Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2022 ਕਰਵਾਈ 

ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2022 ਕਰਵਾਈ 

ਕੇ.ਐਮ.ਐਸ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2022 ਕਰਵਾਈ 

20 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸੈਸ਼ਨ 2022-23 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2022 ਚੇਅਰਮੈਨ ਚੌ.ਕੁਮਾਰ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੀ ਬਲਵਾਨ ਸਿੰਘ ਗਰੇਵਾਲ ਪ੍ਰਧਾਨ ਏ.ਬੀ ਸ਼ੂਗਰ ਮਿੱਲ ਰੰਧਾਵਾ, ਸ਼੍ਰੀ ਪੰਕਜ ਕੁਮਾਰ ਜਰਨਲ ਮੈਨੇਜਰ ਏ.ਬੀ ਸ਼ੂਗਰ ਮਿੱਲ ਰੰਧਾਵਾ ਅਤੇ ਸ਼੍ਰੀ ਵਿਸ਼ਾਲ ਵਾਲੀਆ ਅਕਾਊਂਟਸ ਮੈਨੇਜਰ ਏ.ਬੀ ਸ਼ੂਗਰ ਮਿੱਲ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿੱਚ ਨਵੇਂ ਵਿਦਿਆਰਥੀਆਂ ਵਿਚਕਾਰ ਟੈਲੇਂਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸਤਨਾਮ ਸਿੰਘ (ਬੀ.ਸੀ.ਏ) ਨੂੰ ਮਿਸਟਰ ਇੰਟਰਟੇਨਰ, ਮੀਨਾਕਸ਼ੀ (ਬੀ.ਸੀ.ਏ) ਨੂੰ ਮਿਸ ਇੰਟਰਟੇਨਰ, ਨਵਪ੍ਰੀਤ ਸਿੰਘ (ਬੀ.ਐਸ.ਸੀ ਐਮ.ਐਲ.ਐਸ) ਨੂੰ ਮਿਸਟਰ ਫਰੈਸ਼ਰ, ਮਨਵੀਰ ਕੌਰ (ਬੀ.ਐਸ.ਸੀ ਫੈਸ਼ਨ ਡਿਜ਼ਾਇਨ) ਨੂੰ ਮਿਸ ਫਰੈਸ਼ਰ, ਰਿਪਨਦੀਪ ਕੌਰ (ਬੀ.ਐਸ.ਸੀ ਆਈ.ਟੀ) ਨੂੰ ਮਿਸ ਆਲ-ਰਾਊਂਡਰ, ਰਣਪ੍ਰੀਤ ਸਿੰਘ (ਬੀ.ਸੀ.ਏ) ਨੂੰ ਮਿਸਟਰ ਸਮਾਰਟ ਅਤੇ ਸਿਮਰਨਜੀਤ ਕੌਰ (ਪੀ.ਜੀ.ਡੀ.ਸੀ.ਏ) ਨੂੰ ਮਿਸ ਸਮਾਰਟ ਚੁਣਿਆ ਗਿਆ। ਇਸ ਤੋਂ ਇਲਾਵਾ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਦਾ ਵੈਲਕਮ ਰੰਗਾ- ਰੰਗ ਢੰਗ ਨਾਲ ਕੀਤਾ ਗਿਆ। ਇਸ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਅਤੇ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੈਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ, ਕੁਸਮ ਲਤਾ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਨੀਤਾ ਰਾਣੀ, ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ, ਅੰਜਲੀ ਗੋਲਡੀ, ਸ਼ੀਨਾ ਰਾਣੀ, ਰੂਮਾਨੀ ਗੋਸਵਾਮੀ, ਗੁਰਜੀਤ ਕੌਰ, ਸੋਨਮ ਸਲਾਰੀਆ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ, ਮਨਜੀਤ ਕੌਰ, ਸੰਦੀਪ ਕਲੇਰ, ਲਖਵਿੰਦਰ ਕੌਰ, ਗੁਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਨਵਿੰਦਰ ਸਿੰਘ, ਧੰਨਵੀਰ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਬਲਵਾਨ ਸਿੰਘ ਗਰੇਵਾਲ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਜੇਤੂ ਵਿਦਿਆਰਥੀ

error: copy content is like crime its probhihated