Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਮੋਦੀ ਸਰਕਾਰ ਵਚਨਬੱਧ : ਸੋਮ ਪ੍ਰਕਾਸ਼

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਮੋਦੀ ਸਰਕਾਰ ਵਚਨਬੱਧ : ਸੋਮ ਪ੍ਰਕਾਸ਼

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਮੋਦੀ ਸਰਕਾਰ ਵਚਨਬੱਧ : ਸੋਮ ਪ੍ਰਕਾਸ਼

3 ਨਵੰਬਰ : ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਪ੍ਰਧਾਨਗੀ ਹੇਠ ਇਲਾਕਾ ਨਿਵਾਸੀਆਂ ਦੀ ਮੀਟਿੰਗ ਪਿੰਡ ਖੰਗਵਾੜੀ ਵਿਖੇ ਹੋਈ।ਜਿਸ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਇਸ ਮੌਕੇ ਸਰਦਾਰ ਮਨਜੀਤ ਦਸੂਹਾ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸੰਬੋਧਨ ਕਰਦੇ ਹੋਏ ਕਿਹਾ ਕੇ ਮੋਦੀ ਸਰਕਾਰ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਹਰ ਇੱਕ ਗਰੀਬ ਪਰਿਵਾਰ ਤੱਕ ਪਹੁੰਚਾਉਣ ਲਈ ਅਸੀਂ ਬਚਨਵੱਧ ਹਾਂ।
ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਭਾਸ ਯੋਜਨਾ,ਸੁਕਨਿਆ ਸਮਰਿੱਧੀ ਯੋਜਨਾ,ਕਿਸਾਨ ਨਿਧਿ ਯੋਜਨਾ,ਆਯੂਸ਼ਮਾਨ ਭਾਰਤ ਯੋਯਨਾ,ਸ਼ੋਚਾਲਯ ਬਣਾਉਣਾ,ਜ਼ਰੂਰਤ ਮੰਦਾ ਨੂੰ ਫ੍ਰੀ ਗੈਸ ਸਲਿੰਡਰ ਦੇਣਾ,ਇਲਾਕੇ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਸਡ਼ਕ ਯੋਜਨਾ,ਪੰਚਾਇਤਾਂ ਨੂੰ ਆਤਮਨਿਰਭਰ ਬਨਾਉਣ ਲਈ ਵਿੱਤ ਕਮਿਸ਼ਨ ਦੇ ਮਾਧਿਅਮ ਨਾਲ਼ ਗ੍ਰਾੰਟਾ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਨੇਕਾਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ।ਇਸ ਮੌਕੇ,ਮੰਡਲ ਪ੍ਰਧਾਨ ਗੁਰਵਿੰਦਰ ਸਿੰਘ,ਠਾਕੁਰ ਜੋਗਿੰਦਰ ਸਿੰਘ,ਠਾਕੁਰ ਮੰਗਤ ਰਾਮ,ਕੈਪਟਨ ਕਰਨ ਸਿੰਘ,ਸਰਪੰਚ ਮੁਨੀਸ਼ ਮਨਹੋਤਾ, ਸਰਪੰਚ ਵਿਜੇ ਕੁਮਾਰ ਨਰੁੜ, ਠਾਕੁਰ ਮੰਗਲ ਸਿੰਘ, ਸੰਮਤੀ ਮੈਂਬਰ ਇੰਦੂ ਬਾਲਾ, ਸੰਮਤੀ ਮੈਂਬਰ ਤ੍ਰਿਪਤਾ ਠਾਕੁਰ, ਸਰਪੰਚ ਜਗੀਰੀ ਲਾਲ, ਸਰਪੰਚ ਬੱਘੀ ਰਘਵਾਲ,ਜੋਨੀ, ਸੁਖਰਾਜ ਸਿੰਘ,ਕਪੂਰ ਸਿੰਘ, ਕੈਪਟਨ ਸਰੂਪ ਸਿੰਘ ,ਸਾਬਕਾ ਸਰਪੰਚ ਬਲਬੀਰ ਸਿੰਘ, ਗੁਰਦਿਆਲ ਸਿੰਘ, ਗੁਰਮੇਲ ਸਿੰਘ, ਜੈ ਚੰਦ, ਸਰਪੰਚ ਸਤੀਸ਼ ਖੁੰਗਵਾਰੀ ਆਦਿ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜਰ ਸਨ।