Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ(ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਿਲਾਇਆ

29 ਅਕਤੂਬਰ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ 4 ਦਿਨਾਂ ਤੋਂ ਲਾਪਤਾ ਹੋਏ ਵੀਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਇੱਕ ਦਿਨ ਲਾਪਤਾ ਹਾਲਤ ਵਿੱਚ ਦੋਸੜਕਾਂ ਅੱਡੇ ਤੋਂ ਮਿਲਿਆ ਸੀ।ਸ਼ੋਸ਼ਲ ਮੀਡੀਆ ਦੀ ਮਦਦ ਨਾਲ ਇੱਕ ਦਿਨ ਵਿੱਚ ਹੀ ਇਸ ਵੀਰ ਦਾ ਪਰਿਵਾਰ ਮਿਲ ਗਿਆ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਅੱਜ ਇਸ ਵੀਰ ਦੀ ਮਾਤਾ ਤੇ ਭਰਾ ਵੀਰ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਵਿਖੇ ਪਹੁੰਚੇ ਅਤੇ ਸਹੀ ਸਲਾਮਤ ਇਸ ਵੀਰ ਨੂੰ ਇਸਦੀ ਮਾਤਾ ਅਤੇ ਭਰਾ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਤੇ ਬਲਜੀਤ ਸਿੰਘ ਵੱਲੋਂ ਸੁਸਾਇਟੀ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਤੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਾਬੀ, ਮਨਿੰਦਰ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ : ਵੀਰ ਨੂੰ ਪਰਿਵਾਰ ਨਾਲ ਮਲਾਉਂਦੇ ਹੋਏ ਮਨਜੋਤ ਸਿੰਘ ਤਲਵੰਡੀ