Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਨਸ਼ਾਖੋਰੀ ਇਕ ਮਾਨਸਿਕ ਬਿਮਾਰੀ,ਇਸ ਦਾ ਇਲਾਜ ਸੰਭਵ : ਡਿਪਟੀ ਮੈਡੀਕਲ ਕਮਿਸ਼ਨਰ

ਨਸ਼ਾਖੋਰੀ ਇਕ ਮਾਨਸਿਕ ਬਿਮਾਰੀ,ਇਸ ਦਾ ਇਲਾਜ ਸੰਭਵ : ਡਿਪਟੀ ਮੈਡੀਕਲ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

ਫੂਡ ਕਰਾਫ਼ਟ ਇੰਸਟੀਚਿਊਟ ’ਚ ਤੰਬਾਕੂ ਤੇ ਨਸ਼ਾਖੋਰੀ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ

14 ਨਵੰਬਰ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਨੇ ਸਿਹਤ ਵਿਭਾਗ ਨਾਲ ਮਿਲ ਕੇ ਜ਼ਿਲ੍ਹੇ ਵਿਚ ਤੰਬਾਕੂ ਤੇ ਨਸ਼ਾਖੋਰੀ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਏ. ਜਗਨਾਥਨ, ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਕੁਮਾਰ ਕੌਂਡਲ, ਟੀਚਿੰਗ ਐਸੋਸੀਏਸ਼ਨ ਅਭਿਸ਼ੇਕ ਪਾਠਕ ਤੇ ਇੰਸਟੀਚਿਊਟ ਦਾ ਸਟਾਫ਼ ਮੌਜੂਦ ਸੀ।

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾਖੋਰੀ ਇਕ ਮਾਨਸਿਕ ਬੀਮਾਰੀ ਹੈ ਅਤੇ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾਖੋਰੀ ਦਾ ਇਲਾਜ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਦਸੂਹਾ ਤੋਂ ਇਲਾਵਾ ਸਰਕਾਰੀ ਪੁਨਰਵਾਸ ਕੇਂਦਰ ਹੁਸ਼ਿਆਰਪੁਰ (ਮੁਹੱਲਾ ਫਤਹਿਗੜ੍ਹ) ਅਤੇ 17 ਓ.ਓ.ਏ.ਟੀ ਕਲੀਨਿਕਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾਖੋਰੀ ਦਾ ਇਲਾਜ ਸਿਹਤ ਵਿਭਾਗ ਪੰਜਾਬ ਵਲੋਂ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜ ਨੂੰ ਪਹਿਲੇ 10-15 ਦਿਨ ਲਈ ਨਸ਼ਾ ਮੁਕਤੀ ਕੇਂਦਰ ਹੁਸ਼ਿਆਰਪੁਰ ਅਤੇ ਦਸੂਹਾ ਵਿਚ ਰੱਖਿਆ ਜਾਂਦਾ ਹੈ, ਜਿਥੇ ਮਰੀਜ ਦਾ ਡੀਟਾਕਸੀਫਿਕੇਸ਼ਨ ਕਰਨ ਉਪਰੰਤ ਮਰੀਜ ਨੂੰ 90 ਦਿਨਾਂ ਲਈ ਸਰਕਾਰੀ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਵਿਚ ਦਾਖਲ ਕਰਵਾਇਆ ਜਾਂਦਾ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਪੁਨਰਵਾਸ ਕੇਂਦਰ ਵਿਚ ਮਰੀਜਾਂ ਦੀ ਗਰੁੱਪ ਕਾਊਂਸਲਿੰਗ,ਵਿਅਕਤੀਗਤ ਕਾਊਂਸਲਿੰਗ, ਪਰਿਵਾਰਕ ਕਾਊਂਸਲਿੰਗ, ਅਧਿਆਤਮਕ ਕਾਊਂਸਲਿੰਗ, ਯੋਗ, ਕਸਰਤ, ਜਿੰਮ ਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਓ.ਓ.ਏ.ਟੀ. ਕਲੀਨਿਕ ਖੋਲ੍ਹੇ ਗਏ ਹਨ, ਜਿਥੇ ਅਫੀਮ ਤੋਂ ਬਣਨ ਵਾਲੇ ਨਸ਼ੇ ਦਾ ਇਲਾਜ ਜੀਭ ਦੇ ਥੱਲੇ ਰੱਖਣ ਵਾਲੀ ਗੋਲੀ ਬੁਪ੍ਰੋਨੋਰਫਿਨ ਤੇ ਨਿਲਾਕਸਨ ਤੋਂ ਕੀਤਾ ਜਾਂਦਾ ਹੈ। ਸੈਮੀਨਾਰ ਨੂੰ ਮਨੋਵਿਗਿਆਨਕ-ਕਮ-ਕੌਂਸਲਰ ਸੰਦੀਪ ਕੁਮਾਰੀ ਤੇ ਐਕਟੀਵਿਟੀ ਕੋਆਰਡੀਨੇਟਰ ਪ੍ਰਸ਼ਾਂਤ ਆਦਿਆ ਨੇ ਵੀ ਸੰਬੋਧਨ ਕੀਤਾ।

error: copy content is like crime its probhihated