Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਾਂ ਦਾ ਸ਼ਕਤੀਕਰਨ’ ਮੁਹਿੰਮ ਦਾ ਆਗਾਜ਼

ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਾਂ ਦਾ ਸ਼ਕਤੀਕਰਨ’ ਮੁਹਿੰਮ ਦਾ ਆਗਾਜ਼

ਹੁਸ਼ਿਆਰਪੁਰ(ਬਿਊਰੋ) 

ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਾਂ ਦਾ ਸ਼ਕਤੀਕਰਨ’ ਮੁਹਿੰਮ ਦਾ ਆਗਾਜ਼

ਸੀ.ਜੇ.ਐਮ.ਅਪਰਾਜਿਤਾ ਜੋਸ਼ੀ ਨੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

1 ਨਵੰਬਰ : ਮੈਡਮ ਅਪਰਾਜਿਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪਰ ਵਲੋਂ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ’ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਾਂ ਦਾ ਸ਼ਕਤੀਕਰਨ’ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਕਚਹਿਰੀ ਤੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ। ਇਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਾਲ ਪੈਨਲ/ਰਿਟੇਨਰ ਐਡਵੋਕੇਟਸ,ਸਿਵਲ ਸਰਜਨ, ਡੀ.ਡੀ.ਪੀ.ਓ., ਡੀ.ਪੀ.ਓ.ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਮੂਹ ਸਟਾਫ ਨੇ ਸ਼ਿਰਕਤ ਕੀਤੀ।ਇਸ ਰੈਲੀ ਦਾ ਮੁੱਖ ਮੰਤਵ ਨਾਲਸਾ ਵਲੋਂ ਜਾਰੀ ਸਕੀਮਾਂ ਨੂੰ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਰਾਹੀਂ ਲਾਭ ਪ੍ਰਾਪਤ ਕਰ ਸਕਣ ਅਤੇ ਮਿਤੀ 12 ਨਵੰਬਰ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਾਭ ਪ੍ਰਾਪਤ ਕਰ ਸਕਣ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੱਲ ਰਹੀਆਂ ਵੱਖ—ਵੱਖ ਸਕੀਮਾਂ, ਸਥਾਈ ਲੋਕ ਅਦਾਲਤ ( ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ, ਫਰੰਟ ਆਫਿਸ ਅਤੇ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਦੇ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਿਤੀ 12 ਨਵੰਬਰ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਅਦਾਰੇ, ਜਿਵੇਂ ਕਿ ਮੀਡੀਏਟਰ ਐਡਵੋਕੇਟਸ, ਲੇਬਰ ਕਮਿਸ਼ਨਰ, ਸਿਵਲ ਸਰਜਨ, ਡੀ.ਪੀ.ਓ, ਡੀ.ਡੀ.ਪੀ.ਓ. ਅਤੇ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਜਾਰੀ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਉਨ੍ਹਾਂ ਵਲੋਂ ਇਸ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।

error: copy content is like crime its probhihated