Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਨੇਤਰਦਾਨ ਮਹਾਂਦਾਨ “ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਨੇਤਰਦਾਨ ਮਹਾਂਦਾਨ “ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

9 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਸਰਦਾਰ ਗੁਰਸ਼ਰਨ ਸਿੰਘ, ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ, ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸ.ਮਨਮੋਹਨ ਸਿੰਘ, ਸਕੱਤਰ ਸ.ਬਲਜੀਤ ਸਿੰਘ, ਚੇਅਰਮੈਨ ਸ.ਬਹਾਦਰ ਸਿੰਘ ਸੁਨੇਤ ਤੇ ਰਿਟਾਇਰਡ ਡਿਪਟੀ ਡਾਇਰੈਕਟਰ ਡਾ.ਕੇਵਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤੇ ਟਾਂਡਾ ਤੋੰ ਆਈ ਡੋਨਰ ਭਾਈ ਬਰਿੰਦਰ ਸਿੰਘ ਮਸੀਤੀ , ਰਜੇਸ਼ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਜਲਾਲ ਦੀ ਯੋਗ ਅਗਵਾਈ ਹੇਠ ਅੱਜ ਮਿਤੀ 09 ਨਵੰਬਰ 2022 ਨੂੰ “ਨੇਤਰਦਾਨ ਸਬੰਧੀ ਜਾਗਰੂਕਤਾ ਸੈਮੀਨਾਰ ” ਕਰਵਾਇਆ ਗਿਆ। ਜਿਸ ਵਿੱਚ ਅੱਖਾਂ ਦੀ ਮਹੱਤਤਾ,ਸਾਂਭ-ਸੰਭਾਲ ਤੇ ਨੇਤਰਦਾਨ ਸਬੰਧੀ ਡਾ.ਕੇਵਲ ਸਿੰਘ ਜੀ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਭਾਈ ਬਰਿੰਦਰ ਸਿੰਘ ਮਸੀਤੀ ਨੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨੇਤਰਦਾਨ ਸਬੰਧੀ ਪ੍ਰੇਰਿਤ ਕੀਤਾ।ਬੱਚਿਆਂ ਨੇ ਇਸ ਸੈਮੀਨਾਰ ਵਿੱਚ ਵਿਸ਼ੇਸ਼ ਰੁੱਚੀ ਲੈ ਕੇ ਇਸ ਮੁਹਿੰਮ ਨੂੰ ਵੱਧ ਤੋੰ ਵੱਧ ਕਾਮਯਾਬ ਬਣਾਉਣ ਦਾ ਦ੍ਰਿੜ ਸੰਕਲਪ ਕੀਤਾ।ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ, ਸਮੂਹ ਸਕੂਲ ਸਟਾਫ, ਸਰਦਾਰ ਹਰਮਿੰਦਰ ਸਿੰਘ ਬੀ.ਐਮ ਪੰਜਾਬੀ ,ਸਰਦਾਰ ਜਤਿੰਦਰ ਪਾਲ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਦੇਹਰੀਵਾਲ ਹਾਜ਼ਰ ਸਨ।