Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਪੱਧਰੀ ਚਾਰ ਦਿਨਾਂ ਅਥਲੈਟਿਕਸ ਮੀਟ ਦਾ ਉਦਘਾਟਨ ਵਿਧਾਇਕ ਜਸਵੀਰ ਰਾਜਾ ਨੇ ਕੀਤਾ

ਜ਼ਿਲ੍ਹਾ ਪੱਧਰੀ ਚਾਰ ਦਿਨਾਂ ਅਥਲੈਟਿਕਸ ਮੀਟ ਦਾ ਉਦਘਾਟਨ ਵਿਧਾਇਕ ਜਸਵੀਰ ਰਾਜਾ ਨੇ ਕੀਤਾ

ਟਾਂਡਾ ਉੜਮੁੜ / ਗੜ੍ਹਦੀਵਾਲਾ (ਚੌਧਰੀ) 

ਜ਼ਿਲ੍ਹਾ ਪੱਧਰੀ ਚਾਰ ਦਿਨਾਂ ਅਥਲੈਟਿਕਸ ਮੀਟ ਦਾ ਉਦਘਾਟਨ ਵਿਧਾਇਕ ਜਸਵੀਰ ਰਾਜਾ ਨੇ ਕੀਤਾ

02 ਨਵੰਬਰ :  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਖੇਡ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਮਿਲੀ ਮਿਲੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਖੇਡ ਅਤੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਥਾਨਕ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਦੀ ਗਰਾਊਂਡ ਵਿੱਚ 4 ਦਿਨਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਦਾ ਉਦਘਾਟਨ ਕਰਨ ਸਮੇਂ ਕੀਤਾlਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਮ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਦੀ ਦੇਖ-ਰੇਖ ਡੀ.ਐਮ ਸਪੋਰਟਸ ਦਲਜੀਤ ਸਿੰਘ ਦੀ ਨਿਗਰਾਨੀ ਹੇਠ ਸ਼ੁਰੂ ਹੋਈ ਇਸ ਅਥਲੈਟਿਕ ਮੀਟ ਦੌਰਾਨ ਵਿਧਾਇਕ ਜਸਵੀਰ ਰਾਜਾ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਇਸ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਅਥਲੈਟਿਕਸ ਮੀਟ ਦੇ ਕਨਵੀਨਰ ਪ੍ਰਿੰਸੀਪਲ ਇੰਦਰਜੀਤ ਸਿੰਘ ਤੇ ਕਨਵੀਨਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਅਥਲੈਟਿਕ ਮੀਟ ਦੌਰਾਨ 16 ਜ਼ੋਨਾਂ ਤੋਂ ਪਹਿਲਾ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਭਾਗ ਲੈਣਗੇ ਅਤੇ ਜੇਤੂ ਖਿਡਾਰੀ ਸਟੇਟ ਖੇਡਾਂ ਵਿੱਚ ਭਾਗ ਲੈਣ ਲਈ ਕੁਆਲੀਫਾਈ ਕਰਨਗੇl ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਸਰਕਾਰੀ ਕਾਲਜ ਟਾਂਡਾ, ਚੇਅਰਮੈਨ ਹਰਮੀਤ ਸਿੰਘ ਔਲਖ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਚੇਅਰਮੈਨ ਸੁਖਵਿੰਦਰ ਸਿੰਘ ਅਰੋਡ਼ਾ, ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਪ੍ਰੇਮ ਪਡਵਾਲ, ਵਿੱਕੀ ਮਹਿੰਦਰੂ ਬਲਜੀਤ ਸੈਣੀ,ਨਵਦੀਪ ਸਿੰਘ ਬੱਬੂ ਸੰਧਾਵਾਲੀਆ, ਅਤਵਾਰ ਸਿੰਘ ਪਲਾਚੱਕ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ ,ਉਂਕਾਰ ਸਿੰਘ ਧੁੱਗਾ, ਦੀਪਕ ਸੋਂਧੀ ,ਕੋਚ ਕੁਲਵੰਤ ਸਿੰਘ,ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

ਕੈਪਸ਼ਨ:-ਸਰਕਾਰੀ ਕਾਲਜ ਟਾਂਡਾ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਦਾ ਉਦਘਾਟਨ ਸਮੇਂ ਵਿਧਾਇਕ ਜਸਵੀਰ ਰਾਜਾ ਨਾਲ ਹਨ ਹੋਰ ਸ਼ਖ਼ਸੀਅਤਾਂ

error: copy content is like crime its probhihated