Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਲਗਾਇਆ ਦੀਵੇ ਤੇ ਸਜਾਵਟੀ ਵਸਤਾਂ ਦਾ ਸਟਾਲ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਲਗਾਇਆ ਦੀਵੇ ਤੇ ਸਜਾਵਟੀ ਵਸਤਾਂ ਦਾ ਸਟਾਲ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਹੁਸ਼ਿਆਰਪੁਰ(ਬਿਊਰੋ) 

ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਲਗਾਇਆ ਦੀਵੇ ਤੇ ਸਜਾਵਟੀ ਵਸਤਾਂ ਦਾ ਸਟਾਲ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦੇ ਬਾਹਰ ਲੱਗੇ ਸਟਾਲ ਤੋਂ ਲੋਕਾਂ ਨੇ ਦੀਵੇ ਖਰੀਦ ਕੇ ਬੱਚਿਆਂ ਦਾ ਵਧਾਇਆ ਹੌਂਸਲਾ

21 ਅਕਤੂਬਰ : ਸਮਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਚਲਾਏ ਜਾ ਰਹੇ ਰਿਸੋਰਸ ਸੈਂਟਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਮਾਨਸਿਕ ਤੌਰ ’ਤੇ ਕਮਜ਼ੋਰ, ਨਾ ਸੁਣਨ ਤੇ ਨਾ ਬੋਲ ਪਾਉਣ ਵਾਲੇ ਬੱਚੇ) ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦੇ ਬਾਹਰ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ-ਕਮ-ਸੇਲ ਈਵੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹੇ ਸਿੱਖਿਆ ਅਫ਼ਸਰ ਸੈਕੰਡਰੀ ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀ ਸੰਜੀਵ ਗੌਤਮ ਅਤੇ ਡੀ.ਐਸ.ਈ. ਮੈਡਮ ਅੰਜੂ ਸੈਣੀ ਵੀ ਮੌਜੂਦ ਸਨ। ਇਸ ਮੌਕੇ ਸੇਵਾ ਕੇਂਦਰ ਵਿਚ ਆਉਣ-ਜਾਣ ਵਾਲੇ ਲੋਕਾਂ ਨੇ ਵੀ ਬੱਚਿਆਂ ਦੇ ਕਾਰਜ ਕੁਸ਼ਲਤਾ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦੁਆਰਾ ਬਣਾਏ ਗਏ ਦੀਵਿਆਂ ਅਤੇ ਹੋਰ ਵਸਤਾਂ ਦੀ ਖਰੀਦ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਖਰੀਦਦਾਰੀ ਕਰਦੇ ਹੋਏ ਕਿਹਾ ਕਿ ਸਮਾਜ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹੌਂਸਲਾ-ਅਫਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਟਾਲ ਇਨ੍ਹਾਂ ਬੱਚਿਆਂ ਦੇ ਹੁਨਰ ਨੂੰ ਉਜਾਗਰ ਕਰਨ ਲਈ ਲਗਾਇਆ ਗਿਆ ਹੈ, ਤਾਂ ਜੋ ਉਹ ਭਵਿੱਖ ਵਿਚ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਏ ਗਏ ਦੀਵੇ ਅਤੇ ਸਜਾਵਟੀ ਸਾਮਾਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਦੇ ਬਣਾਏ ਗਏ ਦੀਵੇ ਖਰੀਦ ਕੇ ਇਨ੍ਹਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਇਨ੍ਹਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪਿਆਰ ਅਤੇ ਉਤਸ਼ਾਹ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਯਤਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਲੋਂ ਸਾਰੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਅਤੇ ਭਰੋੋਸਾ ਦਿਵਾਇਆ ਕਿ ਬੱਚਿਆਂ ਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੀਮਤੀ ਦਲਜੀਤ ਕੌਰ ਨੇ ਵੀ ਬੱਚਿਆਂ ਵਲੋਂ ਲਗਾਏ ਗਏ ਸਟਾਲ ਵਿਚ ਖਰੀਦਦਾਰੀ ਕਰਦੇ ਹੋਏ ਉਨ੍ਹਾਂ ਦੀ ਕਲਾ ਦੀ ਪ੍ਰਸੰਸਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ, ਇਸ ਲਈ ਇਨ੍ਹਾਂ ਦੀ ਕਲਾ ਨੂੰ ਵੱਧ ਤੋਂ ਵੱਧ ਉਜਾਗਰ ਕੀਤਾ ਜਾਵੇ।
ਇਸ ਮੌਕੇ ਆਈ.ਈ.ਆਰ.ਟੀ. ਮਨੋਜ ਕੁਮਾਰ, ਜਿਓਤਸਨਾ, ਨੇਕ ਚੰਦ, ਸਮੀਕਸ਼ਾ ਸੈਣੀ, ਰੇਖਾ ਰਾਣੀ, ਆਈ.ਈ.ਵੀ. ਹਰਜਿੰਦਰ ਕੌਰ, ਅਨੁਰਾਧਾ, ਪ੍ਰਦੀਪ ਕੌਰ, ਆਸ਼ਾ ਰਾਣੀ, ਕਿਰਨ ਬਾਲਾ, ਮਨਜਿੰਦਰ ਸਿੰਘ, ਸਮਾਰਟ ਸਕੂਲ ਕੁਆਰਡੀਨੇਟਰ ਸਤੀਸ਼ ਕੁਮਾਰ, ਰਜਨੀਸ਼ ਗੁਲਿਆਨੀ, ਰਾਜਵੀਰ ਕੌਰ, ਮਨਮੀਤ ਕੌਰ, ਖੁਸ਼ਬੂ, ਸਚਿਤ ਮੱਲ, ਨਿਹਾਰਿਕਾ, ਰਿਤੀਸ਼, ਕ੍ਰਿਸ਼ਨ, ਮੰਨਤ, ਮੋਹਿਤ, ਸ਼ਾਂਤ ਕੁਮਾਰ, ਅਮਨਜੋਤ, ਅਮਿਤ, ਨਿੰਦਰ, ਮਨੀਸ਼, ਗਗਨਦੀਪ ਵੀ ਮੌਜੂਦ ਸਨ।

error: copy content is like crime its probhihated