Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

1 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਚੰਡੀਗੜ੍ਹ ਯੂਨੀਵਰਸਿਟੀ ਦੀ ਗੁਰੂ ਨਾਨਕ ਚੇਅਰ ਫ਼ਾਰ ਯੂਨੀਵਰਸਲ ਐਡਵਾਂਸਮੈਂਟ ਦੇ ਚੇਅਰਮੈਨ ਪ੍ਰੋ. ਹਰਬੰਸ ਸਿੰਘ ਬੋਲੀਨਾ ਜੀ ਸਨ।ਲੈਕਚਰ ਦੇ ਆਰੰਭ ਵਿੱਚ ਡਾ. ਰਵਿੰਦਰ ਕੌਰ ਨੇ ਪ੍ਰੌ. ਬੋਲੀਨਾ ਦੇ ਜੀਵਨ ਅਤੇ ਉਹਨਾਂ ਵਲੋਂ ਨਿਭਾਈਆ ਗਈਆ ਤੇ ਨਿਭਾਈਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਜੀ ਨੇ ਮੁੱਖ-ਮਹਿਮਾਨ ਪ੍ਰੋ. ਹਰਬੰਸ ਸਿੰਘ ਬੋਲੀਨਾ ਦਾ ਰਸਮੀ ਸਵਾਗਤ ਕੀਤਾ ਅਤੇ ਉਹਨਾਂ ਨੂੰ ਜੀ ਆਇਆ ਆਖਿਆ। ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ “ਅੰਡਰ ਆਫ਼ ਸਟੈਡਿੰਗ ਗੁਰੂ ਨਾਨਕ ਫ਼ਿਲਾਸਫ਼ੀ (ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਕਿਵੇਂ ਸਮਝੀਏ)” ਵਿਸ਼ੇ ਉੱਪਰ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਬਹੁਤ ਵੱਡੇ ਮਿਸ਼ਨ ਨੂੰ ਲੈ ਕੇ ਤੁਰੇ ਸਨ। ਸਾਨੂੰ ਉਹਨਾਂ ਦੀ ਵਿਚਾਰਧਾਰਾ ਨੂੰ ਜੀਵਨ ਵਿਚ ਉਤਾਰ ਕੇ ਉਹਨਾਂ ਦੁਆਰਾ ਮਿੱਥੇ ਮਿਸ਼ਨ ਨੂੰ ਪੂਰਾ ਕਰਨ ਲਈ ਸਮਾਜ ਕਲਿਆਣ ਦੇ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਗੁਰਮਤਿ-ਬਾਣੀ ਨੂੰ ਵਿਆਕਰਨਿਕ ਪੱਧਰ ਤੇ ਜਾ ਕੇ ਸਮਝਣ ਤੇ ਪੜ੍ਹਨ ਦੀ ਬਹੁਤ ਲੋੜ ਹੈ।ਉਹਨਾਂ ਕਿਹਾ ਕਿ ਮੂਲ-ਮੰਤਰ ਗੁਰੂ ਨਾਨਕ ਸਾਹਿਬ ਦੀ ਫਿਲਾਸਫ਼ੀ ਅਤੇ ਗੁਰੂ ਨਾਨਕ ਸਾਹਿਬ ਦੀ ਬਾਣੀ ਦਾ ਨਿਚੋੜ ਹੈ।ਗੁਰੂ ਸਾਹਿਬ ਦੀ ਬਾਣੀ ਨੂੰ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਦੁਆਰਾ ਅਸਾਨੀ ਨਾਲ ਸਮਝਿਆ ਜਾ ਸਕਦਾ ਹੇ। ਉਹਨਾਂ ਕਿਹਾ ਕਿ ਪ੍ਰਭਾਤ ਫੇਰੀਆਂ, ਨਗਰ ਕੀਰਤਨ, ਪ੍ਰਕਾਸ਼-ਪੁਰਬ ਤਾਂ ਹੀ ਸਾਰਥਿਕ ਸਿੱਧ ਹੋਣਗੇ ਜੇਕਰ ਅਸੀਂ ਬਾਣੀ ਦੀ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰ ਕੇ ਉਹਨਾਂ ਤੋਂ ਸੇਧ ਪ੍ਰਾਪਤ ਕਰਾਂਗੇ।ਇਸ ਉਪਰੰਤ ਡਾ. ਜਸਪਾਲ ਸਿੰਘ ਜੀ ਅਤੇ ਹਾਜ਼ਰ ਅਧਿਆਪਕ ਸਾਹਿਬਾਨ ਨੇ ਪ੍ਰੋ. ਹਰਬੰਸ ਸਿੰਘ ਨੂੰ ਕਾਲਜ ਵਲੋਂ ਸਨਮਾਨ ਚਿੰਨ੍ਹ, ਲੋਈ ਅਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਪ੍ਰੋ. ਬੋਲੀਨਾ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਲੈਕਚਰ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਸਿੱਖ, ਸਿੱਖੀ–ਸਿਧਾਂਤ, ਗੁਰਮਤਿ ਦੇ ਆਸਿਆਂ, ਉਦੇਸ਼ਾਂ ਤੇ ਮਨੋਰਥ ਤੋਂ ਡੂੰਘਾਈ ਵਿੱਚ ਜਾਣੂੰ ਕਰਵਾਉਣ ਦੇ ਨਾਲ-ਨਾਲ ਗੁਰੂ ਸਾਹਿਬ ਦੇ ਮਨਾਏ ਜਾਂਦੇ ਪ੍ਰਕਾਸ਼ –ਪੁਰਬ ਦੇ ਅਸਲੀ ਮਨੋਰਥ ਬਾਰੇ ਗਿਆਨ ਦੇਣਾ ਹੈ ਤਾਂ ਜੋ ਵਿਦਿਆਰਥੀ ਵਰਗ ਪੜ੍ਹਾਈ ਦੇ ਨਾਲ-ਨਾਲ ਗੁਰਬਾਣੀ ਦੇ ਅਸਲ ਮਨੋਰਥ ਨੂੰ ਸਮਝਦੇ ਹੋਏ ਆਪਣੇ ਜੀਵਨ ਵਿੱਚ ਉਤਾਰ ਕੇ, ਸਹੀ ਸੇਧ ਅਤੇ ਸਿੱਖਿਆ ਪ੍ਰਾਪਤ ਕਰਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣ। ਮੰਚ ਸੰਚਾਲਨ ਦੀ ਭੂਮਿਕਾ ਡਾ. ਰਵਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸੇਵਾ-ਮੁਕਤ ਪ੍ਰੋ. ਸ਼ਾਮ ਸਿੰਘ, ਡਾ. ਮਲਕੀਤ ਸਿੰਘ, ਡਾ. ਸਤਵੰਤ ਕੌਰ, ਪ੍ਰੋ. ਅਰਚਨਾ ਠਾਕੁਰ , ਪ੍ਰੋ. ਕਮਲਜੀਤ ਕੌਰ, ਪ੍ਰੋ. ਦੀਦਾਰ ਸਿੰਘ, ਪ੍ਰੋ. ਬਲਜਿੰਦਰ ਕੋਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated