਤੇ ਹੀ ਰੋਕ ਕੇ ਮੁਲਾਜ਼ਮਾਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਪੁੱਛ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਕਈ ਲੋਕਾਂ ਨੂੰ ਤਾਂ ਥਾਣੇ ਅੰਦਰ ਦਾਖ਼ਲ ਹੋਏ ਬਿਨਾਂ ਹੀ ਇਹ ਕਹਿ ਕੇ ਵਾਪਸ ਮੋੜ ਦਿੱਤਾ ਜਾਂਦਾ ਹੈ ਕਿ ਐੱਸਐੱਚਓ ਸਾਹਿਬ ਅਜੇ ਆਏ ਨਹੀਂ । ਮੇਹਟੀਆਣਾ ਪੁਲੀਸ ਦੀ ਢਿੱਲ ਮੱਠ ਦਾ ਸ਼ਿਕਾਰ ਹੋਏ ਪਿੰਡ ਅਹਿਰਾਣਾ ਖੁਰਦ ਵਾਸੀ ਇਕ ਵਿਅਕਤੀ ਨੇ ਦੱਸਿਆ ਕਿ ਉਸ ਨੇ ਇੱਕ ਲਿਖਤੀ ਸ਼ਿਕਾਇਤ ਮਾਣਯੋਗ ਐੱਸ.ਐੱਸ.ਪੀ. ਸਾਹਿਬ ਨੂੰ ਨੰ: 534 ਪੀ-ਡੀ ਮਿਤੀ 9 ਫਰਵਰੀ 2022 ਨੂੰ ਦਿੱਤੀ ਸੀ। ਜੋ ਕਿ ਥਾਣਾ ਮੇਹਟੀਆਣਾ ਵਿਖੇ ਮਾਰਕ ਹੋਈ ਸੀ। ਪ੍ਰੰਤੂ ਅੱਜ ਲਗਪਗ 8 ਮਹੀਨੇ ਬੀਤ ਜਾਣ ਪਿੱਛੋਂ ਵੀ ਮੇਹਟੀਆਣਾ ਪੁਲਸ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ। ਜਦ ਕੇ ਸ਼ਿਕਾਇਤਕਰਤਾ ਪਾਸ ਸਾਰੇ ਸਬੂਤ ਅਤੇ ਗਵਾਹ ਵੀ ਹਨ। ਫਿਰ ਵੀ ਸ਼ਿਕਾਇਤਕਰਤਾ ਨੂੰ ਥਾਣੇ ਦੇ ਚੱਕਰ ਕੱਢਣੇ ਪੈ ਰਹੇ ਹਨ। ਪ੍ਰੰਤੂ ਮੇਹਟੀਆਣਾ ਪੁਲਸ ਉਸ ਦੇ ਪੱਲੇ ਕੁਝ ਨਹੀਂ ਪਾ ਰਹੀ । ਇਸੇ ਤਰ੍ਹਾਂ ਇੱਕ ਹੋਰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਬੀਤੀ 30 ਸਤੰਬਰ ਨੂੰ ਇਕ ਲਿਖਤੀ ਸ਼ਿਕਾਇਤ ਥਾਣਾ ਮੇਹਟੀਆਣਾ ਵਿਖੇ ਦਿੱਤੀ ਸੀ। ਜਿਸ ਦਾ ਮੰਗਣ ਤੇ ਵੀ ਮੁਨਸ਼ੀ ਤਰਲੋਚਨ ਸਿੰਘ ਵੱਲੋਂ ਕੋਈ ਦਰਖਾਸਤ ਨੰਬਰ ਨਹੀਂ ਦਿੱਤਾ ਗਿਆ। ਉਸ ਨੇ ਕਿਹਾ ਕਿ ਨੰਬਰ ਬਾਅਦ ਵਿੱਚ ਲਗਾ ਦਿੱਤਾ ਜਾਵੇਗਾ। ਮੁਨਸ਼ੀ ਨੇ ਦੱਸਿਆ ਕਿ ਦਰਖਾਸਤ ਏ.ਐੱਸ.ਆਈ. ਸੰਜੀਵ ਕੁਮਾਰ ਨੂੰ ਮਾਰਕ ਕਰ ਦਿੱਤੀ ਗਈ ਹੈ। ਜਦੋਂ ਵੀ ਇਸ ਸੰਬੰਧੀ ਏ.ਐੱਸ.ਆਈ. ਸੰਜੀਵ ਕੁਮਾਰ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਅੱਜ-ਕੱਲ੍ਹ ਕਰ ਕੇ ਟਾਲ ਦਿੱਤਾ ਜਾਂਦਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਮੇਹਟੀਆਣਾ ਪੁਲੀਸ ਵੱਲੋਂ ਉਸ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।  ਜਦੋਂ ਇਸ ਸਬੰਧੀ ਡੀ.ਐਸ.ਪੀ. ਰੂਰਲ ਸੁਰਿੰਦਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਥਾਣਾ ਮੇਹਟੀਆਣਾ ਐੱਸ.ਐੱਚ.ਓ.ਪ੍ਰਭਜੋਤ ਕੌਰ ਨੂੰ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ। ਪ੍ਰੰਤੂ ਡੀ.ਐੱਸ.ਪੀ. ਸਾਹਿਬ ਵੱਲੋਂ ਭਰੋਸਾ ਦਿਵਾਉਣ ਦੇ ਇਕ ਹਫਤਾ ਬੀਤ ਜਾਣ ਬਾਅਦ ਵੀ ਮੇਹਟੀਆਣਾ ਐੱਸ.ਐੱਚ.ਓ. ਪ੍ਰਭਜੋਤ ਕੌਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ। ਭਾਵ ਸ਼ਿਕਾਇਤਕਰਤਾਵਾਂ ਦੀ ਖੱਜਲ ਖੁਆਰੀ ਅੱਜ ਵੀ ਜਾਰੀ ਹੈ। ਸੁਣਨ ਵਿੱਚ ਆ ਰਿਹਾ ਹੈ ਕਿ ਐਸ.ਐਚ.ਓ. ਪ੍ਰਭਜੋਤ ਕੌਰ ਐੱਸ.ਐੱਸ.ਪੀ. ਸਾਹਿਬ ਦੇ ਨਜ਼ਦੀਕੀਆਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਕ ਅਜਿਹੇ ਹੀ ਹੋਰ ਕਈ ਮਸਲੇ ਹਨ, ਜਿਨ੍ਹਾਂ ਨੂੰ ਲੈ ਕੇ ਮੇਹਟੀਆਣਾ ਪੁਲੀਸ ਵੱਲੋਂ ਆਮ ਜਨਤਾ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।

error: copy content is like crime its probhihated