Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹੇ ’ਚ ਆਰਜ਼ੀ ਲਾਇਸੰਸ ਦੇ ਬਿਨਾਂ ਪਟਾਖੇ ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ : ਸੰਦੀਪ ਹੰਸ

ਜ਼ਿਲ੍ਹੇ ’ਚ ਆਰਜ਼ੀ ਲਾਇਸੰਸ ਦੇ ਬਿਨਾਂ ਪਟਾਖੇ ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ : ਸੰਦੀਪ ਹੰਸ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹੇ ’ਚ ਆਰਜ਼ੀ ਲਾਇਸੰਸ ਦੇ ਬਿਨਾਂ ਪਟਾਖੇ ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਲਾਇਸੰਸ ਧਾਰਕਾਂ ਨੂੰ ਵੀ ਕੇਵਲ ਨਿਰਧਾਰਤ ਕੀਤੀਆਂ ਥਾਵਾਂ ’ਤੇ ਪਟਾਖੇ ਵੇਚਣ ਲਈ ਦਿੱਤੇ ਨਿਰਦੇਸ਼
ਕਿਹਾ, ਹੁਸ਼ਿਆਰਪੁਰ ਜ਼ਿਲ੍ਹੇ ’ਚ 19 ਥਾਵਾਂ ’ਤੇ ਪਟਾਖੇ ਵੇਚਣ ਲਈ ਜਾਰੀ ਕੀਤੇ ਗਏ ਹਨ 57 ਆਰਜ਼ੀ ਲਾਇਸੰਸ

 20 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਸਥਾਈ ਲਾਇਸੰਸ ਬਿਨਾਂ ਕੋਈ ਵੀ ਦੁਕਾਨਦਾਰ ਪਟਾਖੇ ਨਹੀਂ ਵੇਚੇਗਾ ਅਤੇ ਜਾਰੀ ਕੀਤੇ ਗਏ ਇਕ ਲਾਇਸੰਸ ’ਤੇ ਕੇਵਲ ਨਿਰਧਾਰਤ ਕੀਤੇ ਗਏ ਸਥਾਨਾਂ ’ਤੇ ਹੀ ਪਟਾਖੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਆਰਜ਼ੀ ਲਾਇਸੰਸ ਅਤੇ ਨਿਰਧਾਰਤ ਸਥਾਨਾਂ ਤੋਂ ਇਲਾਵਾ ਜੇਕਰ ਕੋਈ ਪਟਾਖਾ ਵਿਕਰੇਤਾ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਰਿਟੇਲ ਪਟਾਖੇ ਵੇਚਣ ਲਈ ਜ਼ਿਲ੍ਹੇ ਵਿਚ 19 ਥਾਵਾਂ ਲਈ 57 ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਡਰਾਅ ਦੁਆਰਾ ਆਰਜੀ ਲਾਇਸੰਸ ਜਾਰੀ ਕੀਤੇ ਗਏ ਸਨ। ਇਸ ਲਈ ਕੇਵਲ ਅਸਥਾਈ ਲਾਇਸੰਸ ਧਾਰਕ ਵਿਅਕਤੀ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੱਸੀਆਂ ਗਈਆਂ ਸ਼ਰਤਾਂ ਅਨੁਸਾਰ ਨਿਰਧਾਰਤ ਥਾਵਾਂ ’ਤੇ ਪਟਾਖੇ ਵੇਚ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹੇ ਵਿਚ ਕੁਝ ਵਿਅਕਤੀ ਬਿਨਾਂ ਲਾਇਸੰਸ ਦੇ ਪਟਾਖੇ ਵੇਚ ਰਹੇ ਹਨ ਅਤੇ ਜੇਕਰ ਇਨ੍ਹਾਂ ਥਾਵਾਂ ’ਤੇ ਪਟਾਖਿਆਂ ਕਾਰਨ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ, ਤਾਂ ਉਕਤ ਵਿਕਰੇਤਾ ਖੁਦ ਜਿੰੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣ, ਕਿਉਂਕਿ ਪਟਾਖਿਆਂ ਦਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਪਟਾਖਾ ਵਿਕਰੇਤਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਹਨਾਂ ਪਟਾਖਿਆਂ ਨੂੰ ਵੇਚਣ ਜਿਨ੍ਹਾਂ ਨੂੰ ਉਤਪਾਦਕਾਂ ਦੁਆਰਾ ਆਵਾਜ਼ ਦੀ ਲਿਮਟ ਲਿਖੀ ਗਈ ਹੋਵੇ, ਤਾਂ ਜੋ ਆਵਾਜ਼ੀ ਪ੍ਰਦੂਸ਼ਣ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਦੁਸਹਿਰਾ ਗਰਾਉਂਡ (ਨਵੀਂ ਆਬਾਦੀ) ਹੁਸ਼ਿਆਰਪੁਰ ਲਈ 14, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ ਹੁਸ਼ਿਆਰਪੁਰ) ਲਈ 6 ਲਾਇਸੰਸ ਜਾਰੀ ਕੀਤੇ ਗਏ ਹਨ। ਰੌਸ਼ਨ ਗਰਾਊਂਡ ਹੁਸ਼ਿਆਰਪੁਰ ਲਈ 3, ਸ੍ਰੀ ਰਾਮ ਲੀਲਾ ਗਰਾਊਂਡ ਹਰਿਆਣਾ ਲਈ 3 ਅਤੇ ਬੁਲੋਵਾਲ ਖੁੱਲ੍ਹੇ ਸਥਾਨ ਲਈ ਇਕ ਲਾਇਸੰਸ ਜਾਰੀ ਕੀਤਾ ਗਿਆ। ਸਬ-ਡਵੀਜ਼ਨ ਗੜ੍ਹਸ਼ੰਕਰ ਲਈ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ 6, ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ 3 ਲਾਇਸੰਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਸੂਹਾ ਸਬ-ਡਵੀਜ਼ਨ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ 1, ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਪਟਾਖੇ ਵੇਚਣ ਲਈ 2 ਅਤੇ ਖਾਲਸਾ ਕਾਲਜ ਗੜਦੀਵਾਲਾ  ਲਈ 2 ਲਾਇਸੰਸ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਿਮਲਾ ਪਹਾੜੀ ਪਾਰਕ ਉੜਮੁੜ (ਟਾਂਡਾ) ਲਈ 5, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਟਾਂਡਾ ਦੀ ਗਰਾਊਂਡ ਲਈ 4 ਲਾਇਸੰਸ ਜਾਰੀ ਕੀਤੇ ਗਏ ਹਨ। ਮੁਕੇਰੀਆਂ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 2, ਦੁਸਹਿਰਾ ਗਰਾਊਂਡ ਹਾਜੀਪੁਰ ਲਈ 3, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ 1 ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ 1 ਲਾਇਸੰਸ ਜਾਰੀ ਕੀਤੇ ਗਏ ਹਨ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਨਵੀਂ ਆਬਾਦੀ ਹੁਸ਼ਿਆਰਪੁਰ ਲਈ ਜਿਨ੍ਹਾਂ ਪ੍ਰਾਰਥੀਆਂ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਅਸ਼ਵਨੀ ਸ਼ਰਮਾ, ਲਲਿਤ ਕਪੂਰ, ਮੋਨਿਕਾ ਜੈਨ, ਕਾਜਲ ਗੁਪਤਾ, ਸਰਿਤਾ ਜੈਨ, ਰਾਜਨ ਸੈਣੀ, ਅਮਿਤ ਕੁਮਾਰ, ਸਚਿਨ, ਵਿਨੋਦ ਕੁਮਾਰ, ਸਿਮਰਨ ਸੈਣੀ, ਤੇਜਪਾਲ, ਪਿੰਕੀ ਗੁਪਤਾ, ਵੰਦਨਾ ਭੱਲਾ ਅਤੇ ਅਭਿਮਨਿਊਂ ਕਪਿਲਾ ਸ਼ਾਮਲ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ) ਹੁਸ਼ਿਆਰਪੁਰ ਲਈ ਪੂਨਮ ਨਈਅਰ, ਕਮਲ ਮਲਿਕ, ਸੰਦੀਪ ਸਿੰਘ, ਰਮਨਵੀਰ ਸਿੰਘ, ਨਵਨੀਨ ਕੁਮਾਰ ਅਤੇ ਗੁਰਜਿੰਦਰ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।
ਰਾਮ ਲੀਲਾ ਗਰਾਊਂਡ ਹਰਿਆਣਾ ਲਈ ਮੰਜੂ, ਬਲਬੀਰ ਚੰਦ ਅਤੇ ਗਗਨਦੀਪ ਸੈਣੀ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਬੁਲੋਵਾਲ ਖੁੱਲ੍ਹੇ ਥਾਂ ’ਤੇ ਸੰਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੈ।
ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਮਿਲਟਰੀ ਗਰਾਊਂਡ ਗੜ੍ਹਸ਼ੰਕਰ ਲਈ ਗੁਰਜਿੰਦਰ ਸਿੰਘ, ਰਾਮ ਜੀ, ਕਪਿਲ ਗੁਪਤਾ, ਰਾਜ ਕੁਮਾਰ, ਗੁਰਮੀਤ ਸਿੰਘ ਅਤੇ ਲਵਜੋਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਮਾਹਿਲਪੁਰ-ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ ਅਜੇ ਕੁਮਾਰ, ਵਰੁਣ ਸ਼ਰਮਾ ਅਤੇ ਮਨੀਸ਼ ਕੁਮਾਰ ਦਾ ਡਰਾਅ ਨਿਕਲਿਆ ਸੀ।
ਸਬ-ਡਵੀਜ਼ਨ ਦਸੂਹਾ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ ਸ਼ਾਮ ਲਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ। ਦੁਸਹਿਰਾ ਗਰਾਊਂਡ ਗੜ੍ਹਦੀਵਾਲੀ ਲਈ ਕੁਲਵਿੰਦਰ ਸਿੰਘ ਅਤੇ ਇਸ਼ਾਂਤ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ ਗੌਰਵ ਅਤੇ ਵਿਨੋਦ ਕੁਮਾਰ ਦਾ ਆਰਜ਼ੀ ਲਾਇਸੰਸ ਜਾਰੀ ਹੋਏ। ਸ਼ਿਮਲਾ ਪਹਾੜੀ ਪਾਰਕ, ਉੜਮੁੜ (ਟਾਂਡਾ) ਲਈ ਸੁਰਿੰਦਰ ਪਾਲ, ਭਾਰਤੀ, ਕੰਚਨ, ਰਵੀ ਭੂਸ਼ਨ ਅਤੇ ਗੁਰਪ੍ਰੀਤ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਦੀ ਗਰਾਊਂਡ ਲਈ ਮਲਕੀਤ ਸਿੰਘ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ ਅਤੇ ਕੁਲਦੀਪ ਸਿੰਘ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।
ਸਬ-ਡਵੀਜ਼ਨ ਮੁਕੇਰੀਆਂ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ ਮੋਹਨ ਲਾਲ ਅਤੇ ਵਿਸ਼ਾਲ ਅਗਰਵਾਲ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਇਸੇ ਤਰ੍ਹਾਂ ਦੁਸਹਿਰਾ ਗਰਾਊਂਡ ਹਾਜੀਪੁਰ ਲਈ ਨੀਰਜ ਸ਼ਰਮਾ, ਦਮਨ ਸ਼ਰਮਾ ਅਤੇ ਸਾਹਿਲ ਸ਼ਰਮਾ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ ਵਿਕਾਸ ਕੁਮਾਰ ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ ਬ੍ਰਿਜ ਮੋਹਨ ਨੂੰ ਆਰਜ਼ੀ ਲਾਇਸੰਸ ਜਾਰੀ ਹੋਏ।

error: copy content is like crime its probhihated