Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪਿੰਡ ਢੱਕ ਪੰਡੋਰੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਦੀ ਮੌਤ

ਪਿੰਡ ਢੱਕ ਪੰਡੋਰੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਦੀ ਮੌਤ

ਫਗਵਾੜਾ  (ਲਾਲੀ ਦਾਦਰ )

10 ਨਵੰਬਰ : ਬੀਤੀ ਰਾਤ ਪਿੰਡ ਢੱਕ ਪੰਡੋਰੀ ਦੇ ਨਜਦੀਕ ਅਣਪਛਾਤੇ ਵਾਹਨ ਨਾਲ ਵਾਪਰੇ ਇਕ ਸੜਕ ਹਾਦਸੇ ‘ਚ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਮਿ੍ਰਤਕ ਦੀ ਪਹਿਚਾਣ ਰਾਕੇਸ਼ ਕਟਾਰੀਆ ਉਰਫ ਹੈੱਪੀ ਪੁੱਤਰ ਮੱਖਣ ਲਾਲ ਵਾਸੀ ਬਲਾਲੋਂ ਵਜੋਂ ਹੋਈ ਹੈ ਜੋ ਕਿ ਪਿੰਡ ਢੱਕ ਪੰਡੋਰੀ ਵਿਖੇ ਬਿਜਲੀ ਦੀ ਦੁਕਾਨ ਕਰਦਾ ਸੀ ਅਤੇ ਬੁੱਧਵਾਰ ਸ਼ਾਮ ਕਰੀਬ 6.30 ਵਜੇਂ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਢੱਕ ਪੰਡੋਰੀ ਦੇ ਬਾਹਰਲੇ ਪਾਸੇ ਸ਼ਮਸ਼ਾਨਘਾਟ ਦੇ ਨਜਦੀਕ ਕਿਸੇ ਅਣਪਛਾਤੇ ਵਾਹਨ ਦੇ ਨਾਲ ਟਕਰਾਉਣ ਕਰਕੇ ਉਸਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮਿ੍ਰਤਕ ਦਾ ਮੋਟਰਸਾਇਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਮਿ੍ਰਤਕ ਦੀ ਲਾਸ਼ ਦਾ ਸਿਵਲ ਹਸਪਤਾਲ ਫਗਵਾੜਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਅੱਜ ਦੇਰ ਸ਼ਾਮ ਸੋਗਮਈ ਮਾਹੋਲ ‘ਚ ਮਿ੍ਰਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਕੈਪਸ਼ਨ- ਸੜਕ ਹਾਦਸੇ ‘ਚ ਨੁਕਸਾਨਿਆਂ ਮੋਟਰਸਾਇਕਲ ਅਤੇ ਮਿ੍ਰਤਕ ਰਾਕੇਸ਼ ਕਟਾਰੀਆ ਦੀ ਫਾਈਲ ਫੋਟੋ।

error: copy content is like crime its probhihated