Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੈਰੋਇਨ ਅਤੇ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਚਾਰ ਕਾਬੂ

ਹੈਰੋਇਨ ਅਤੇ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਚਾਰ ਕਾਬੂ

ਗੁਰਦਾਸਪੁਰ (ਅਸ਼ਵਨੀ) 

ਹੈਰੋਇਨ ਅਤੇ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਚਾਰ ਕਾਬੂ

29 ਅਕਤੂਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਚਾਰ ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਅਤੇ 1110 ਪਾਬੰਦੀ ਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਪੁਲਿਸ ਸਟੇਸ਼ਨ ਘੁੰਮਣ ਕਲਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਪੁੱਲੀ ਸੂਆ ਨਾਰਵਾਂ ਤੋਂ ਰਣਜੀਤ ਸਿੰਘ ਉਰਫ ਰੋਕੀ ਪੁੱਤਰ ਬਲਵੀਰ ਸਿੰਘ ਰਾਜਨ ਵਾਸੀ ਬਟਾਲਾ ਨੂੰ ਸ਼ੱਕ ਪੈਣ ਉੱਪਰ ਬਿਨਾ ਨੰਬਰ ਮੋਟਰ-ਸਾਈਕਲ ਸਮੇਤ ਕਾਬੂ ਕਰਕੇ ਇਸ ਸੰਬੰਧੀ ਪੁਲਿਸ ਸਟੇਸ਼ਨ ਘੁੰਮਣ ਕਲਾਂ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਰਣਜੀਤ ਸਿੰਘ ਦੀ ਤਲਾਸ਼ੀ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਰਣਬੀਰ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਬਲੱਗਣ ਤੋਂ ਗੁਲਜ਼ਾਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਬਲੱਗਣ ਨੂੰ ਸ਼ੱਕ ਪੈਣ ਉੱਪਰ ਮੋਮੀ ਲਿਫਾਫੇ ਸਮੇਤ ਕਾਬੂ ਕਰਕੇ ਇਸ ਸੰਬੰਧੀ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਗੁਲਜਾਰ ਸਿੰਘ ਤੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 370 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸੋਮ ਲਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਮੇਹਰ ਚੰਦ ਮੁੱਹਲਾ ਇਸਲਾਮਾਬਾਦ ਵਿਖੇ ਨਾਕਾਬੰਦੀ ਕਰਕੇ ਮੋਹਿਤ ਕਪਿਲ ਉਰਫ ਮੇਵੀ ਪੁੱਤਰ ਬਲਬੀਰ ਚੰਦ ਵਾਸੀ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਮੋਮੀ ਲਿਫਾਫੇ ਸਮੇਤ ਕਾਬੂ ਕਰਕੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 510 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਿੰਡ ਬਰਿਆਰ ਤੇਂ ਮੋਹਿਤ ਕੁਲਦੀਪ ਕੁਮਾਰ ਪੁੱਤਰ ਦੁਰਗਾ ਦਾਸ ਵਾਸੀ ਪਨਿਆੜ ਨੂੰ ਸ਼ੱਕ ਪੈਣ ਉੱਪਰ ਮੋਮੀ ਲਿਫਾਫੇ ਸਮੇਤ ਕਾਬੂ ਕਰਕੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 230 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ ।