Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ

ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ

ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ

3 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 03 ਨਵੰਬਰ, 2022 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਪਿਊਟਰ ਵਿਭਾਗ ਵਲੋਂ ਸਾਈਬਰ-ਜਾਗਰੂਕਤਾ ਦਿਵਸ ਮਨਾਇਆ ਗਿਆ।ਪ੍ਰੋ. ਕਮਲਜੀਤ ਕੌਰ ਮੁੱਖੀ ਕੰਪਿਊਟਰ ਵਿਭਾਗ ਨੇ ਸਾਈਬਰ ਜਾਗਰੂਕਤਾ ਦਿਵਸ ਬਾਰੇ ਵਿਦਿਆਰਥੀਆਂ ਨੁੰ ਬੜੇ ਵਿਸਥਾਰਪੂਰਵਕ ਜਾਣੂੰ ਕਰਵਾਇਆ, ਜਿਸ ਵਿੱਚ ਪ੍ਰੋ. ਗੁਰਬਿੰਦਰ ਕੌਰ ਐੱਚ.ੳ. ਡੀ. ਕੰਪਿਊਟਰ ਸਾਇੰਸ ਵਿਭਾਗ ਗੁਰੁ ਤੇਗ ਬਹਾਦਰ ਖ਼ਾਲਸਾ ਕਾਲਜ, ਦਸੁਹਾ ਵਲੋਂ ਇੱਕ ਵਿਸ਼ੇਸ਼ ਲੈਕਚਰ “ਸਾਈਬਰ ਹਾਈਜੀਨ” ਉੱਪਰ ਦਿੱਤਾ ਗਿਆ। ਉਹਨਾਂ ਵਲੋਂ ਸਾਈਬਰ ਨਾਲ ਜੁੜੇ ਹਰ ਪਹਿਲੂ ਉੱਤੇ ਵਿਸਥਾਰਪੂਰਵਕ ਜਾਣਕਾਰੀ, ਪ੍ਰੈਜੈਨਟੇਸ਼ਨ ਦੇ ਨਾਲ ਦਿੱਤੀ।ਇਸ ਮੌਕੇ ਵਿਭਾਗ ਦੀ ਅਧਿਆਪਿਕਾ ਪ੍ਰੋ. ਪਵਿੱਤਰਜੀਤ ਕੌਰ ਨੇ ਪ੍ਰੋ. ਗੁਰਬਿੰਦਰ ਕੌਰ ਦਾ ਧੰਨਵਾਦ ਕੀਤਾ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।। ਇਸ ਮੌਕੇ ਤੇ ਪ੍ਰੋ. ਮਨਜਿੰਦਰ ਕੌਰ ਅਤੇ ਕੰਪਿਊਟਰ ਸਾਇੰਸ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।