Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ – ਬ੍ਰਮ ਸ਼ੰਕਰ ਜਿੰਪਾ

ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ – ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ(ਬਿਊਰੋ) 

ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ-ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵਿਧਾਇਕਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

–ਜ਼ਿਲ੍ਹੇ ਦੀਆਂ ਮੁੱਖ ਸੜਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੀ ਹਦਾਇਤ

26 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ  ਕਰਮਵੀਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੋਤ ਕੌਰ, ਪ੍ਰੋ. ਜੀ. ਐਸ ਮੁਲਤਾਨੀ ਅਤੇ  ਹਰਮਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਮੁਰਮੰਤ ਅਤੇ ਨਿਰਮਾਣ ਅਧੀਨ ਸੜਕਾਂ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਜ਼ਿਲ੍ਹੇ ਦੀ ਕੋਈ ਵੀ ਮੁੱਖ ਸੜਕ ਅਜਿਹੀ ਨਾ ਰਹੇ, ਜੋ ਕਿ ਟੁੱਟੀ ਹੋਵੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਦੇ ਕੰਮਾਂ ਦੀ ਗੁਣਵੱਤਾ ਨੂੰ ਲੈ ਕੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਉੱਚ ਕੁਆਲਿਟੀ ਦੀਆਂ ਵਧੀਆ ਸੜਕਾਂ ਦਾ ਨਿਰਮਾਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੁਆਲਿਟੀ ਨਾਲ ਕੋਈ ਵੀ ਸਮਝੌਤਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਿਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦਿਸ਼ਾ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਬਕਾਇਆ ਪਏ ਕੰਮ ਪਹਿਲ ਦੇ ਆਧਾਰ ’ਤੇ ਕਰਨ ਸਬੰਧੀ ਪਹਿਲਾਂ ਦੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਐਸ. ਡੀ. ਐਮ ਦਸੂਹਾ ਤੇਜਸਵੀ ਅਲੰਕਾਰ, ਸਹਾਇਕ ਕਮਿਸ਼ਨਰ  ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
—