Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਜਿਲ੍ਹੇ ਅੰਦਰ ਨਜਾਇਜ ਕਬਜਿਆਂ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਜਿਲ੍ਹੇ ਅੰਦਰ ਨਜਾਇਜ ਕਬਜਿਆਂ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ(ਤਰੁਣ ਸਣਹੋਤਰਾ)

ਨਜਾਇਜ ਕਬਜਿਆਂ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ 

15 ਨਵੰਬਰ : ਜਿਲ੍ਹੇ ਅੰਦਰ ਲੋਕਾਂ ਵੱਲੋਂ ਬਿਨ੍ਹਾਂ ਨਕਸੇ ਪਾਸ ਕਰਵਾਇਆ ਕੀਤੀ ਜਾ ਰਹੀ ਉਸਾਰੀਆਂ ਨੂੰ ਲੈ ਕੇ ਜਿਲ੍ਹਾ ਪ੍ਰਸਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਅਤੇ ਇੱਕ ਵਿਸੇਸ ਮੂਹਿੰਮ ਦੋਰਾਨ ਪਿਛਲੇ ਦਿਨ੍ਹਾਂ ਵਿੱਚ ਜਗ੍ਹਾਂ ਜਗ੍ਹਾਂ ਤੇ ਦੋਰੇ ਕਰਕੇ ਕੀਤੇ ਜਾ ਰਹੇ ਨਜਾਇਜ ਕਬਜਿਆਂ ਦਾ ਜਾਇਜਾ ਲਿਆ ਜਾ ਰਿਹਾ ਹੈ ਅਤੇ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਕੂਝ ਉਸਾਰੀਆਂ ਤੇ ਰੋਕ ਵੀ ਲਗਾਈ ਗਈ ਹੈ ਅਤੇ ਬਣਦੀ ਕਾਰਵਾਈ ਵੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿੱਚ ਜਿਲ੍ਹਾ ਪਠਾਨਕੋਟ ਵਿੱਚ ਕੀਤੇ ਜਾ ਰਹੇ ਨਜਾਇਜ ਕਬਜਿਆਂ ਅਤੇ ਨਜਾਇਜ ਉਸਾਰੀਆਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਇੱਕ ਰੀਵਿਓ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ. ਧਾਰ ਕਲ੍ਹਾਂ, ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਏਅਰ ਫੋਰਸ ਅਧਿਕਾਰੀ, ਮਾਮੂਨ ਅਤੇ 21 ਸਬ ਏਰੀਆਂ ਦੇ ਸੈਨਿਕ ਅਧਿਕਾਰੀ, ਵੱਖ ਵੱਖ ਸੰਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।

ਮੀਟਿੰਗ ਵਿੱਚ ਸੰਬੋਧਤ ਕਰਦਿਆ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਜਿਸ ਅਧੀਨ ਸਿਟੀ ਪਠਾਨਕੋਟ ਦੇ ਡਲਹੋਜੀ ਰੋਡ ਆਦਿ ਸਥਾਨਾਂ ਤੇ ਨਿਯਮਾਂ ਨੂੰ ਨਜਰ ਅੰਦਾਜ ਕਰਕੇ ਗਲਤ ਢੰਗ ਨਾਲ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਜਾਇਜ ਕਬਜੇ ਕੀੇਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਚਲਾਈ ਵਿਸੇਸ ਮੂਹਿੰਮ ਦੋਰਾਨ ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਵੱਖ ਵੱਖ ਖੇਤਰਾਂ ਦਾ ਆਪ ਦੋਰਾ ਕੀਤਾ ਗਿਆ ਹੈ। ਉਨ੍ਹਾਂ ਨਗਰ ਨਿਗਮ ਪਠਾਨਕੋਟ , ਨਗਰ ਸੁਧਾਰ ਟਰੱਸਟ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਹੁਤ ਸਾਰੇ ਸਥਾਨਾਂ ਤੇ ਜਿੱਥੇ ਬਿਨ੍ਹਾਂ ਕਿਸੇ ਨਿਯਮਾਂ ਦੇ ਨਜਾਇਜ ਢੰਗ ਨਾਲ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ ਨੋਟਿਸ ਦੇਣ ਦੇ ਬਾਬਜੂਦ ਵੀ ਉਨ੍ਹਾਂ ਲੋਕਾਂ ਵੱਲੋਂ ਨਿਰਮਾਣ ਕਾਰਜ ਨਹੀਂ ਰੋਕਿਆ ਜਾਂਦਾ ਅਜਿਹੇ ਲੋਕਾਂ ਤੇ ਬਣਦੀ ਕਾਰਵਾਈ ਕੀਤੀ ਜਾਵੈ।
ਉਨ੍ਹਾਂ ਵਣ ਵਿਭਾਗ ਅਤੇ ਸੰਬੰਧਤ ਬੀ.ਐਂਡ ਆਰ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੁਗਿਆਲ ਤੋਂ ਧਾਰ ਅਤੇ ਧਾਰ ਕਲ੍ਹਾਂ ਤੋਂ ਦੁਨੇਰਾ ਤੱਕ ਵੀ ਬਹੁਤ ਸਾਰੇ ਅਜਿਹੇ ਸਥਾਨ ਹਨ ਜਿੱਥੇ ਲੋਕਾਂ ਵੱਲੋਂ ਰੋਡ ਦੇ ਉਪਰ ਹੀ ਨਜਾਇਜ ਢੰਗ ਨਾਲ ਕਬਜੇ ਕੀਤੇ ਜਾ ਰਹੇ ਹਨ ਜਲਦੀ ਹੀ ਇੱਕ ਟੀਮ ਬਣਾ ਕੇ ਇਸ ਦੀ ਜਾਂਚ ਕੀਤੀ ਜਾਵੇੈ ਅਤੇ ਬਣਦੀ ਕਾਰਵਾਈ ਕੀਤੀ ਜਾਵੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕਿਸੇ ਵੀ ਨਿਰਮਾਣ ਕਾਰਜ ਲਈ ਨਕਸਾ ਪਾਸ ਕਰਵਾਉਂਣਾ ਬਹੁਤ ਜਰੁਰੀ ਹੈ ਅਤੇ ਬਹੁਤ ਸਾਰੇ ਲੋਕ ਬਿਨ੍ਹਾਂ ਨਕਸਾ ਪਾਸ ਕਰਵਾਇਆ ਹੀ ਉਸਾਰੀਆਂ ਸੁਰੂ ਕਰ ਦਿੰਦੇ ਹਨ ਅਜਿਹੇ ਲੋਕਾਂ ਤੇ ਬਣਦੀ ਕਾਰਵਾਈ ਕੀਤੀ ਜਾਵੈਗੀ।
ਏਅਰ ਫੋਰਸ ਅਤੇ ਸੈਨਾਂ ਵੱਲੋਂ ਵੀ ਅਪਣਾ ਪੱਖ ਰੱਖਿਆ ਗਿਆ ਕਿ ਨਿਯਮਾਂ ਨੂੰ ਨਜਰ ਅੰਦਾਜ ਕਰਕੇ ਲੋਕਾਂ ਵੱਲੋਂ ਉਨ੍ਹਾਂ ਦੇ ਅਧਿਕਾਰਤ ਖੇਤਰ ਦੇ ਅੰਦਰ ਜਿੱਥੇ ਉਸਾਰੀਆਂ ਲਾਗੂ ਨਹੀਂ ਉਸਾਰੀਆਂ ਕੀਤੀਆਂ ਜਾਂਦੀਆਂ ਹਨ ਅਤੇ 100 ਮੀਟਰ ਅਤੇ 1000 ਮੀਟਰ ਦੇ ਦਾਇਰੇ ਦੇ ਅੰਦਰ ਨਿਰਮਾਣ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਦੀ ਜਾਂਚ ਲਈ ਇੱਕ ਵਿਸੇਸ ਟੀਮ ਬਣਾਈ ਜਾਵੈ ਅਤੇ ਬਣਦੀ ਕਾਰਵਾਈ ਕੀਤੀ ਜਾਵੈ। ਉਨ੍ਹਾਂ ਕਿਹਾ ਕਿ ਜਿੱਥੈ ਵੀ ਸੈਨਾਂ ਵੱਲੋਂ 100 ਮੀਟਰ ਅਤੇ 1000 ਮੀਟਰ ਦੇ ਦਾਇਰੇ ਦੇ ਅੰਦਰ ਇਹ ਨਿਯਮ ਲਾਗੂ ਹੁੰਦੇ ਹਨ ਉਨ੍ਹਾਂ ਸਥਾਨਾਂ ਤੇ ਕਿਸੇ ਕਿਸਮ ਦੀ ਉਸਾਰੀ ਲਈ ਜਿਸ ਵੀ ਵਿਭਾਗ ਨੂੰ ਜਿਵੈ ਅਗਰ ਉਹ ਖੇਤਰ ਨਗਰ ਨਿਗਮ ਪਠਾਨਕੋਟ ਅਧੀਨ ਆਉਂਦਾ ਹੈ ਤਾਂ ਉਨ੍ਹਾਂ ਨੂੰ ਨਕਸਾ ਪਾਸ ਕਰਵਾਉਂਣ ਲਈ ਅਪਲਾਈ ਕਰਨਗੇ ਅਤੇ ਨਗਰ ਨਿਗਮ ਪਠਾਨਕੋਟ ਉਸ ਸੰਬੰਧਤ ਖੇਤਰ ਦੇ ਸੈਨਾਂ ਅਧਿਕਾਰੀ ਨੂੰ ਐਨ.ਓ.ਸੀ. ਲੈਣ ਲਈ ਕੇਸ ਨੂੰ ਭੇਜਣਗੇ, ਸੈਨਾ ਅਧਿਕਾਰੀਆਂ ਵੱਲੋਂ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਐਨ.ਓ.ਸੀ. ਮਿਲਣ ਤੋਂ ਬਾਅਦ ਹੀ ਨਕਸਾ ਪਾਸ ਕੀਤਾ ਜਾਵੈਗਾ। ਉਨ੍ਹਾਂ ਬਿਜਲੀ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਕੂਨੇਕਸਨ ਦੇਣ ਤੋਂ ਪਹਿਲਾ ਉਨ੍ਹਾਂ ਵੱਲੋਂ ਵੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਲਈ ਜਾਵੈ ਕਿ ਜਿੱਥੇ ਉਹ ਬਿਜਲੀ ਕੂਨੇਕਸਨ ਦੇ ਰਹੇ ਹਨ ਉਸ ਨਜਾਇਜ ਉਸਾਰੀ ਤਾਂ ਨਹੀਂ ਕੀਤੀ ਜਾ ਰਹੀ।

error: copy content is like crime its probhihated