Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਇਮਾਰਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਜਾਗਰੂਕਤਾ ਨਾਲ ਹੀ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਕੀਤਾ ਜਾ ਸਕਦੈ ਡੱਟ ਕੇ ਸਾਹਮਣਾ : ਡਵੀਜ਼ਨਲ ਕਮਿਸ਼ਨਰ

ਇਮਾਰਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਜਾਗਰੂਕਤਾ ਨਾਲ ਹੀ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਕੀਤਾ ਜਾ ਸਕਦੈ ਡੱਟ ਕੇ ਸਾਹਮਣਾ : ਡਵੀਜ਼ਨਲ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

ਇਮਾਰਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਜਾਗਰੂਕਤਾ ਨਾਲ ਹੀ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਕੀਤਾ ਜਾ ਸਕਦੈ ਡੱਟ ਕੇ ਸਾਹਮਣਾ : ਡਵੀਜ਼ਨਲ ਕਮਿਸ਼ਨਰ
ਉੱਤਰੀ ਭਾਰਤ ਵਿਚ ਭੂਚਾਲ ਪ੍ਰਤੀ ਵੱਧ ਰਹੀ ਲਚਕਤਾ ਸਬੰਧੀ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ

ਅੰਤਰ-ਰਾਸ਼ਟਰੀ ਮਾਹਿਰਾਂ ਨੇ ਖਿੱਤੇ ਵਿਚ ਭੂਚਾਲ ਦੇ ਕਾਰਨਾਂ, ਬਚਾਅ, ਚੌਕਸੀ ਅਤੇ ਤਿਆਰੀ ਸਬੰਧੀ ਕਰਵਾਇਆ ਜਾਣੂ
ਕੰਢੀ ਖੇਤਰ ਨਾਲ ਸਬੰਧਤ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

18 ਅਕਤੂਬਰ : ਡਵੀਜ਼ਨਲ ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਨਹੀਂ, ਬਲਕਿ ਕਮਜ਼ੋਰ ਇਮਾਰਤਾਂ ਕਾਰਨ ਵੱਧ ਮੌਤਾਂ ਹੁੰਦੀਆਂ ਹਨ। ਇਸ ਲਈ ਆਪਣੀਆਂ ਇਮਾਰਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਜਾਗਰੂਕ ਹੋ ਕੇ ਹੀ ਅਸੀਂ ਭੂਚਾਲ ਵਰਗੀਆਂ ਕੁਦਰਤੀ ਆਫ਼ਤਾਂ ਦਾ ਡੱਟ ਕੇ ਸਾਹਮਣੇ ਕਰ ਸਕਦੇ ਹਨ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਉੱਤਰੀ ਭਾਰਤ ਵਿਚ ਭੂਚਾਲ ਪ੍ਰਤੀ ਵੱਧ ਰਹੀ ਲਚਕਤਾ’ ਸਬੰਧੀ ਕਰਵਾਈ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਸੰਦੀਪ ਹੰਸ, ਵਧੀਕ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਸ਼੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਵਰਕਸ਼ਾਪ ਦੌਰਾਨ ਕੈਂਬ੍ਰਿਜ ਯੂਨੀਵਰਸਿਟੀ ਦੇ ਪ੍ਰੋ: ਜੇਮਜ਼ ਜੈਕਸਨ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ) ਕੋਲਕਾਤਾ ਦੇ ਪ੍ਰੋ: ਸੁਪਰੀਓ ਮਿਤਰਾ, ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਜੰਮੂ ਦੇ ਡਾ. ਸੁਨੀਲ ਕੇ. ਵਾਨਚੂ ਵਰਗੇ ਮਾਹਿਰ ਵਿਗਿਆਨੀਆਂ ਅਤੇ ਵਧੀਕ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਸ਼੍ਰੀ ਅਭਿਜੀਤ ਕਪਲਿਸ਼ ਨੇ ਭੂਚਾਲ ਆਉਣ ਦੇ ਕਾਰਨਾਂ, ਬਚਾਅ, ਚੌਕਸੀ ਅਤੇ ਤਿਆਰੀ ਸਬੰਧੀ ਵਿਸ਼ੇ ’ਤੇ ਸੂਬੇ ਦੇ ਕੰਢੀ ਜ਼ਿਲਿ੍ਹਆਂ ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਰੂਪਨਗਰ , ਗੁਰਦਾਸਪੁਰ, ਪਠਾਨਕੋਟ ਨਾਲ ਸਬੰਧਤ ਵੱਡੀ ਗਿਣਤੀ ਵਿਚ ਹਾਜ਼ਰ ਅਧਿਕਾਰੀਆਂ ਨੂੰ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮਾਹਿਰਾਂ ਨੇ ਦੱਸਿਆ ਕਿ ਇਸ ਖਿੱਤੇ ਵਿਚ ਭੂਚਾਲ ਆਉਣ ਦੀ ਵੱਧ ਸੰਭਾਵਨਾ ਹੈ। ਇਸ ਲਈ ਜਾਗਰੂਕਤਾ ਅਤੇ ਅਗਾਊਂ ਤਿਆਰੀਆਂ ਨਾਲ ਅਸੀਂ ਇਸ ਕੁਦਰਤੀ ਆਫ਼ਤ ਨਾਲ ਨਿਪਟ ਸਕਦੇ ਹਾਂ।  ਉਨ੍ਹਾਂ ਕਿਹਾ ਕਿ ਭੂਚਾਲ ਇਕ ਕੁਦਰਤੀ ਵਰਤਾਰਾ ਹੈ ਅਤੇ ਇਹ ਕਦੇ ਵੀ ਆ ਸਕਦਾ ਹੈ, ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਹੋਣੀ ਜ਼ਰੂਰੀ ਹੈ, ਤਾਂ ਜੋ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਮਾਹਿਰਾਂ ਵਲੋਂ ਭੂਚਾਲ ਸਬੰਧੀ ਅਧਿਕਾਰੀਆਂ ਦੇ ਸ਼ੰਕਿਆਂ ਦਾ ਨਿਵਾਰਣ ਵੀ ਕੀਤਾ ਗਿਆ।
ਵਰਕਸ਼ਾਪ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ, ਮਾਹਿਰਾਂ ਅਤੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜ਼ਿਲਿ੍ਹਆਂ ਵਿਚ ਬਿਲਡਿੰਗ ਪਲਾਨ ਨੈਸ਼ਨਲ ਬਿਲਡਿੰਗ ਕੋਡ ਤਹਿਤ ਹੀ ਤਿਆਰ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਪਹਿਲਾਂ ਕੀਤੀ ਤਿਆਰੀ ਨਾਲ ਹੀ ਕੁਦਰਤੀ ਆਫ਼ਤਾਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਸ਼੍ਰੀ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ ਸ਼੍ਰੀ ਦਰਬਾਰਾ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਅੰਕੁਰਜੀਤ ਸਿੰਘ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ ਦੇ ਐਸ.ਡੀ.ਐਮਜ਼, ਡੀ.ਆਰ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated