Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਜੂਨੀਅਰ ਅੰਡਰ-19 ਸਟੇਟ ਤੇ ਇੰਟਰ-ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਲਈ ਟ੍ਰਾਇਲ 7 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਪੰਜਾਬ ਜੂਨੀਅਰ ਅੰਡਰ-19 ਸਟੇਟ ਤੇ ਇੰਟਰ-ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਲਈ ਟ੍ਰਾਇਲ 7 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਹੁਸ਼ਿਆਰਪੁਰ(ਬਿਊਰੋ) 

ਪੰਜਾਬ ਜੂਨੀਅਰ ਅੰਡਰ-19 ਸਟੇਟ ਤੇ ਇੰਟਰ-ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਲਈ ਟ੍ਰਾਇਲ 7 ਨੂੰ : ਜ਼ਿਲ੍ਹਾ ਖੇਡ ਅਫ਼ਸਰ

–17 ਤੋਂ 20 ਨਵੰਬਰ ਤੱਕ ਰਾਏਜਾਦਾ ਹੰਸ ਰਾਜ ਬੈਡਮਿੰਟਨ ਸਟੇਡੀਅਮ ਜਲੰਧਰ ’ਚ ਹੋਵੇਗੀ ਸਟੇਟ ਤੇ ਇੰਟਰ-ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ

3 ਨਵੰਬਰ : ਜ਼ਿਲ੍ਹਾ ਖੇਡ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਜਾਬ ਜੂਨੀਅਰ (ਅੰਡਰ-19) ਲੜਕੇ/ਲੜਕੀਆਂ ਸਟੇਟ ਤੇ ਇੰਟਰ-ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ 17 ਨਵੰਬਰ ਤੋਂ 20 ਨਵੰਬਰ ਤੱਕ ਰਾਏਜਾਦਾ ਹੰਸ ਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿਚ ਕਰਵਾਏ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਿਡਾਰੀਆਂ ਦੀ ਐਂਟਰੀ ਭੇਜਣ ਲਈ 7 ਨਵੰਬਰ ਤੋਂ ਸਿਲੈਕਸ਼ਨ ਟ੍ਰਾਇਲ (ਲੜਕੇ/ਲੜਕੀਆਂ) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹ ਟ੍ਰਾਇਲ 7 ਨਵੰਬਰ ਨੂੰ ਇਨਡੋਰ ਸਟੇਡੀਅਮ (ਬੈਡਮਿੰਟਨ ਹਾਲ) ਹੁਸ਼ਿਆਰਪੁਰ ਵਿਚ ਹੋਵੇਗਾ। ਇਸ ਲਈ ਜਿਹੜੇ ਖਿਡਾਰੀ ਆਪਣੀ ਐਂਟਰੀ ਪੰਜਾਬ ਜੂਨੀਅਰ (ਅੰਡਰ-19) ਸਟੇਟ ਤੇ ਇੰਟਰ-ਡਿਸਟ੍ਰਿਕ ਬੈਡਮਿੰਟਨ ਚੈਂਪੀਅਨਸ਼ਿਪ ਲਈ ਭੇਜਣਾ ਚਾਹੁੰਦੇ ਹਨ, ਉਹ ਸਾਰੇ ਖਿਡਾਰੀ ਉਕਤ ਮਿਤੀ ਨੂੰ ਸਬੰਧਤ ਟ੍ਰਾਇਲ ਸਥਾਨ ’ਤੇ ਸਵੇਰੇ 9 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਇਨ੍ਹਾਂ ਟ੍ਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।