Prime Punjab Times

Latest news
ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ
ADVERTISEMENT
You are currently viewing ਪੂਰੇ ਦੇਸ਼ ਨੂੰ ਗੌਰਵ ਯਾਦਵ,ਵਰਿੰਦਰ ਕੁਮਾਰ ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਫ਼ਸਰਾਂ ‘ਤੇ ਮਾਣ ਹੈ : ਸ਼ਰਮਾ

ਪੂਰੇ ਦੇਸ਼ ਨੂੰ ਗੌਰਵ ਯਾਦਵ,ਵਰਿੰਦਰ ਕੁਮਾਰ ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਫ਼ਸਰਾਂ ‘ਤੇ ਮਾਣ ਹੈ : ਸ਼ਰਮਾ

ਹੁਸ਼ਿਆਰਪੁਰ(ਤਰਸੇਮ ਦੀਵਾਨਾ )

*ਪੂਰੇ ਦੇਸ਼ ਨੂੰ ਗੌਰਵ ਯਾਦਵ,ਵਰਿੰਦਰ ਕੁਮਾਰ ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਫ਼ਸਰਾਂ ‘ਤੇ ਮਾਣ ਹੈ : ਸ਼ਰਮਾ*

21 ਅਕਤੂਬਰ : ਹਿੰਦੂ ਸੰਗਠਨ ਸ਼ਿਵ ਸੈਨਾ ਹਿੰਦ ਦੇ ਵਲੋ ਇਕ ਵਿਸ਼ੇਸ਼ ਮੀਟਿੰਗ ਸੰਗਠਨ ਦੇ ਮੁੱਖ ਦਫਤਰ ਵਿਖੇ ਕੀਤੀ ਗਈ। ਇਸ ਮੌਕੇ ਸ਼ਿਵ ਸੈਨਾ ਹਿੰਦ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਇਸ ਮੌਕੇ ਸ਼ਰਮਾ ਨੇ ਵਿਜੀਲੈਂਸ ਬਿਊਰੋ ਦੇ ਏ,ਆਈ,ਜੀ ਮਨਮੋਹਨ ਕੁਮਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਾਣ ਹੈ ਕਿ ਪੰਜਾਬ ਕੋਲ ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਧਿਕਾਰੀ ਹਨ , ਜਿਸ ਕਾਰਨ ਅੱਜ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਜੇਲ੍ਹ ਵਿੱਚ ਹਨ।
ਉਨ੍ਹਾਂ ਕਿਹਾ ਕਿ ਮਨਮੋਹਨ ਕੁਮਾਰ ਨੇ ਸੁੰਦਰ ਸ਼ਾਮ ਅਰੋੜਾ ਵੱਲੋਂ ਦਿੱਤੀ ਗਈ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾ ਕੇ ਸਾਰੇ ਸਰਕਾਰੀ ਅਧਿਕਾਰੀਆਂ ਲਈ ਆਪਣੀ ਡਿਊਟੀ ਨਿਭਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਉਨ੍ਹਾਂ ਕਿਹਾ ਕਿ ਏਆਈਜੀ ਮਨਮੋਹਨ ਕੁਮਾਰ ਆਪਣੇ ਕੰਮ ਲਈ ਜਾਣੇ ਜਾਂਦੇ ਹਨ ਦੀ ਅਗਵਾਈ ਵਾਲੀ ਟੀਮ ਵੱਲੋਂ ਕਈ ਅਹਿਮ ਘਪਲਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਏ,ਆਈ,ਜੀ ਮਨਮੋਹਨ ਕੁਮਾਰ ਦੀ ਟੀਮ ਨੇ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ, ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਏਆਈਜੀ ਮਨਮੋਹਨ ਕੁਮਾਰ ਦੀ ਬਦੌਲਤ ਪੰਜਾਬ ਵਿੱਚ ਸਾਬਕਾ ਮੰਤਰੀਆਂ ਅਤੇ ਰਿਸ਼ਵਤਖੋਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜੋ ਕਿ ਸਚਮੁੱਚ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵਰਗੇ ਅਫਸਰਾਂ ਨੇ ਆਪਣਾ ਕੰਮ ਇਮਾਨਦਾਰੀ ਅਤੇ ਇਮਾਨਦਾਰੀ ਨਾਲ ਕੀਤਾ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਕਿ,ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਹੁਣ ਤੁਸੀਂ ਸਾਰੇ ਅਧਿਕਾਰੀ ਪੰਜਾਬ ‘ਚੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਹੰਭਲਾ ਮਾਰੋਗੇ। ਸ਼ਰਮਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਏਆਈਜੀ ਮਨਮੋਹਨ ਕੁਮਾਰ ਨੂੰ ਬਹਾਦਰੀ ਪੁਰਸਕਾਰ ਦੇ ਕੇ ਸਨਮਾਨਿਤ ਕਰੇਗੀ ਕਿਉਂਕਿ ਰਿਸ਼ਵਤਖੋਰ ਨੂੰ ਫੜਨ ਲਈ ਇੱਥੇ ਵੱਡੇ ਅਫਸਰਾਂ ਦੇ ਪਸੀਨੇ ਛੁੱਟ ਜਾਂਦੇ ਹਨ, ਕਈ ਹਿੰਮਤ ਨਹੀਂ ਜੁਟਾ ਪਾਉਂਦੇ, ਪ੍ਰੰਤੂ ਮਨਮੋਹਨ ਕੁਮਾਰ ਨੇ ਬਹਾਦਰੀ ਦਿਖਾਉਂਦੇ ਹੋਏ ਸਾਬਕਾ ਮੰਤਰੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ ।

error: copy content is like crime its probhihated