Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing 73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ

73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ

ਗੁਰਦਾਸਪੁਰ,( ਅਸ਼ਵਨੀ ) –

73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਇੱਕ ਐਸਯੂਵੀ ਥਾਰ ਨੂੰ ਰੋਕ ਕੇ ਉਕਤ ਤਸਕਰਾਂ ਨੂੰ ਰਿਵਾਲਵਰ ਅਤੇ ਗੋਲੀ ਸਿੱਕਾ ਸਮੇਤ ਕੀਤਾ ਗ੍ਰਿਫਤਾਰ: ਡੀਜੀਪੀ ਪੰਜਾਬ ਗੌਰਵ ਯਾਦਵ

ਗ੍ਰਿਫ਼ਤਾਰ ਕੀਤੇ ਮੁਲਜ਼ਮ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੀ ਲੋੜੀਂਦੇ ਸਨ: ਐਸਐਸਪੀ ਗੁਰਦਾਸਪੁਰ

3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਨ੍ਹਾਵਾ ਸ਼ੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਪੰਜਾਬ ਪੁਲਿਸ ਅਤੇ ਏ.ਟੀ.ਐਸ. ਮੁੰਬਈ ਦੀਆਂ ਟੀਮਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੁਲਾਈ 2022 ਵਿੱਚ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਦੇ ਬਾਰਡਰ ਵਿੱਚ ਛੁਪਾ ਕੇ ਰੱਖਿਆ ਇਹ ਨਸ਼ਾ ਬਰਾਮਦ ਕੀਤਾ ਗਿਆ ਸੀ। ਇਹ ਕੰਟੇਨਰ ਦਿੱਲੀ ਦੇ ਇੱਕ ਦਰਾਮਦਕਾਰ ਵੱਲੋਂ ਮੰਗਵਾਇਆ ਗਿਆ ਸੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ਼ ਮਹਿਕ (27), ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ਼ ਸੇਵਕ (25) ਅਤੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ਼ ਸੋਨੀ (34) ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ ‘ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨ੍ਹਾਂ ਤਿੰਨੋਂ ਗ੍ਰਿਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ, ਜੋ ਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।
ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਵੀ ਲੋੜੀਂਦੇ ਹਨ, ਜਿਸ ਵਿੱਚ ਉਨ੍ਹਾਂ ਨੇ ਅਕਤੂਬਰ 2020 ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 307, 353, 186 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated