Prime Punjab Times

Latest news
*SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ
ADVERTISEMENT
You are currently viewing “ਸਾਹਿਤ ਵਿੱਚ ਸਾਹਿਤਕ ਜੁਗਤਾਂ ਅਤੇ ਅਲੰਕਾਰਿਕ ਭਾਸ਼ਾ ਦੀ ਸਾਰਥਿਕਤਾ” ਦੇ ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਦਾ ਅਯੋਜਨ

“ਸਾਹਿਤ ਵਿੱਚ ਸਾਹਿਤਕ ਜੁਗਤਾਂ ਅਤੇ ਅਲੰਕਾਰਿਕ ਭਾਸ਼ਾ ਦੀ ਸਾਰਥਿਕਤਾ” ਦੇ ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਦਾ ਅਯੋਜਨ

ਸਾਹਿਤ ਵਿੱਚ ਸਾਹਿਤਕ ਜੁਗਤਾਂ ਅਤੇ ਅਲੰਕਾਰਿਕ ਭਾਸ਼ਾ ਦੀ ਸਾਰਥਿਕਤਾ” ਦੇ ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਦਾ ਅਯੋਜਨ

2 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 02 ਨਵੰਬਰ, 2022 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ “ਸਾਹਿਤ ਵਿੱਚ ਸਾਹਿਤਕ ਜੁਗਤਾਂ ਅਤੇ ਅਲੰਕਾਰਿਕ ਭਾਸ਼ਾ ਦੀ ਸਾਰਥਿਕਤਾ” ਦੇ ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰੋ. ਨਵਦੀਪ ਕੌਰ ਅਸਿਸਟੈਂਟ ਪ੍ਰੋਫੈਸਰ, ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ, ਹੁਸ਼ਿਆਰਪੁਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੁੰ ਸਾਹਿਤ ਵਿੱਚ ਅਲੰਕਾਰ ਤੇ ਹੋਰ ਭਾਸ਼ਾਈ ਜੁਗਤਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਕਿਸੇ ਸਾਹਿਤਕ ਰਚਨਾ ਵਿੱਚ ਇਹਨਾਂ ਸਾਰੇ ਤੱਤਾਂ ਦੀ ਵਰਤੋਂ ਉਸਨੂੰ ਹੋਰ ਸੁਹਣਾ ਤੇ ਸੁਹਜਮਈ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਮੈਡਮ ਨਵਦੀਪ ਕੌਰ ਨੇ ਆਪਣੇ ਲੈਕਚਰ ਵਿੱਚ ਵੱਖ-ਵੱਖ ਸਾਹਿਤਕ ਜੁਗਤਾਂ ਨੂੰ ਆਲੇ-ਦੁਆਲੇ ਅਤੇ ਰੋਜ਼ ਮਰ੍ਹਾ ਦੀਆਂ ਕਈ ਉਦਾਹਰਨਾਂ ਦੇ ਕੇ ਸਮਝਾਇਆ। ਉਹਨਂਾ ਨੇ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਦਿੱਤੇ।ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋ ਮਲਿਕਾ ਮੰਡ ਨੇ ਪ੍ਰੋ. ਨਵਦੀਪ ਕੌਰ ਜੀ ਦਾ ਧੰਨਵਾਦ ਕੀਤਾ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮੈਡਮ ਨਰਿੰਦਰ ਕੌਰ, ਪ੍ਰੋ. ਮੁਨੀਸ਼ ਦੇਵ, ਅੰਗਰੇਜ਼ੀ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।