Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਹੁਸ਼ਿਆਰਪੁਰ(ਬਿਊਰੋ) 

ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

–ਮੌਸਮ ਵਿਚ ਆਈ ਤਬਦੀਲੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

21 ਅਕਤੂਬਰ : ਮੌਸਮ ਵਿਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਹੁਣ ਮਿਤੀ 22 ਅਕਤੂਬਰ 2022 ਤੋਂ ਸਮੂਹ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਸ਼ਿਆਰਪੁਰ ਹਫ਼ਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਦਾ 100 ਫੀਸਦੀ ਸਟਾਫ਼ ਡਿਊਟੀ ’ਤੇ ਹਾਜ਼ਰ ਹੋਵੇਗਾ, ਜਦਕਿ ਸਨਿੱਚਰਵਾਰ ਅਤੇ ਐਤਵਾਰ ਨੂੰ 50-50 ਫੀਸਦੀ ਸਟਾਫ਼ ਸੇਵਾ ਕੇਂਦਰਾਂ ਵਿਚ ਆਪਣੀਆਂ ਸੇਵਾਵਾਂ ਦੇਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਦਾ ਫੈਸਲਾ ਬਦਲਦੇ ਮੌਸਮ ਅਤੇ ਦਿਨਾਂ ਦੇ ਛੋਟੇ ਹੋਣ ਕਾਰਨ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 22 ਅਕਤੂਬਰ ਤੋਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ।