Prime Punjab Times

Latest news
 *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ'
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਰਜਿ. ਦਾ ਗੈਰਕਾਨੂੰਨੀ ਤੌਰ ‘ਤੇ ਨਾਮ ਵਰਤਣ ਵਾਲੇ ਤਾਰਾ ਚੰਦ ਸਮੇਤ 20 ਵਿਅਕਤੀਆਂ ਨੂੰ ਸੰਮਨ ਜਾਰੀ : ਐਡਵੋਕੇਟ ਭਾਰਦਵਾਜ

ਬੇਗਮਪੁਰਾ ਟਾਈਗਰ ਫੋਰਸ ਰਜਿ. ਦਾ ਗੈਰਕਾਨੂੰਨੀ ਤੌਰ ‘ਤੇ ਨਾਮ ਵਰਤਣ ਵਾਲੇ ਤਾਰਾ ਚੰਦ ਸਮੇਤ 20 ਵਿਅਕਤੀਆਂ ਨੂੰ ਸੰਮਨ ਜਾਰੀ : ਐਡਵੋਕੇਟ ਭਾਰਦਵਾਜ

ਹੁਸ਼ਿਆਰਪੁਰ( ਤਰਸੇਮ ਦੀਵਾਨਾ )

ਬੇਗਮਪੁਰਾ ਟਾਈਗਰ ਫੋਰਸ ਰਜਿ. ਦਾ ਗੈਰਕਾਨੂੰਨੀ ਤੌਰ ‘ਤੇ ਨਾਮ ਵਰਤਣ ਵਾਲੇ ਤਾਰਾ ਚੰਦ ਸਮੇਤ 20 ਵਿਅਕਤੀਆਂ ਨੂੰ ਸੰਮਨ ਜਾਰੀ : ਐਡਵੋਕੇਟ ਭਾਰਦਵਾਜ

16 ਅਕਤੂਬਰ : ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤਣ ਵਾਲੇ ਵਿਅਕਤੀਆਂ ਖ਼ਿਲਾਫ਼ ਕੋਰਟ ਵੱਲੋਂ ਕਾਨੂੰਨੀ ਕਾਰਵਾਈ ਤੇਜ਼ ਕਰਦਿਆਂ ਨੋਟਿਸਾ ਦਾ ਸਮਾ ਪੂਰਾ ਹੋਣ ਤੋ ਬਾਦ ਸੰਮਨ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਹੋਣ ਦੇ ਬਾਅਦ ਵਾਰ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਵੀ ਉਕਤ ਵਿਅਕਤੀਆਂ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਦੀਆਂ ਕੋਸ਼ਿਸ਼ਾਂ ਬਾਦਸਤੂਰ ਜਾਰੀ ਹਨ ਜੋ ਕਿ ਸੁਸਾਇਟੀ ਐਕਟ ਦੀ ਮੱਦਾਂ ਮੁਤਾਬਿਕ ਗੈਰਕਾਨੂੰਨੀ ਹਨ।ਇਸ ਲਈ ਬੇਗਮਪੁਰਾ ਟਾਇਗਰ ਫੋਰਸ ਦੇ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ 20 ਵਿਅਕਤੀਆਂ ਨੂੰ ਕੋਰਟ ਵੱਲੋਂ ਸੰਮਨ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਕਾਰਵਾਈ ਸ਼ੁਰੂ ਹੋ ਜਾਵੇਗੀ।ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਬੇਗਮਪੁਰਾ ਟਾਈਗਰ ਫੋਰਸ ਰਜਿ.ਦੇ ਕਾਨੂੰਨੀ ਅਧਿਕਾਰਾਂ ਦਾ ਘਾਣ ਕਰਨ ਵਾਲਿਆਂ ਨੂੰ ਹੁਣ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਇੱਕ ਵਾਰੀ ਫੇਰ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਸਥਾ ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤ ਕੇ ਅਖ਼ਬਾਰਾਂ ਵਿੱਚ ਖ਼ਬਰਾਂ ਲੁਆਉਣ ਵਾਲੇ, ਲਿਖਤੀ ਬਿਆਨ ਜਾਰੀ ਕਰਨ ਵਾਲੇ ਅਤੇ ਫੇਸਬੁੱਕ ਪੇਜ ਅਤੇ ਵੈਬਸਾਈਟ ਚਲਾਉਣ ਵਾਲੇ ਸਿੱਧੇ ਤੌਰ ‘ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀ ਜਾਵੇਗਾ।ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਦੱਸਿਆ ਕਿ ਮਾਨਯੋਗ ਅਦਾਲਤ ਵਿੱਚ ਉਕਤ ਵਿਅਕਤੀਆਂ ਦੇ ਖਿਲਾਫ ਤਿੰਨ ਕੇਸ ਕੀਤੇ ਗਏ ਹਨ ਜਿਸ ਦੀਆਂ ਤਰੀਕਾਂ ਕ੍ਰਮਵਾਰ 20 ਅਕਤੂਬਰ, 7 ਨਵੰਬਰ ਤੇ 12 ਦਸੰਬਰ ਹੈ।ਉਨਾੱ ਦੱਸਿਆ ਕਿ ਚੌਥੇ ਕੇਸ ਦੀ ਤਿਆਰੀ ਵੀ ਬਿੱਲਕੁਲ ਮੁਕੰਮਲ ਹੋ ਚੁੱਕੀ ਹੈ।

error: copy content is like crime its probhihated