Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਾਰਚ ਅਤੇ ਪਾਠ ਕਰਵਾਇਆ 

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਾਰਚ ਅਤੇ ਪਾਠ ਕਰਵਾਇਆ 

ਗੜ੍ਹਦੀਵਾਲਾ (ਚੌਧਰੀ) 

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਾਰਚ ਅਤੇ ਪਾਠ ਕਰਵਾਇਆ 

29 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਜੀ ਦੀ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦੇ ਪਾਠ ਕਰਵਾਏ ਗਏ। ਅਰਦਾਸ ਉਪਰੰਤ ਗੜ੍ਹਦੀਵਾਲਾ ਇਲਾਕੇ ਦੇ ਲੋਕਾਂ ਨੂੰ ਸ਼ਹੀਦ- ਸਿੰਘਾਂ ਦੀ ਸ਼ਹਾਦਤ ਅਤੇ ਉਹਨਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਣ ਦੇ ਮਨੋਰਥ ਹਿੱਤ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਵਲੋਂ ਸਿੰਘਾਂ ਦੀਆਂ ਕੁਰਬਾਨੀਆ ਨਾਲ ਸੰਬੰਧਿਤ ਸਲੋਗਨ ਅਤੇ ਝੰਡੀਆਂ ਨਾਲ ਪੂਰੇ ਗੜ੍ਹਦੀਵਾਲਾ ਇਲਾਕੇ ਵਿੱਚ ਪੈਦਲ ਮਾਰਚ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੁੰ ਸੰਬੋਧਿਨ ਕਰਦਿਆਂ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਪੰਜਾ ਸਾਹਿਬ ਦਾ ਸਾਕਾ ਅਹਿਮ ਸਥਾਨ ਰੱਖਦਾ ਹੈ।ਉਹਨਾਂ ਵਿਦਿਆਰਥੀਆਂ ਨੂੰੁੰ ਇਸ ਸਾਕੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਕੌਮ ਅੰਦਰ ਲੰਗਰ ਦੀ ਪਰੰਪਰਾ ਬਰਕਰਾਰ ਰੱਖਣ ਲਈ ਇਹ ਕੌਮ ਆਪਣੀ ਜਾਨ ਦੇਣ ਲਈ ਵੀ ਗੁਰੇਜ਼ ਨਹੀਂ ਕਰਦੀ। ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।

error: copy content is like crime its probhihated