Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 280976 ਮੀਟ੍ਰਿਕ ਟਨ ਝੋਨੇ ਦੀ ਆਮਦ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 280976 ਮੀਟ੍ਰਿਕ ਟਨ ਝੋਨੇ ਦੀ ਆਮਦ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 280976 ਮੀਟ੍ਰਿਕ ਟਨ ਝੋਨੇ ਦੀ ਆਮਦ

ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ 496.60 ਕਰੋੜ ਰੁਪਏ ਦੀ ਕੀਤੀ ਅਦਾਇਗੀ

28 ਅਕਤੂਬਰ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 280976 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 280843 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 496.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 92 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 95419 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵਲੋਂ 66626, ਪਨਸਪ ਵਲੋਂ 47455, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 35773, ਐਫ.ਸੀ.ਆਈ. ਵਲੋਂ 33111 ਅਤੇ ਵਪਾਰੀਆਂ ਵਲੋਂ 2459 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਨਾਲੋ-ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।

ਫੋਟੋ ਕੈਪਸ਼ਨ:- ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਾਫ਼-ਸਫ਼ਾਈ ਕੀਤੇ ਜਾਣ ਦਾ ਦ੍ਰਿਸ਼।

error: copy content is like crime its probhihated