Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਾਬਕਾ ਕੈਬਨਿਟ ਮੰਤਰੀ ਅਰੋੜਾ ਦੀ ਗਿ੍ਫਤਾਰੀ ਤੋਂ ਵਿਜੀਲੈਂਸ ਨੂੰ ਮਿਲੀਆ ਰਿਮਾਂਡ, ਹੁਣ ਇਸ ਦਿਨ ਦੋਬਾਰਾ ਕੋਰਟ ‘ਚ ਕੀਤਾ ਜਾਵੇਗਾ ਪੇਸ਼…

ਸਾਬਕਾ ਕੈਬਨਿਟ ਮੰਤਰੀ ਅਰੋੜਾ ਦੀ ਗਿ੍ਫਤਾਰੀ ਤੋਂ ਵਿਜੀਲੈਂਸ ਨੂੰ ਮਿਲੀਆ ਰਿਮਾਂਡ, ਹੁਣ ਇਸ ਦਿਨ ਦੋਬਾਰਾ ਕੋਰਟ ‘ਚ ਕੀਤਾ ਜਾਵੇਗਾ ਪੇਸ਼…

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਸਾਬਕਾ ਕੈਬਨਿਟ ਮੰਤਰੀ ਅਰੋੜਾ ਦੀ ਗਿ੍ਫਤਾਰੀ ਤੋਂ ਵਿਜੀਲੈਂਸ ਨੂੰ ਮਿਲੀਆ ਰਿਮਾਂਡ, ਹੁਣ ਇਸ ਦਿਨ ਦੋਬਾਰਾ ਕੋਰਟ ਚ ਕੀਤਾ ਜਾਵੇਗਾ ਪੇਸ਼ 

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਰਿਸ਼ਵਤ ਦੇਣ ਦੇ ਦੋਸ਼ ਹੇਠ ਜ਼ੀਰਕਪੁਰ ਤੋਂ ਕੀਤਾ ਸੀ ਗ੍ਰਿਫਤਾਰ

ਆਮਦਨ ਤੋਂ ਵੱਧ ਕਰੋੜਾਂ ਦੀ ਜਾਇਦਾਦ ਦੇ ਮਾਮਲੇ ਵਿਚ ਦੋ ਵਾਰ ਹੋ ਚੁੱਕੀ ਵਿਜੀਲੈਂਸ ਵਲੋਂ ਪੁੱਛਗਿੱਛ

16 ਅਕਤੂਬਰ : ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਅਰੋੜਾ ਨੂੰ ਅੱਜ ਸਵੇਰੇ ਵਿਜੀਲੈਂਸ ਅਧਿਕਾਰੀਆਂ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਅਰੋੜਾ ਨੂੰ ਜੀਰਕਪੁਰ ਵਿਚ ਇਕ ਵਿਜੀਲੈਂਸ ਉਚ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਜਾਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਦਸਿਆ ਜਾ ਰਿਹਾ ਹੈ। ਆਮਦਨ ਤੋਂ ਵੱਧ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਜਾਂਦੇ ਸਮੇਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਅਰੋੜਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਸੀ। ਇਸ ਮਾਮਲੇ ਵਿੱਚ ਉਸ ਨੂੰ ਦੋ ਵਾਰ ਚੰਡੀਗੜ੍ਹ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

ਸੂਤਰਾਂ ਅਨੁਸਾਰ ਅਰੋੜਾ ਨੇ ਜਾਂਚ ਨੂੰ ਆਪਣੇ ਹੱਕ ਵਿਚ ਕਰਵਾਉਣ ਲਈ ਵਿਜੀਲੈਂਸ ਦੇ ਉੱਚ ਅਧਿਕਾਰੀ ਨਾਲ ਗੱਲਬਾਤ ਕੀਤੀ ਅਤੇ ਸੌਦਾ ਇਕ ਕਰੋੜ ਵਿੱਚ ਤੈਅ ਹੋ ਗਿਆ ਜਿਸਦੀ ਪਹਿਲੀ ਕਿਸ਼ਤ 50 ਲੱਖ ਰੁਪਏ ਪਹਿਲਾਂ ਅਤੇ ਬਾਕੀ 50 ਲੱਖ ਬਾਅਦ ਵਿਚ ਦੇਣੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸੇ ਵਿਜੀਲੈਂਸ ਉਚ ਅਧਿਕਾਰੀ ਨੇ ਜ਼ੀਰਕਪੁਰ ਨੇੜਿਓਂ ਜਾਲ ਵਿਛਾ ਕੇ ਅਰੋੜਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਟੀਮ ਵਲੋਂ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਹੋਰ ਪੁੱਛਗਿੱਛ ਲਈ ਅਦਾਲਤ ਵਲੋਂ ਓਸਦਾ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਗਿਆ, ਹੁਣ ਦਵਾਰਾ 19 ਅਕਤੂਬਰ ਨੂੰ ਸਾਬਕਾ ਮੰਤਰੀ ਅਰੋੜਾ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਪੰਜਾਬ ਵਿਚ ਕਾਂਗਰਸ ਸਰਕਾਰ ਦੇ ਖ਼ਾਤਮੇ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸੇ ਸਾਲ 2022 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਅਰੋੜਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਚਾਰ ਵਾਰ ਕੌਂਸਲਰ ਰਹੇ ਅਤੇ ਆਮ ਆਦਮੀ ਪਾਰਟੀ ਦੇ ਬ੍ਰਹਮ ਸ਼ੰਕਰ ਜਿੰਪਾ ਤੋਂ ਹੁਸ਼ਿਆਰਪੁਰ ਵਿਧਾਨ ਸਭਾ ਚੋਣ ਹਾਰ ਗਏ ਸਨ। ਉਸਤੋਂ ਬਾਅਦ ਬੀਤੇ ਜੂਨ ਮਹੀਨੇ ਵਿਚ ਹੀ ਅਰੋੜਾ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ।