Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਕਣਕ ਦੀ ਬਿਜਾਈ ਸਮੇਂ ਡਾਇਆ ਦੀ ਜਗਾ ਬਦਲਵੀਆਂ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ – ਡਾ. ਅਮਰੀਕ ਸਿੰਘ

ਕਣਕ ਦੀ ਬਿਜਾਈ ਸਮੇਂ ਡਾਇਆ ਦੀ ਜਗਾ ਬਦਲਵੀਆਂ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ – ਡਾ. ਅਮਰੀਕ ਸਿੰਘ

ਪਠਾਨਕੋਟ(ਤਰੁਣ ਸਣਹੋਤਰਾ)

ਕਣਕ ਦੀ ਬਿਜਾਈ ਸਮੇਂ ਡਾਇਆ ਦੀ ਜਗਾ ਬਦਲਵੀਆਂ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਅੰਦੋਈ ਵਿੱਚ ਕਿਸਾਨਾਂ ਨੂੰ ਜਾਗਰੁਕ ਜਾਗਰੁਕ

2 ਨਵੰਬਰ : ਕਣਕ ਦੀ ਫਸਲ ਨੂੰ ਪਾਈਆਂ ਖਾਦਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ, ਖਾਦਾਂ ਦੀ ਸਹੀ ਮਾਤਰਾ ਵਿੱਚ, ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋਂ ਕਰਨੀ ਚਾਹੀਦੀ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਸ਼ੁਰੂ ਕੀਤੀ ਗਈ ਹਾੜ੍ਹੀ ਮੁਹਿੰਮ ਤਹਿਤ ਪਿੰਡ ਅੰਦੋਈ ਵਿੱਚ ਅਗਾਂਹਵਧੂ ਕਿਸਾਨ ਮੇਹਰ ਸਿੰਘ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕਰਦਿਆਂ ਕਰਦਿਆਂ ਕਹੇ। ਇਸ ਮੌਕੇ ਖੇਤੀ ਮਾਹਿਰਾਂ ਵੱਲੋਂ ਕਣਕ ਦੀ ਬਿਜਾਈ ਸੰਬੰਧੀ ਨਵੀਨਤਮ ਤਕਨੀਕਾਂ,ਪਰਾਲੀ ਦੀ ਸਚੱਜੀ ਸੰਭਾਲ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਵਿਕ੍ਰਾਂਤ ਧਵਨ ਡਾ.ਸੁਖਪ੍ਰੀਤ ਸਿੰਘ ਡਿਪਟੀ ਪੀ ਡੀ(ਆਤਮਾ),ਪੰਕਜ਼ ਸ਼ਰਮਾ ਸਮੇਤ ਹੋਰ ਕਿਸਾਨ ਹਾਜ਼ਰ ਸਨ।ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ,ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਜੋ ਵਾਧੂ ਖਾਦਾਂ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਸਮੇਂ

ਫਾਸਫੋਰਸ ਖੁਰਾਕੀ ਤੱਤ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਜੇਕਰ ਡੀ ਏ ਪੀ (ਡਾਇਆ) ਖਾਦ ਉਪਲਬਧ ਨਾਂ ਹੋਵੇ ਤਾਂ ਕਣਕ ਨੂੰ ਹੰਗਾਮੀ ਹਾਲਤਾਂ ਵਿੱਚ ਗੰਧਕੀ ਫ਼ਾਸਫ਼ੇਟ ਜਾਂ ਅਮੋਨੀਅਮ ਫ਼ਾਸਫ਼ੇਟ ਖਾਦ,ਕਿਸਾਨ ਖਾਦ( 12:32:16),20:20:0:13 ਅਤੇ 15:15:15 ਬਦਲਵੇਂ ਰੂਪ ਵਿੱਚ ਵਰਤੀਆਂ ਜਾ ਸਕਦੀਆਂ ਹਨ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਫਾਸਫੋਰਸ ਤੱੱਤ ਸਿੰਗਲ ਸੁਪਰ ਫਾਸਫੇਟ ਖਾਦ ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਭੋ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ,ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ
ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਖਾਲੀ ਹੋਏ ਖੇਤਾਂ ਵਿੱਚੋਂ ਮਿੱਟੀ ਦੇ ਨਮੂਨੇ ਲੈ ਕੇ ਪਰਖ ਕਰਵਾ ਲੈਣੇ ਚਾਹੀਦੇ ਹਨ। ਉਨਾਂ ਕਿਹਾ ਕਿ ਕਣਕ ਦੀ ਕਾਸ਼ਤ ਲਈ ਕੇਵਲ ਸਿਫਾਰਸ਼ ਸ਼ੁਦਾ ਬੀਜ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਕਰਨ ਨਾਲ ਜਿਥੇ ਖੇਤੀ ਲਾਗਤ ਖਰਚੇ ਵਧਦੇ ਹਨ,ਉਥੇ ਪੈਦਾਵਾਰ ਵੀ ਪ੍ਰਭਾਵਤ ਹੁੰਦੀ ਹੈ।ਉਨਾਂ ਕਿਹਾ ਕਿ ਫਸਲਾਂ ਦੀ
ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ ਜਾਂ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਸੁਪਰ ਸੀਡਰ/ਬੀਜ ਡਰਿੱਲ ਦੀ ਵਰਤੋਂ ਕਰਦਿਆਂ ਕਣਕ ਦੀ ਕਾਸ਼ਤ ਕਰਨੀ ਚਾਹੀਦੀ ਹੈ।ਉਨਾਂ
ਕਿਹਾ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਹੈ ਤਾਂ ਖੇਤ ਨੂੰ ਵਾਹੁਣ ਤੋਂ ਬਗੈਰ ਹੀ ਕਰਨੀ ਚਾਹੀਦਾ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਅਤੇ ਕੰਨਸ਼ੋਰਸ਼ੀਅਮ ਨਾਲ ਸੋਧ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ 500 ਗ੍ਰਾਮ ਕੰਸ਼ੌਰਸ਼ੀਅਮ ਪ੍ਰਤੀ ਏਕੜ ਬੀਜ ਲਈ ਵਰਤਿਆ ਜਾ ਸਕਦਾ ਹੈ ਅਤੇ ਜੋ ਖੇਤੀਬਾੜੀ ਦਫਤਰਾਂ ਵਿੱਚ ਉਪਲਬਧ ਹੈ।

error: copy content is like crime its probhihated