Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਗੜ੍ਹਦੀਵਾਲਾ..ਮਾਨਵਤਾ ਵੈਲਫੇਅਰ ਸੁਸਾਇਟੀ ਬਜ਼ੁਰਗਾਂ ਦੀ ਦੇਖਭਾਲ ਲਈ ਚੁੱਕੇਗੀ ਉੱਚਤ ਕਦਮ

ਗੜ੍ਹਦੀਵਾਲਾ..ਮਾਨਵਤਾ ਵੈਲਫੇਅਰ ਸੁਸਾਇਟੀ ਬਜ਼ੁਰਗਾਂ ਦੀ ਦੇਖਭਾਲ ਲਈ ਚੁੱਕੇਗੀ ਉੱਚਤ ਕਦਮ

ਵਿਦੇਸ਼ਾਂ ਵਿੱਚ ਰਹਿੰਦਿਆਂ ਵੀ ਹਮੇਸ਼ਾ ਵਤਨ ਦੀ ਮਿੱਟੀ ਨਾਲ ਮੋਹ ਜੁੜਿਆ ਰਹਿੰਦਾ ਹੈ : ਕਮਲ ਸੇਠ (ਆਸਟਰੇਲੀਆ)

‘ਸੋਸਾਇਟੀ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਸੇਵਾ ਕਰਨਾ : ਜਤਿੰਦਰ ਮੋਹਨ ਸ਼ਰਮਾ

ਗੜ੍ਹਦੀਵਾਲਾ, 6 ਨਵੰਬਰ (ਯੋਗੇਸ਼ ਗੁਪਤਾ, ਚੌਧਰੀ) : ਮਾਨਵਤਾ ਵੈਲਫੇਅਰ ਸੁਸਾਇਟੀ ਰਜਿ. ਗੜ੍ਹਦੀਵਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸੁਸਾਇਟੀ ਦੇ ਪ੍ਰਧਾਨ ਦਰਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੁਸਾਇਟੀ ਦੇ ਡਾਇਰੈਕਟਰ ਐੱਨ. ਆਰ. ਆਈ. ਕਮਲ ਸੇਠ ਅਤੇ ਸੁਸਾਇਟੀ ਦੇ ਐਨ.ਆਰ. ਆਈ. ਕਮੇਟੀ ਦੇ ਪ੍ਰੈਜ਼ੀਡੈਂਟ ਰੇਣੂ ਸੇਠ ਆਸਟ੍ਰੇਲੀਆ ਤੋਂ ਵਿਸ਼ੇਸ਼ ਤੌਰ ‘ਤੇ ਸੁਸਾਇਟੀ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਲਈ ਪਹੁੰਚੇ, ਜਿਨ੍ਹਾਂ ਦਾ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਦਰਸ਼ਨ ਲਾਲ ਨੇ ਕਿਹਾ ਕਿ ਸੁਸਾਇਟੀ ਦਾ ਇੱਕੋ-ਇੱਕ ਟੀਚਾ ਮਨੁੱਖਤਾ ਦੀ ਸੇਵਾ ਕਰਨਾ ਹੈ, ਜਿਸ ਲਈ ਸੁਸਾਇਟੀ ਦੇ ਅਹੁਦੇਦਾਰ ਹਮੇਸ਼ਾ ਤਿਆਰ ਰਹਿੰਦੇ ਹਨ। ਇਸ ਤਹਿਤ ਸੁਸਾਇਟੀ ਵੱਲੋਂ 20 ਨਵੰਬਰ ਨੂੰ ਕੇ.ਆਰ.ਕੇ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇੱਕ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿਚ ਇਲਾਕੇ ਦੇ 236 ਲੋੜਵੰਦ ਬੱਚਿਆਂ ਨੂੰ ਟਰੈਕ ਸੂਟ ਭੇਟ ਕੀਤੇ ਜਾਣਗੇ |

ਇਸ ਮੌਕੇ ਸੁਸਾਇਟੀ ਦੇ ਡਾਇਰੈਕਟਰ ਐਨ.ਆਰ.ਆਈ. ਕਮਲ ਸੇਠ ਅਤੇ ਰੇਣੂ ਸੇਠ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਉਨ੍ਹਾਂ ਦਾ ਮੋਹ ਆਪਣੇ ਵਤਨ ਦੀ ਮਿੱਟੀ ਨਾਲ ਹਮੇਸ਼ਾ ਜੁੜਿਆ ਰਹਿੰਦਾ ਹੈ ਅਤੇ ਉਨ੍ਹਾਂ ਦਾ ਧਿਆਨ ਹਮੇਸ਼ਾ ਇਸ ਗੱਲ ਵੱਲ ਰਹਿੰਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਮਦਦ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਜਿੱਥੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਅਜਿਹੇ ਲੋਕਾਂ ਦੀ ਆਰਥਿਕ ਮਦਦ ਵੀ ਕੀਤੀ ਜਾ ਰਹੀ ਹੈ ਜੋ ਆਪਣੀ ਬਿਮਾਰੀ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਅਗਲਾ ਉਦੇਸ਼ ਇਲਾਕੇ ਦੇ ਬਜ਼ੁਰਗਾਂ ਦੀ ਦੇਖਭਾਲ ਲਈ ਪ੍ਰਬੰਧ ਕਰਨਾ ਹੈ, ਜਿਸ ਲਈ ਜਲਦੀ ਹੀ ਕਦਮ ਚੁੱਕੇ ਜਾਣਗੇ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਸਮਾਜ ਨਾਲ ਜੁੜ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਇਸ ਵੱਡਮੁੱਲੇ ਯੋਗਦਾਨ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਲੋੜਵੰਦਾਂ ਦੀ ਸੇਵਾ ਕਰਨਾ ਹੈ। ਇਸ ਮੌਕੇ ਡਾਇਰੈਕਟਰ ਕਮਲ ਸੇਠ, ਮੈਡਮ ਰੇਣੂ ਸੇਠ, ਪ੍ਰਧਾਨ ਦਰਸ਼ਨ ਲਾਲ, ਮੈਨੇਜਰ ਸੁਨੀਲ ਦੱਤ ਬਾਂਕਾ, ਸੁਮਿਤ ਚੌਹਾਨ, ਰਾਜੇਸ਼ ਕੁਮਾਰ, ਜੇ.ਕੇ. ਸ਼ਰਮਾ, ਮੈਡਮ ਮੀਨਾ ਸ਼ਰਮਾ, ਦਿਨੇਸ਼ ਕੁਮਰਾ, ਪ੍ਰਦੀਪ ਸੋਨੂੰ, ਲਾਡੀ, ਅਨਿਲ ਗੁਪਤਾ,ਜਤਿੰਦਰ ਮੋਹਨ ਸ਼ਰਮਾ, ਵਿੱਕੀ ਭਾਰਗਵ, ਮੇਲੂ, ਸੰਦੀਪ ਕੁਮਾਰ, ਸੁਕੇਸ਼ ਬੱਤਰਾ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

error: copy content is like crime its probhihated