Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਟਾਂਡਾ ਵਿਖੇ ਕੀਤੀ ਗਈ ਵਿਸ਼ਾਲ ਪੰਥਕ ਕਾਨਫ਼ਰੰਸ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਟਾਂਡਾ ਵਿਖੇ ਕੀਤੀ ਗਈ ਵਿਸ਼ਾਲ ਪੰਥਕ ਕਾਨਫ਼ਰੰਸ

ਹੁਸ਼ਿਆਰਪੁਰ / ਟਾਂਡਾ ਉੜਮੁੜ  (ਤਰਸੇਮ ਦੀਵਾਨਾ )

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਟਾਂਡਾ ਵਿਖੇ ਕੀਤੀ ਗਈ ਵਿਸ਼ਾਲ ਪੰਥਕ ਕਾਨਫ਼ਰੰਸ

ਸਿੱਖ ਕੌਮ ਅਤੇ ਪੰਜਾਬੀ ਵਸੋਂ ਨੂੰ ਜੰਗ ਤੋਂ ਬਚਾਉਣ ਲਈ ਜਨਰਲ ਬਾਜਵਾ ਦੇ ਕਾਰਜਕਾਲ ਚ ਹੋਵੇ ਵਾਧਾ :- ਸਿਮਰਨਜੀਤ ਸਿੰਘ ਮਾਨ

28 ਅਕਤੂਬਰ : ਪੰਥ, ਗ੍ਰੰਥ, ਕਿਸਾਨੀ, ਜਵਾਨੀ, ਪੁੱਤ, ਪਾਣੀ ਅਤੇ ਪੰਜਾਬ ਦੀ ਆਜ਼ਾਦੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਟਾਂਡਾ ਵਿਖੇ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮਸੀਤੀ, ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖੁਣਖੁਣ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸਿੰਘ ਖਾਲਸਾ, ਸਰਕਲ ਪ੍ਰਧਾਨ ਟਾਂਡਾ ਜਸਵੰਤ ਸਿੰਘ ਫੌਜੀ ਦੇ ਉਦਮਾਂ ਸਦਕਾ ਹੋਈ ਇਸ ਵਿਸ਼ਾਲ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਗਵਾਂਢੀ ਦੇਸ਼ ਦੇ ਵਿੱਚ ਜਨਰਲ ਬਾਜਵਾ ਜੋ ਕਿ ਫੌਜ ਮੁਖੀ ਹਨ ਉਨ੍ਹਾਂ ਦੇ ਸੇਵਾ ਕਾਲ ਵਿੱਚ ਉੱਥੋਂ ਦੀ ਸਰਕਾਰ ਵੱਲੋਂ ਵਾਧਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸਾਡੀ ਸਿੱਖ ਕੌਮ ਨਹੀਂ ਚਾਹੁੰਦੀ ਕਿ ਭਾਰਤ ਪਾਕਿਸਤਾਨ ਵਿੱਚ ਜੰਗ ਹੋਵੇ ਕਿਉਂਕਿ ਜੇਕਰ ਜੰਗ ਹੁੰਦੀ ਹੈ ਤਾਂ ਸਭ ਤੋਂ ਵੱਧ ਨੁਕਸਾਨ ਸਿੱਖ ਕੌਮ ਅਤੇ ਪੰਜਾਬੀ ਵਸੋਂ ਵਾਲੇ ਇਲਾਕਿਆਂ ਦਾ ਹੋਵੇਗਾ ਜਿਸ ਦਾ ਅਸੀਂ ਜ਼ੋਰਦਾਰ ਢੰਗ ਨਾਲ ਵਿਰੋਧ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 11 ਸਾਲ ਤੋਂ ਨਹੀਂ ਕਰਵਾਈਆਂ ਜਾ ਰਹੀਆਂ ਜਦੋਂ ਕਿ ਐੱਸਜੀਪੀਸੀ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਹਕੂਮਤ ਵੱਲੋਂ ਸਾਡੀ ਸਿੱਖ ਕੌਮ ਦੀ ਪਾਰਲੀਮੈਂਟ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਜਿਸ ਦੀ ਅਸੀਂ ਬਾਹਰਲੇ ਮੁਲਕਾਂ ਨੂੰ ਸ਼ਿਕਾਇਤ ਕੀਤੀ ਹੈ ਉਨ੍ਹਾਂ ਇਸ ਸਮੇਂ ਕਿਹਾ ਕਿ ਸਮੁੱਚੇ ਪੰਥ ਨੂੰ ਇਕ ਪਲੇਟਫਾਰਮ ਤੇ ਇਕੱਠਿਆਂ ਹੋ ਕੇ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਮਜ਼ਬੂਤ ਹੋਣ ਲਈ ਕਿਹਾ ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅੰਦਰ ਲਗਾਤਾਰ ਵਧ ਰਹੀ ਹੈ ਹਿੰਦੂਤਵ ਦੇਸ਼ ਦੀਆਂ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ ਹਨ ਚਾਹੇ ਉਹ ਗਿਣਤੀ ਸਿੱਖ ਕੌਮ ਸਿੱਖ ਕੌਮ, ਹ ਮੁਸਲਿਮ ਜਾਂ ਈਸਾਈ ਭਾਈਚਾਰਾ ਹੋਵੇ ਇਹ ਸਾਰਿਆਂ ਲਈ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਪੰਥ ਦਾ ਹੁਣ ਤਕ ਜਿੰਨਾ ਵੀ ਨੁਕਸਾਨ ਕੀਤਾ ਹੈ ਉਹ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਆਗੂਆਂ ਨਹੀਂ ਕੀਤਾ ਹੈ । ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਕੇਂਦਰ ਹਕੂਮਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਦੂਹਰੇ ਮਾਪਦੰਡ ਅਪਣਾ ਰਹੀ ਹੈ ਇੱਕ ਪਾਸੇ ਗੁਜਰਾਤ ਵਿਚ ਦੋ ਹਜਾਰ ਦੋ ਦੇ ਦੰਗਿਆਂ ਦੌਰਾਨ ਬਿਲਕਸ ਬਾਨੋ ਨਾਲ ਬਲਾਤਕਾਰ ਕਰਨ ਅਤੇ ਉਸ ਦੇ ਪਰਿਵਾਰ ਨੂੰ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਪਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੀਜੇਪੀ ਤੇ ਆਰਐੱਸਐੱਸ ਦੀ ਬੀ ਟੀਮ ਨਹੀਂ ਹੈ ਸਗੋਂ ਉਹ ਬੀਜੇਪੀ ਅਤੇ ਆਰਐੱਸਐੱਸ ਨੂੰ ਦੇਸ਼ ਚੋਂ ਲਾਂਭੇ ਕਰਕੇ ਆਪ ਰਾਜ ਕਰਨਾ ਚਾਹੁੰਦੀ ਹੈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘਵਾਲਾ , ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਜ਼ਿਲ੍ਹਾ ਜਨਰਲ ਸਕੱਤਰ ਜਥੇਦਾਰ ਸੰਦੀਪ ਸਿੰਘ ਖਾਲਸਾ , ਐਗਜ਼ੈਕਟਿਵ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲ , ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ , ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲੱਚਰਵਾਦ ਦੁਆਬਾ ਦੇ ਪ੍ਰਧਾਨ ਪਰਮਿੰਦਰ ਸਿੰਘ ਲਾਚੋਵਾਲ , ਜਨਰਲ ਸਕੱਤਰ ਅਵਤਾਰ ਸਿੰਘ ਖੱਖ , ਜਸਵਿੰਦਰ ਸਿੰਘ ਧੁੱਗਾ, ਪਰਮਿੰਦਰ ਸਿੰਘ ਖਾਲਸਾ ਸਰਕਲ ਪ੍ਰਧਾਨ ਮੁਕੇਰੀਆਂ ਨੇ ਵੀ ਸੰਬੋਧਨ ਕਰਦਿਆਂ ਪੰਥ ਅਤੇ ਪੰਜਾਬ ਨੂੰ ਬਚਾਉਣ ਲਈ ਇਕ ਪਲੇਟਫਾਰਮ ਤੇ ਇਕੱਠੇ ਹੋਣ ਲਈ ਅਪੀਲ ਕੀਤੀ।ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮਸੀਤੀ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਫੌਜੀ, ਗੁਰਜੰਟ ਸਿੰਘ ਕੱਟੂ ਪੀਏ ਸਿਮਰਨਜੀਤ ਸਿੰਘ ਮਾਨ, ਰਣਜੀਤ ਸਿੰਘ ਝਾਵਾਂ, ਕੁਲਦੀਪ ਸਿੰਘ ਦੇਹਰੀਵਾਲ ,ਹਰਦੀਪ ਸਿੰਘ ਸਮਰਾ, ਦਲਵੀਰ ਸਿੰਘ ਹਰਸੀਪਿੰਡ, ਡਾ. ਹਰਲੀਨ ਸਿੰਘ, ਪਰਗਟ ਸਿੰਘ ਮੱਖੂ, ਅਮਰਦੀਪ ਸਿੰਘ ਜੌਹਲ , ਡਾ ਬਲਵਿੰਦਰ ਸਿੰਘ ਮੁਕੇਰੀਆਂ, ਸੁਖਦੇਵ ਸਿੰਘ ਮਿਰਚਾਂ ਵਾਲੇ, ਮਹਿਤਾਬ ਸਿੰਘ ਹੁੰਦਲ ਸਰਕਲ ਪ੍ਰਧਾਨ ਦਸੂਹਾ , ਬਲਵੀਰ ਸਿੰਘ ਜੌਹਲ, ਗੁਰਵਿੰਦਰ ਸਿੰਘ ਮਿਆਣੀ ,ਅਮਰਦੀਪ ਸਿੰਘ , ਗੁਰਸਿਮਰਨ ਕੌਰ, ਲਖਵੀਰ ਸਿੰਘ ਗੰਧੋਵਾਲ, ਮਨਜਿੰਦਰ ਸਿੰਘ ਰੜਾ, ਮਨਜੀਤ ਸਿੰਘ ਕੰਧਾਲੀ,, ਜਗਦੀਪ ਸਿੰਘ ਧੁੱਗਾ, ਹਰਦੇਵ ਸਿੰਘ ਖੋਖਰ ,ਸੰਦੀਪ ਸਿੰਘ ਲੰਮੇ ,ਹਰਨੇਕ ਬੈਂਸ ਅਵਾਨ ਬਿਕਰਮਜੀਤ ਸਿੰਘ ਪਤਿਆਲ , ਜਸਵਿੰਦਰ ਲਾਲ ਦਸਮੇਸ਼ ਨਗਰ ,ਹਰਮਨ ਸਿੰਘ ,ਭੁਪਿੰਦਰ ਸਿੰਘ ਸੱਜਣ ਆਪਣਾ ਸਾਂਝਾ ਟੀਵੀ , ਤਰਸੇਮ ਸਿੰਘ ਚੌਲਾਂਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।