Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਘਰ ’ਚ ਇਕੱਲੇ ਰਹਿੰਦੇ ਬਜ਼ੁਰਗ ਦਾ ਲੁਟੇਰਿਆਂ ਵਲੋਂ ਬੇਰਹਿਮੀ ਨਾਲ ਕਤਲ

ਘਰ ’ਚ ਇਕੱਲੇ ਰਹਿੰਦੇ ਬਜ਼ੁਰਗ ਦਾ ਲੁਟੇਰਿਆਂ ਵਲੋਂ ਬੇਰਹਿਮੀ ਨਾਲ ਕਤਲ

ਗੜ੍ਹਸ਼ੰਕਰ(ਅਸ਼ਵਨੀ ਸ਼ਰਮਾ)

5 ਨਵੰਬਰ :  ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਥੋਂ ਦੇ ਨਜ਼ਦੀਕੀ ਪਿੰਡ ਘਾਗੋਂ ਰੋੜਾਂਵਾਲੀ ਵਿਖੇ ਘਰ ’ਚ ਇਕੱਲੇ ਰਹਿੰਦੇ ਬਜ਼ੁਰਗ ਦਾ ਲੁਟੇਰਿਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਘਟਨਾ ਵਾਪਰੀ ਹੈ। ਲੁਟੇਰਿਆਂ ਵਲੋਂ 85 ਸਾਲਾ ਬਜ਼ੁਰਗ ਧਰਮ ਚੰਦ ਪੁੱਤਰ ਬੰਤਾ ਰਾਮ ਨੂੰ ਬਾਥਰੂਮ ਵਿਚ ਬੰਨ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸਦੇ ਹੱਥਾਂ ’ਚ ਪਹਿਨੀਆਂ ਸੋਨੇ ਦੀਆਂ ਮੁੰਦੀਆਂ, ਕੜਾ ਤੇ ਘਰ ਦੀ ਫਰੋਲਾ ਫਰਾਲੀ ਕਰਕੇ ਗਹਿਣਿਆਂ, ਨਕਦੀ ਆਦਿ ਦੀ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ। ਲੰਘੀ ਰਾਤ ਰੋਟੀ ਦੇਣ ਸਮੇਂ ਗੁਆਂਢੀਆਂ ਨੂੰ ਜਦੋਂ ਘਰ ’ਚ ਬਜ਼ੁਰਗ ਨਾ ਮਿਲਿਆ ਤਾਂ ਉਸਦੀ ਭਾਲ ਕਰਨੀ ਸ਼ੁਰੂ ਕੀਤੀ ਗਈ। ਅਖ਼ੀਰ ਘਰ ਦੇ ਇਕ ਬੰਦ ਪਏ ਬੈੱਡਰੂਮ ਦਾ ਜਦੋਂ ਦਰਵਾਜ਼ਾ ਖੋਲਿ੍ਹਆ ਗਿਆ ਤਾਂ ਬਾਥਰੂਮ ਵਿਚ ਬਜ਼ੁਰਗ ਨੂੰ ਮਿ੍ਰਤਕ ਹਾਲਤ ਵਿਚ ਪਾਇਆ ਗਿਆ ਜਿਸਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਵੀ ਸਨ। ਗੜ੍ਹਸ਼ੰਕਰ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।