ਗੜ੍ਹਦੀਵਾਲਾ (ਚੌਧਰੀ)
15 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ 8 ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ , ਫਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ ਤਿੰਨ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਵਿੱਚ ਹਿੱਸਾ ਲਿਆ। ਇਹ ਕੈਂਪ ਗੁਰਦੁਆਰਾ ਸੁਧਾਰ ਲਹਿਰ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸੀ ਅਤੇ ਇਸ ਕੈਂਪ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਸਿੱਖ ਪ੍ਰੰਪਰਾ, ਗੁਰ-ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਵਿੱਚ ਸ਼ਾਮਲ ਵਿਦਿਆਰਥੀਆਂ ਨੂੰੁੰ ਪਵਿੱਤਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਗਏ।ਇਸ ਕੈਂਪ ਦੌਰਾਨ ਵੱਖੋ-ਵੱਖਰੇ ਮੁਕਾਬਲੇ ਵੀ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ 10+2 ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੈਂਪ ਵਿੱਚ ਸ਼ਾਮਲ ਵਿਦਿਆਰਥੀਆ ਅਤੇ ਕੈਂਪ ਵਿੱਚ ਵਿਦਿਆਰਥੀਆਂ ਨਾਲ ਗਏ ਪ੍ਰੋ. ਅਮਨਦੀਪ ਸਿੰਘ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਰਟੀਫਿਕੇਟ ਅਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਵਾਪਸ ਪਹੁੰਚਣ ਉੱਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਅਤੇ ਉਹਨਾਂ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਨੁੰ ਸਿੱਖ-ਇਤਿਹਾਸ ਨਾਲ ਜੋੜਿਆ ਜਾ ਸਕਦਾ ਹੇ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ. ਜਤਿੰਦਰ ਕੌਰ ਅਤੇ ਪ੍ਰੋ. ਅਮਨਦੀਪ ਸਿੰਘ ਹਾਜ਼ਰ ਸਨ।








