Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲੀ ਦੇ ਫ਼ੈਸਲੇ ਦਾ ਕੀਤਾ ਸਵਾਗਤ :  ਪ੍ਰਿੰਸ ਗੜਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਦੇ ਫ਼ੈਸਲੇ ਦਾ ਕੀਤਾ ਸਵਾਗਤ : ਪ੍ਰਿੰਸ ਗੜਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਦੇ ਫ਼ੈਸਲੇ ਦਾ ਕੀਤਾ ਸਵਾਗਤ : – ਪ੍ਰਿੰਸ ਗੜਦੀਵਾਲਾ*

2 ਨਵੰਬਰ : ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫ਼ੈਸਲੇ ਦਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਸਵਾਗਤ ਕਰਦੀ ਹੈ । ਇਹ ਫ਼ੈਸਲਾ ਲੈ ਕੇ ਸਰਕਾਰ ਨੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਦੇਣ ਵਾਲੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ । ਇਸ ਸਬੰਧੀ ਮੁਲਾਜ਼ਮਾਂ ਦੇ ਪ੍ਰਭਾਵਸ਼ਾਲੀ ਵਫ਼ਦ ਨੇ ਹਲਕਾ ਉੜਮੁੜ ਟਾਂਡਾ ਦੇ ਐੱਮ. ਐੱਲ .ਏ. ਜਸਬੀਰ ਸਿੰਘ ਰਾਜਾ ਗਿੱਲ ਨੂੰ ਇਕ ਲਿਖਤੀ ਮੰਗ ਪੱਤਰ ਵੀ ਦਿੱਤਾ ਅਤੇ ਨਾਲ ਹੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ । ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਹੈ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸਰਕਾਰ ਤੋਂ ਇਹ ਉਮੀਦ ਰੱਖਦੀ ਹੈ ਕਿ ਇਸ ਦੁਆਰਾ ਲਾਗੂ ਕੀਤੀ ਜਾਣ ਵਾਲੀ ਸਕੀਮ 2004 ਤੋਂ ਪਹਿਲਾਂ ਵਾਲੀ ਡਿਫਾਇੰਡ ਬੈਨੀਫਿਟ ਪੈਨਸ਼ਨ ਸਕੀਮ ਹੀ ਹੋਵੇਗੀ ਅਤੇ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਵੀ ਲੁੱਕ ਲਪੇਟ ਨਹੀਂ ਹੋਵੇਗਾ । ਜ਼ਿਲ੍ਹਾ ਕੈਸ਼ੀਅਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ ਪੰਜਾਬ ਰਾਜ ਅਤੇ ਕਰਮਚਾਰੀਆਂ ਦੇ ਹਿੱਤਾਂ ਵਿੱਚ ਹੈ । ਹੁਣ ਪੰਜਾਬ ਦਾ ਖਜ਼ਾਨਾ ਵੀ ਭਰੇਗਾ ਅਤੇ ਦੋ ਲੱਖ ਪਰਿਵਾਰਾਂ ਦੇ ਘਰਾਂ ਵਿੱਚ ਖ਼ੁਸ਼ੀਆਂ ਵੀ ਆਉਣਗੀਆਂ । ਇਸ ਸਬੰਧੀ ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਤਕਰੀਬਨ ਦੋ ਲੱਖ ਲੋਕਾਂ ਦੀ ਸਮਾਜਿਕ ਸੁਰੱਖਿਆ ਤੇ ਬੁਢਾਪੇ ਦੀ ਡੰਗੋਰੀ ਵਾਪਸ ਆ ਸਕੇ । ਇਸ ਮੌਕੇ ,ਲਖਵੀਰ ਸਿੰਘ ,ਅੰਮ੍ਰਿਤਪਾਲ,ਮਨਦੀਪ ਸਿੰਘ ,ਲੈਕ: ਗੁਰਪ੍ਰੀਤ ਸਿੰਘ ,ਸੰਜੀਵ ਕੁਮਾਰ ,ਅਨਿਲ ਕੁਮਾਰ ,ਨਗਿੰਦਰ ਪਾਲ ਸਿੰਘ ,ਹਰਪਾਲ ਸਿੰਘ ,ਉੜਮੁੜ ਟਾਂਡਾ ਤੋਂ ਪੀ. ਐੱਸ. ਪੀ. ਸੀ. ਐਲ. ਦੇ ਮੁਲਾਜ਼ਮ ਸਾਥੀ ਹਰਦੀਪ ਸਿੰਘ ਨੀਰਜ ਕੁਮਾਰ ,ਲਖਵੀਰ ਸਿੰਘ , ਸਿੰਘ, ਅਸ਼ੋਕ ਕੁਮਾਰ ,ਅਵਤਾਰ ਸਿੰਘ , ਪਰਸ਼ੋਤਮ ਸਿੰਘ ਵੀ ਮੌਜੂਦ ਸਨ।

error: copy content is like crime its probhihated