Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸੰਤ ਬਾਬਾ ਬਹਾਦਰ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾਪੂਰਵਕ ਮਨਾਈ*

*ਸੰਤ ਬਾਬਾ ਬਹਾਦਰ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾਪੂਰਵਕ ਮਨਾਈ*

*ਸੰਤ ਬਾਬਾ ਬਹਾਦਰ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾਪੂਰਵਕ ਮਨਾਈ*

22 ਅਕਤੂਬਰ : 🔸️ਕੰਢੀ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਸੰਸਾਰਪੁਰ-ਮੱਕੋਵਾਲ ਸਕੂਲ ਦੇ ਸੰਸਥਾਪਕ ਸੰਤ ਬਾਬਾ ਬਹਾਦਰ ਸਿੰਘ ਜੀ ਦੀ 21ਵੀਂ ਸਾਲਾਨਾ ਬਰਸੀ ਪਿੰਡ ਸੰਸਾਰਪੁਰ ਵਿੱਚ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ।
🔸️ਇਸ ਮੌਕੇ ਤੇ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ
ਸੰਤ ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲਿਆਂ ਨੇ ਸੰਗਤਾਂ ਨੂੰ ਕਥਾ-ਕੀਰਤਨ ਦੁਆਰਾ ਨਿਹਾਲ ਕੀਤਾ। ਭਾਈ ਗੁਰਮੇਲ ਸਿੰਘ ਜੀ ਦੇ ਕੀਰਤਨ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਕੌਮੀ ਕਵੀ ਚੈਨ ਸਿੰਘ ਚੱਕਰਵਰਤੀ ਅਤੇ ਮਾਸਟਰ ਸੁਰਜੀਤ ਸਿੰਘ ਸੰਸਾਰਪੁਰੀ ਨੇ ਆਪਣੀਆਂ ਕਵਿਤਾਵਾਂ ਰਾਹੀਂ ਸੰਤ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
🔸️ਇਸ ਮੌਕੇ ਤੇ ਉਚੇਚੇ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸੰਤ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸੰਤ ਜੀ ਵਲੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਸਮਾਜ ਸੇਵਾ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਜੀਵਨ ਤੋਂ ਨਵੀਂ ਜਨਰੇਸ਼ਨ ਨੂੰ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ ਹੈ।
🔸️ਇਸ ਮੌਕੇ ਤੇ ਅਵਤਾਰ ਸਿੰਘ ਭੀਖੋਵਾਲ,ਕਈ ਨਾਮਵਰ ਸਖਸ਼ੀਅਤਾਂ ਅਤੇ ਸੰਗਤਾਂ ਦੂਰ-ਦੁਰਾਡੇ ਤੋਂ ਪਹੁੰਚੀਆਂ ਹੋਈਆਂ ਸਨ।ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।