Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੀ ਟੀਮ ਵਲੋਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਮੂਲੀਅਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੀ ਟੀਮ ਵਲੋਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 

5 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਨੇ ਦੇਸ਼ ਭਗਤ ਯਾਦਗਾਰੀ ਕਮੇਟੀ, ਜਲੰਧਰ ਦੇ ਸੱਦੇ ਤੇ ਗਦਰੀ ਬਾਬਿਆਂ ਦੇ ਮੇਲੇ ਵਿੱਚ 01 ਨਵੰਬਰ, 2022 ਨੂੰ ਦੇਸ਼ ਭਗਤੀ ਨਾਲ ਸੰਬੰਧਤ ਗੀਤਾਂ ਦੀ ਪੇਸ਼ਕਾਰੀ ਕਰਕੇ ਹਾਜ਼ਰ ਸਰੋਤਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਸਾਰੇ ਮੇਲੇ ਦੀ ਫੇਰੀ ਦੌਰਾਨ ਦੇਸ਼ ਭਗਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੇਲੇ ਵਿੱਚ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਕਿਤਾਬਾਂ ਦੀ ਖਰੀਦੋ –ਫ਼ਰੋਖਤ ਕੀਤੀ। ਇਸ ਮੇਲੇ ਵਿੱਚ ਸ਼ਮੂਲੀਅਤ ਦੀ ਵੱਡੀ ਪ੍ਰਾਪਤੀ ਇਹ ਰਹੀ ਕਿ ਦੇਸ਼ ਭਗਤ ਯਾਦਗਾਰੀ ਕਮੇਟੀ ਨੇ ਟੀਮ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਅਗਲੇ ਸਾਲ ਹੋਣ ਵਾਲੇ ਗਦਰੀ ਬਾਬਿਆਂ ਦੇ ਮੇਲੇ ਤੇ ਝੰਡੇ ਦੀ ਰਸਮ ਦੇ ਮੁੱਖ-ਗੀਤ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਟੀਮ ਦੀ ਇਸ ਵਧੀਆ ਕਾਰਗੁਜ਼ਾਰੀ ਲਈ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਭਗਤੀ ਨਾਲ ਸੰਬੰਧਿਤ ਮੇਲਿਆਂ ਅਤੇ ਪੁਸਤਕ ਪ੍ਰਦਰਸ਼ਨੀਆਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਦੇਸ਼ ਭਗਤਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਿਆ ਜਾ ਸਕੇ ਅਤੇ ਦੇਸ਼ ਭਗਤਾਂ ਦੀਆਂ ਦੇਸ਼ ਪ੍ਰਤੀ ਕੀਤੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਵਿਦਿਆਰਥੀਆਂ ਨੂੰ ਵੀ ਆਪਣੇ ਦੇਸ਼ ਪ੍ਰਤੀ ਬਣਦੇ ਫਰਜ਼ਾਂ ਦਾ ਅਹਿਸਾਸ ਹੋ ਸਕੇ।