Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਸ਼ਵ-ਸਾਇੰਸ ਦਿਵਸ’ ਦੇ ਮੌਕੇ ਲੈਕਚਰ ਅਤੇ ਕੁਇਜ਼ ਮੁਕਾਬਲਾ ਕਰਵਾਇਆ

ਵਿਸ਼ਵ-ਸਾਇੰਸ ਦਿਵਸ’ ਦੇ ਮੌਕੇ ਲੈਕਚਰ ਅਤੇ ਕੁਇਜ਼ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

10 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਾਇੰਸ ਵਿਭਾਗ ਵਲੋਂ ‘ਵਿਸਵ ਸਾਇੰਸ ਦਿਵਸ’ ਮਨਾਇਆ ਗਿਆ। ਇਸ ਮੌਕੇ ਤੇ ਡਾ. ਬਲਜੀਤ ਸਿੰਘ ਖਹਿਰਾ, ਪ੍ਰਿੰਸੀਪਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ, ਗੜ੍ਹਸ਼ੰਕਰ ਵਲੋਂ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਇਸ ਦੌਰਾਨ ਉਹਨਾਂ ਨੇ ਅਜੋਕੇ ਸਮਾਜ ਵਿੱਚ ਸਾਇੰਸ ਦੀ ਬਹੁਪੱਖੀ ਭੂਮਿਕਾ ਨੂੰ ਉਜ਼ਾਗਰ ਕਰਦਿਆਂ ਵਿਦਿਆਰਥੀਆਂ ਨੂੰ ਸਮਾਜ ਦਾ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੇ ਸਾਇੰਸ- ਵਿਭਾਗ ਵਲੋਂ ਇਸ ਵਿੱਚ ਕਰਵਾਏ ਗਏ ‘ਕੁਇਜ਼ ਮੁਕਾਬਲੇ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਡਾ. ਬਲਜੀਤ ਸਿੰਘ ਖਹਿਰਾ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਅਤੇ ਸਾਰੇ ਸਾਇੰਸ ਵਿਭਾਗ ਨੂੰ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਤੇ ਫਿਜਿਕਸ ਵਿਭਾਗ ਦੇ ਮੁੱਖੀ ਪ੍ਰੋ. ਸੰਜੀਵ ਸਿੰਘ ਅਤੇ ਰਸਾਇਣ ਵਿਭਾਗ ਦੇ ਮੁੱਖੀ ਡਾ.ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਸਾਇੰਸ ਦਿਵਸ ਦੀ ਮਹੱਤਤਾ ਦੱਸੀ। ਇਸ ਦੌਰਾਨ ਪ੍ਰੋ. ਰਾਬੀਆ ਸ਼ਰਮਾ , ਪ੍ਰੋ. ਪਰਮਜੀਤ ਕੌਰ ਅਤੇ ਪ੍ਰੋ. ਦੀਪਿਕਾ ਵੀ ਹਾਜ਼ਰ ਸਨ।