Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 384178 ਮੀਟ੍ਰਿਕ ਟਨ ਝੋਨੇ ਦੀ ਆਮਦ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 384178 ਮੀਟ੍ਰਿਕ ਟਨ ਝੋਨੇ ਦੀ ਆਮਦ

ਹੁਸ਼ਿਆਰਪੁਰ(ਬਿਊਰੋ) 

ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ 757 ਕਰੋੜ ਰੁਪਏ ਦੀ ਕੀਤੀ ਅਦਾਇਗੀ

 11 ਨਵੰਬਰ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 384178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 384172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 757.26 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਨਾਲੋ-ਨਾਲ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 98 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 126569 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵਲੋਂ 87566, ਪਨਸਪ ਵਲੋਂ 64343, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 50530, ਐਫ.ਸੀ.ਆਈ. ਵਲੋਂ 52249 ਅਤੇ ਵਪਾਰੀਆਂ ਵਲੋਂ 2915 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਨਾਲੋ-ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।

error: copy content is like crime its probhihated