Prime Punjab Times

Latest news
ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

11 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ. ਸਮੈਸਟਰ ਦੂਜਾ ਅਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ। ਬੀ.ਏ. ਸਮੈਸਟਰ ਦੂਜਾ ਦੀ ਮਨਪ੍ਰੀਤ ਕੌਰ ਨੇ 77.5%, ਨਗੀਤਾ ਰਾਣੀ ਨੇ 77.33%ਅਤੇ ਹਰਪ੍ਰੀਤ ਕੌਰ ਨੇ 74% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥੀ ਮਿਸਾਲ ਸਿੰਘ ਨੇ 81% , ਗੁਰਸਿਮਰਨ ਕੌਰ ਨੇ 80.23% ਅਤੇ ਰਮਨੀਤ ਕੌਰ ਨੇ 79.56% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਆਰਟਸ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ, ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।