Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਿਕਰਮ ਮਜੀਠੀਆ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ

ਬਿਕਰਮ ਮਜੀਠੀਆ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ

ਹੁਸ਼ਿਆਰਪੁਰ(ਤਰਸੇਮ ਦੀਵਾਨਾ) 
ਸੂਬੇ ਵਿਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ-ਮਜੀਠੀਆ
10 ਨਵੰਬਰ : ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ ਨਹੀਂ ਹੈ ਅਤੇ ਰੋਜਾਨਾ ਗੈਂਗਸਟਰਾਂ ਵੱਲੋਂ ਕਤਲ ਕੀਤੇ ਜਾ ਰਹੇ ਹਨ ਲੇਕਿਨ ਸੂਬੇ ਦੇ ਮੁੱਖ ਮੰਤਰੀ ਸਮੇਤ ਦੂਸਰੇ ਕੈਬਨਿਟ ਮੰਤਰੀ ਦੂਜੇ ਰਾਜਾਂ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਬਿੱਲਕੁਲ ਵੀ ਫਿਕਰ ਨਹੀਂ, ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਰਬਜੋਤ ਸਿੰਘ ਸਾਬੀ ਵੀ ਮੌਜੂਦ ਸਨ। ਬਿਕਰਮ ਸਿੰਘ ਮਜੀਠੀਆ ਨੇ ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਜੀ ਨਾਲ ਵੀ ਮੁਲਾਕਾਤ ਕੀਤੀ ਅਤੇ ਪਿਛਲੇ ਦਿਨੀਂ ਡੇਰੇ ਉੱਪਰ ਨਜਾਇਜ ਕਬਜਾ ਕਰਨ ਦੀ ਵਾਪਰੀ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ। ਮਜੀਠੀਆ ਨੇ ਅੱਗੇ ਕਿਹਾ ਕਿ ਨਿੱਤ ਦਿਨ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਵੱਲ ਦੇਖ ਕੇ ਲੱਗਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਚੀਜ ਹੀ ਨਹੀਂ ਹੈ, ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜੇ ਹਾਲਾਤਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਧੇ ਤੌਰ ’ਤੇ ਜਿੰਮੇਵਾਰ ਹਨ ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਆਪਣੇ ਇਸ ਦੌਰੇ ਦੌਰਾਨ ਸ. ਮਜੀਠੀਆ ਵੱਲੋਂ ਐਸ.ਐਸ.ਪੀ. ਹੁਸ਼ਿਆਰਪੁਰ ਸਤਿੰਦਰ ਸਿੰਘ ਚਾਹਲ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਪੱਕੇ ਤੌਰ ’ਤੇ ਸੁਰੱਖਿਆ ਮੁਲਾਜਿਮ ਤੈਨਾਤ ਕੀਤੇ ਜਾਣ ਤਾਂ ਜੋ ਅੱਗੇ ਤੋਂ ਕੋਈ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਤੱਕ ਨਾ ਕਰੇ। ਮਜੀਠੀਆ ਨੇ ਇਸ ਸਮੇਂ ਕਿਹਾ ਕਿ ਐਸ.ਜੀ.ਪੀ.ਸੀ. ਚੋਣਾ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਸਮੇਤ 5 ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਬੀਬੀ ਜਗੀਰ ਕੌਰ ਨੂੰ ਜਿਤਾਉਣ ਲਈ ਪੂਰਾ ਜੋਰ ਲਗਾਇਆ ਲੇਕਿਨ ਕਮੇਟੀ ਮੈਂਬਰਾਂ ਨੇ ਭਾਜਪਾ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਹਰਜਾਪ ਸਿੰਘ ਸੰਘਾ, ਹਰਸਿਮਰਨ ਸਿੰਘ ਬਾਜਵਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਜਪਿੰਦਰ ਅਟਵਾਲ, ਰਣਧੀਰ ਭਾਰਜ, ਗੁਰਪ੍ਰੀਤ ਕੋਹਲੀ ਆਦਿ ਵੀ ਮੌਜੂਦ ਸਨ।
ਕੈਪਸ਼ਨ-ਗੁਰਦੁਆਰਾ ਸਾਹਿਬ ਵਿਖੇ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ।