Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਕੀਤਾ ਸ਼ਹੀਦਾਂ ਨੂੰ ਯਾਦ

ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਕੀਤਾ ਸ਼ਹੀਦਾਂ ਨੂੰ ਯਾਦ

ਪਠਾਨਕੋਟ(ਤਰੁਣ ਸਣਹੋਤਰਾ)

ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਕੀਤਾ ਸ਼ਹੀਦਾਂ ਨੂੰ ਯਾਦ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ. ਐਸ. ਪੀ. ਪਠਾਨਕੋਟ

ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਕਰਨੀ ਚਾਹੀਦੀ ਹੈ-ਐਸ.ਐਸ.ਪੀ.

21 ਅਕਤੂਬਰ : ਦੇਸ਼ ਦੀ ਖਾਤਰ ਅਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਹੀਦਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੇ ਸਦਕਾ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ।ਇਹ ਪ੍ਰਗਟਾਵਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਪੁਲਿਸ ਲਾਈਨ ਪਠਾਨਕੋਟ ਵਿਖੇ ਯਾਦਗਾਰ ਪ੍ਰੇਡ ਦਿਵਸ ਦੇ ਮੋਕੇ ਤੇ ਕੀਤਾ।ਜਿਕਰਯੋਗ ਹੈ ਕਿ ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੋਕ ਸਲਾਮੀ ਦਿੱਤੀ ਗਈ।ਸਮਾਰੋਹ ਵਿੱਚ ਹਾਜ਼ਰ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸਹੀਦਾ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ।ਇਸ ਮਗਰੋਂ ਸਰਵਸ੍ਰੀ ਧਰਮਵੀਰ ਸਿੰਘ (ਪੀ.ਪੀ.ਐਸ.) ਐਸ.ਪੀ. ਹੈਡ ਕੁਆਟਰ,ਮਨੋਜ ਕੁਮਾਰ (ਪੀ.ਪੀ.ਐਸ.)ਐਸ.ਪੀ ਇੰਨਵੇਸਟੀਗੇਸਨ,ਹਰਪਾਲ ਸਿੰਘ(ਪੀ.ਪੀ.ਐਸ.) ਐਸ.ਪੀ. ਪੀ.ਬੀ.ਆਈ, ਲਖਵਿੰਦਰ ਸਿੰਘ(ਪੀ.ਪੀ.ਐਸ.) ਡੀ.ਐਸ.ਪੀ. ਸਿਟੀ ਪਠਾਨਕੋਟ, ਪਰਮਵੀਰ ਸੈਣੀ(ਪੀ.ਪੀ.ਐਸ.) ਡੀ.ਐਸ.ਪੀ. ਹੈਡ ਕੁਆਟਰ,ਰਵਿੰਦਰ ਸਿੰਘ (ਪੀ.ਪੀ.ਐਸ.) ਡੀ.ਐਸ.ਪੀ. (ਡੀ.), ਸੁਮੀਰ ਸਿੰਘ(ਪੀ.ਪੀ.ਐਸ.) ਡੀ.ਐਸ.ਪੀ. ਰੁਰਲ, ਰਜਿੰਦਰ ਸਿੰਘ ਮਨਹਾਸ(ਪੀ.ਪੀ.ਐਸ.) ਡੀ.ਐਸ.ਪੀ. ਧਾਰ ਕਲ੍ਹਾਂ, ਦਿਲਬਾਗ ਸਿੰਘ (ਪੀ.ਪੀ.ਐਸ.)ਡੀ.ਐਸ.ਪੀ. ਐਨ.ਡੀ.ਪੀ.ਐਸ.-ਕਮ-ਨਾਰਕੋਟਿਕ, ਸੁਖਦੇਵ ਰਾਜ(ਪੀ.ਪੀ.ਐਸ.) ਡੀ.ਐਸ.ਪੀ. (ਅੱਪਰੇਸ਼ਨ), ਸੁਖਜਿੰਦਰ ਸਿੰਘ(ਪੀ.ਪੀ.ਐਸ.) ਡੀ.ਐਸ.ਪੀ. (ਪੀ.ਬੀ.ਆਈ.), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ,ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਅਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਮੌਕੇ ਪੁਲਿਸ ਜਿਲੇ੍ਹ ਦੇ ਸਮੂਹ ਐਸ.ਐਚ.ਓਜ਼ ਸਮੇਤ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।ਇਸ ਮੋਕੇ ਤੇ ਗੁਰਦਿਆਲ ਸੈਂਣੀ ਰਿਟਾਇਰਡ ਡੀ.ਐਸ.ਪੀ. ਵੱਲੋਂ ਵੀ ਅੱਜ ਦੇ ਦਿਹਾੜੇ ਤੇ ਰੋਸਨੀ ਪਾਈ ਗਈ।ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ 14 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਸਮਾਰੋਹ ਵਿੱਚ ਜਿਲ੍ਹਾ ਪਠਾਨਕੋਟ ਦੇ 14 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਇੰਚਾਰਜ ਵੀ ਹਾਜ਼ਰ ਸਨ। ਇਸ ਮੋਕੇ ਤੇ ਗੁਰਪ੍ਰੀਤ ਕੌਰ ਇੰਸਪੈਕਟਰ ਸਿਕਉਰਿਟੀ ਵੱਲੋਂ ਪੰਜਾਬ ਪੁਲਿਸ ਦੇ ਸਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਨਾਏ ਗਏ।ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸਾਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਅਤੇ ਅਤੇ ਅੱਜ ਦੇ ਸਮਾਰੋਹ ਦਾ ਅਸਲੀ ਮੁੱਖ ਮਹਿਮਾਨ ਸਹੀਦਾਂ ਦੇ ਪਰਿਵਾਰਿਕ ਮੈਂਬਰ ਹਨ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ।ਆਪਣੀ ਡਿਊਟੀ ਨੇਕ ਨੀਅਤੀ,ਪੂਰੀ ਮਿਹਨਤ,ਲਗਨ ਤੇ ਤਨਦੇਹੀ ਨਾਲ ਨਿਭਾਈਏ।ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਚਾ ਟਾਕਰਾ ਕੀਤੇ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।ਸਮਾਰੋਹ ਦੋਰਾਨ ਜਿਲ੍ਹਾ ਪਠਾਨਕੋਟ ਦੇ 14 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ।ਇਸ ਮੋਕੇ ਤੇ ਸ੍ਰੀ ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਨੇ ਵੀ ਦੇਸ ਭਗਤਾ ਨੂੰ ਯਾਂਦ ਕੀਤਾ ਅਤੇ ਕਿਹਾ ਕਿ ਸਹੀਦ ਕਿਸੇ ਕੋਮ, ਕਿਸੇ ਮਜਹਬ ਜਾ ਕਿਸੇ ਜਾਤੀ ਦੇ ਲਈ ਸਹੀਦ ਨਹੀਂ ਹੁੰਦੇ ਭਾਰਤ ਮਾਤਾ ਦੀ ਰੱਖਿਆਂ ਕਰਦਿਆ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ ਬਣਦਾ ਹੈ ਕਿ ਅਸੀਂ ਸਹੀਦਾਂ ਦਾ ਸਨਮਾਨ ਕਰੀਏ ਅਤੇ ਭਾਰਤ ਮਾਤਾ ਦੀ ਸੁਰੱਖਿਆ ਲਈ ਹਮੇਸਾ ਸਹਿਯੋਗ ਦੇਣ ਲਈ ਤਿਆਰ ਰਹੀਏ।ਇਸ ਮੋਕੇ ਤੇ ਸਮਾਰੋਹ ਦੇ ਅੰਤ ਵਿੱਚ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਸਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਦੇ ਨਾਲ ਹੀ ਹਰੇਕ ਪਰਿਵਾਰ ਦੀ ਜੋ ਵੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ ਦਿੱਤੇ।ਸਮਾਰੋਹ ਦੋਰਾਨ ਸਹੀਦਾਂ ਦੇ ਬੱਚੇ ਜੋ ਪੜ ਰਹੇ ਹਨ ਉਨ੍ਹਾਂ ਚੋਂ ਤਰਨਦੀਪ ਸਿੰਘ ਨੂੰ 12 ਹਜਾਰ,ਕਸਵਰ ਨੂੰ 18 ਹਜਾਰ,ਹਿੱਤੀ ਨੂੰ 18 ਹਜਾਰ ਅਤੇ ਜੋਤੀ ਬਾਲਾ ਨੂੰ 18 ਹਜਾਰ ਰੁਪਏ ਵਜੀਫਾ ਰਾਸੀ ਦੇ ਚੈਕ ਵੀ ਭੇਂਟ ਕੀਤੇ ਗਏ।

error: copy content is like crime its probhihated